Sunday, May 5, 2024

ਵਾਹਿਗੁਰੂ

spot_img
spot_img

ਆੜ੍ਹਤੀਆ ਵਰਗ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ, ਸੂਬਾ ਸਰਕਾਰ ਆੜ੍ਹਤੀਆ ਵਰਗ ਦੀ ਭਲਾਈ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ

- Advertisement -

ਯੈੱਸ ਪੰਜਾਬ
ਚੰਡੀਗੜ੍ਹ, ਅਗਸਤ 10, 2022 –
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਗੱਲ ਲਈ ਵਚਨਬੱਧ ਹੈ ਕਿ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਠੋਸ ਹੱਲ ਕੱਢਿਆ ਜਾਵੇ। ਇਹ ਵਿਚਾਰ ਅੱਜ ਸਥਾਨਕ ਪੰਜਾਬ ਭਵਨ ਵਿਖੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਆਫ ਪੰਜਾਬ ਦੇ ਇੱਕ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਗਟ ਕੀਤੇ।

ਸ੍ਰੀ ਕਟਾਰੂਚੱਕ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਆੜ੍ਹਤੀਆ ਵਰਗ ਦੀ ਹਰ ਪੱਖੋਂ ਮਦਦ ਕਰਨ ਅਤੇ ਭਲਾਈ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ ਕਿਉਂ ਜੋ ਇਹ ਵਰਗ ਕਿਸਾਨੀ ਨਾਲ ਜੁੜਿਆ ਹੋਇਆ ਹੈ ਜੋ ਕਿ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਹੈ।

ਇਸ ਮੌਕੇ ਮੰਤਰੀ ਨੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਆਉਂਦੇ ਅਕਤੂਬਰ ਮਹੀਨੇ ਦੌਰਾਨ ਆਰੰਭ ਹੋਣ ਵਾਲੇ ਸਾਉਣੀ ਦੇ ਮੰਡੀਕਰਨ ਸੀਜ਼ਨ ਸਬੰਧੀ ਸਰਕਾਰ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ‘ਤੇ ਹਨ ਅਤੇ ਖਰੀਦ ਨਾਲ ਜੁੜੇ ਕਿਸੇ ਵੀ ਵਰਗ ਖਾਸ ਕਰਕੇ ਆੜ੍ਹਤੀਆਂ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਸ ਮੌਕੇ ਇਹ ਵੀ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਫ਼ਸਲ ਦੇ ਹਰੇਕ ਦਾਣੇ ਦੀ ਐਮ.ਐਸ.ਪੀ. ਉੱਤੇ ਖਰੀਦ ਲਈ ਵਚਨਬੱਧ ਹੈ।

ਉਨ੍ਹਾਂ ਅਗਾਂਹ ਜਾਣਕਾਰੀ ਦਿੱਤੀ ਕਿ ਮੰਡੀਆਂ ਵਿੱਚ ਫ਼ਸਲ ਲਿਆਉਣ ਵਾਲੇ ਵਾਹਨਾਂ ਵਿੱਚ ਇੱਕ ਟਰੈਕਿੰਗ ਸਿਸਟਮ ਸਥਾਪਿਤ ਕੀਤਾ ਜਾਵੇਗਾ ਤਾਂ ਜੋ ਕੋਈ ਬਾਹਰਲੀਆਂ ਮੰਡੀਆਂ ਤੋਂ ਆ ਕੇ ਸੂਬੇ ਵਿੱਚ ਆਪਣੀ ਫ਼ਸਲ ਨਾ ਵੇਚ ਸਕੇ। ਸ੍ਰੀ ਕਟਾਰੂਚੱਕ ਨੇ ਆੜ੍ਹਤੀਆ ਐਸੋਸੀਏਸ਼ਨ ਵੱਲੋਂ ਖੁਦ ਨੂੰ ਈ.ਪੀ.ਐਫ. ਦੇ ਦਾਇਰੇ ਤੋਂ ਬਾਹਰ ਰੱਖੇ ਜਾਣ, ਐਫ.ਸੀ.ਆਈ. ਕੋਲ ਖੜ੍ਹੇ 28 ਕਰੋੜ ਰੁਪਏ ਦੇ ਬਕਾਏ ਅਦਾ ਕਰਨ ਅਤੇ ਰਿਲੀਜ਼ ਆਰਡਰ (ਆਰ.ਓ.) ਪ੍ਰਣਾਲੀ ਵਿੱਚ ਸੁਧਾਰ ਕੀਤੇ ਜਾਣ ਸਬੰਧੀ ਮੰਗਾਂ ਉੱਤੇ ਪੂਰਨ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਘਣਸ਼ਿਆਮ ਥੋਰੀ, ਵਿਭਾਗ ਦੇ ਜਾਇੰਟ ਡਾਇਰੈਕਟਰ ਡਾ. ਅੰਜੁਮਨ ਭਾਸਕਰ, ਐਫ.ਸੀ.ਆਈ. ਦੇ ਜੀ.ਐਮ. ਹੇਮੰਤ ਕੁਮਾਰ ਜੈਨ ਅਤੇ ਐਸੋਸੀਏਸ਼ਨ ਪ੍ਰਧਾਨ ਵਿਜੈ ਕਾਲੜਾ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 4 ਮਈ, 2024 ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,142FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...