Tuesday, May 7, 2024

ਵਾਹਿਗੁਰੂ

spot_img
spot_img

ਖੇਡ ਮੰਤਰੀ ਮੀਤ ਹੇਅਰ ਵੱਲੋਂ ‘ਚੱਕ ਕਲਾਂ’ ਨੂੰ ਮਾਡਲ ਪਿੰਡ ਵਜੋਂ ਵਿਕਸਤ ਕਰਨ ਦਾ ਐਲਾਨ

- Advertisement -

ਯੈੱਸ ਪੰਜਾਬ
ਚੱਕ ਕਲਾਂ (ਨਕੋਦਰ), 10 ਅਗਸਤ, 2022:
ਸ਼ਹੀਦ ਕਰਤਾਰ ਸਿੰਘ ਬੱਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਖੇਡ ਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੁੱਧਵਾਰ ਨੂੰ ‘ਚੱਕ ਕਲਾਂ’ ਨੂੰ ਖੇਡ ਮੈਦਾਨ, ਮਾਡਲ ਸਕੂਲਾਂ ਅਤੇ ਕਾਲਜ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਸਮੇਤ ਸਾਰੀਆਂ ਸਹੂਲਤਾਂ ਵਾਲੇ ਮਾਡਲ ਪਿੰਡ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ।

ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬੇ ਭਰ ਦੇ ਪਿੰਡਾਂ ਵਿੱਚ ਖੇਡ ਮੈਦਾਨ ਬਣਾਏ ਜਾਣਗੇ, ਜੋ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਵਿੱਚ ਬਹੁਤ ਸਹਾਈ ਹੋਣਗੇ। ਇਹ ਸਹੂਲਤਾਂ ਖੇਡਾਂ ਵਿੱਚ ਕੌਮੀ ਪੱਧਰ ’ਤੇ ਪੰਜਾਬ ਦੇ ਪ੍ਰਦਰਸ਼ਨ ਨੂੰ ਹੋਰ ਬਿਹਤਰ ਕਰਨ ਵਿੱਚ ਵੀ ਸਹਾਈ ਸਿੱਧ ਹੋਣਗੀਆਂ।

ਸ਼ਹੀਦ ਕਰਤਾਰ ਸਿੰਘ ਬੱਬਰ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ, ਖੇਡ ਤੇ ਉਚੇਰੀ ਸਿੱਖਿਆ ਮੰਤਰੀ ਨੇ ਸ਼ਹੀਦ ਦੇ 84ਵੇਂ ਸ਼ਹੀਦੀ ਸਮਾਗਮ ਮੌਕੇ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਵੱਲ ਤਵਜੋਂ ਦਿੱਤੀ ਜਾ ਰਹੀ ਹੈ ਤਾਂ ਜੋ ਉਭਰਦੇ ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਨਾਮਣਾ ਖੱਟ ਕੇ ਦੇਸ਼ ਤੇ ਸੂਬੇ ਦੇ ਨਾਮ ਰੌਸ਼ਨ ਕਰ ਸਕਣ।

ਉਨ੍ਹਾਂ ਕਿਹਾ “ ਸਾਡੇ ਸਾਰਿਆਂ ਇਹ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੇ ਖਿਡਾਰੀਆਂ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਆਪੋ-ਆਪਣੀ ਖੇਡ ਵਿੱਚ ਕਈ ਤਗਮੇ ਜਿੱਤ ਕੇ ਨਾਮਣਾ ਖੱਟਿਆ ਹੈ। ਖੇਡਾਂ ਨੂੰ ਉਤਸ਼ਾਹਿਤ ਕਰਨ ਦਾ ਇਹ ਸਹੀ ਸਮਾਂ ਹੈ ਅਤੇ ‘ਆਪ’ ਸਰਕਾਰ ਵੱਲੋਂ ਪਹਿਲਾਂ ਹੀ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਖੇਡ ਮੈਦਾਨਾਂ ਨੂੰ ਵਿਕਸਤ ਕਰਨ ਲਈ ਵਿਸਥਾਰਿਤ ਯੋਜਨਾ ਤਿਆਰ ਕੀਤੀ ਜਾ ਚੁੱਕੀ ਹੈ ਤਾਂ ਜੋ ਖੇਡਾਂ ਵਿੱਚ ਉੱਤਮਤਾ ਹਾਸਲ ਕਰਨ ਦੇ ਬਿਹਤਰ ਮੌਕੇ ਯਕੀਨੀ ਬਣਾਏ ਜਾ ਸਕਣ।’’

ਮੰਤਰੀ ਨੇ ਇਹ ਐਲਾਨ ਵੀ ਕੀਤਾ ਕਿ ਪਹਿਲੇ ਪੜਾਅ ਵਿੱਚ ਨਕੋਦਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਫੁੱਟਬਾਲ, ਬਾਸਕਟਬਾਲ, ਵਾਲੀਬਾਲ, ਬੈਡਮਿੰਟਨ ਅਤੇ ਹੋਰ ਖੇਡਾਂ ਸਮੇਤ 25 ਖੇਡ ਮੈਦਾਨ ਵਿਕਸਤ ਕੀਤੇ ਜਾਣਗੇ।

ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਰੱਖੀ ਗਈ ਮੰਗ ਨੂੰ ਪ੍ਰਵਾਨ ਕਰਦਿਆਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਕੋਦਰ ਇਲਾਕੇ ਨੂੰ ਢੁੱਕਵੀਂ ਥਾਂ ‘ਤੇ ਇੱਕ ਹੋਰ ਸੁਵਿਧਾ ਕੇਂਦਰ ਦੇਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਸਰਕਾਰੀ ਕਾਲਜ ਨਕੋਦਰ ਦੇ ਮੌਜੂਦਾ ਬੁਨਿਆਦੀ ਢਾਂਚੇ ਨੂੰ ਵੀ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਨਕੋਦਰ ਸ਼ਹਿਰ ਦੇ ਵਸਨੀਕਾਂ ਲਈ ਬੈਡਮਿੰਟਨ ਕੋਰਟ ਮੁਹੱਈਆ ਕਰਵਾਉਣ ਦਾ ਵੀ ਭਰੋਸਾ ਦਿੱਤਾ।

ਖੇਡ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸਰਕਾਰ ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਵਿੱਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ ਅਤੇ ਜੇਕਰ ਕੋਈ ਭ੍ਰਿਸ਼ਟ ਗਤੀਵਿਧੀਆਂ ਕਰਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਸੂਬੇ ਦੇ ਸਮੁੱਚੇ ਸਿਸਟਮ ਨੂੰ ਬੁਰੀ ਤਰ੍ਹਾਂ ਵਿਗਾੜ ਕੇ ਰੱਖ ਦਿੱਤਾ ਗਿਆ ਸੀ ਅਤੇ ‘ਆਪ’ ਸਰਕਾਰ ਵੱਲੋਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੂਰੀ ਵਾਹ ਲਾਈ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਹੁਦਾ ਸੰਭਾਲਣ ਉਪਰੰਤ ਕੁਝ ਮਹੀਨਿਆਂ ਦੇ ਅੰਦਰ ਹੀ ਠੇਕੇ ‘ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ, ਜੋ ਕਿ ਬਾਕੀ ਪਾਰਟੀਆਂ ਵੱਲੋਂ ਮਹਿਜ਼ ਇਕ ਚੋਣ ਵਾਅਦਾ ਸੀ। ਉਨ੍ਹਾਂ ਕਿਹਾ ਕਿ ਇਹ ‘ਆਪ’ ਸਰਕਾਰ ਹੀ ਹੈ, ਜਿਸ ਨੇ ਪਿਛਲੀਆਂ ਸਰਕਾਰਾਂ ਤੋਂ ਵਿਰਾਸਤ ‘ਚ ਮਿਲੇ ਗੰਭੀਰ ਸੰਕਟ ਦੇ ਬਾਵਜੂਦ ਸੂਬੇ ਦਾ 25 ਫੀਸਦੀ ਮਾਲੀਆ ਦਰਜ ਕੀਤਾ ਹੈ।

ਸ਼ਹੀਦ ਕਰਤਾਰ ਸਿੰਘ ਬੱਬਰ ਨੂੰ ਯਾਦ ਕਰਦਿਆਂ ਮੰਤਰੀ ਨੇ ਨੌਜਵਾਨਾਂ ਨੂੰ ਸਾਡੇ ਮਹਾਨ ਸ਼ਹੀਦਾਂ ਦੀ ਵਿਚਾਰਧਾਰਾ ‘ਤੇ ਚੱਲਣ ਦਾ ਸੱਦਾ ਦਿੱਤਾ ਤਾਂ ਜੋ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਖਾਤਰ ਲੜਨ ਵਾਲਿਆਂ ਵੱਲੋਂ ਦਿੱਤੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।

ਸ਼ਹੀਦ ਕਰਤਾਰ ਸਿੰਘ ਬੱਬਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਸਾਡੇ ਮਹਾਨ ਸ਼ਹੀਦਾਂ ਦੇ ਯੋਗਦਾਨ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਹਲਕੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਲੋਕਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠਣ ਦਾ ਸੱਦਾ ਵੀ ਦਿੱਤਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਅਗਲੇ ਪੰਜ ਸਾਲਾਂ ਵਿੱਚ ਪੰਜਾਬ ਵਿੱਚ ਬੇਮਿਸਾਲ ਵਿਕਾਸ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਜਿਸ ਨੇ ਸੱਤਾ ਸੰਭਾਲਣ ਤੋਂ ਬਾਅਦ ਕੁਝ ਮਹੀਨਿਆਂ ਵਿੱਚ ਹੀ ਆਪਣੇ ਕਰੀਬ 95 ਫੀਸਦੀ ਚੋਣ ਵਾਅਦਿਆਂ ‘ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨਕੋਦਰ ਹਲਕੇ ਨੂੰ ਵੱਖ-ਵੱਖ ਸਹੂਲਤਾਂ ਦੇਣ ਦਾ ਐਲਾਨ ਕਰਨ ਲਈ ਮੰਤਰੀ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਸ਼ਹੀਦ ਕਰਤਾਰ ਸਿੰਘ ਬੱਬਰ ਸਪੋਰਟਸ ਕਲੱਬ ਦੇ ਮੈਂਬਰਾਂ ਤੋਂ ਇਲਾਵਾ ਅਮਿਤ ਆਹੂਜਾ, ਅਮਨਦੀਪ ਸਿੰਘ ਮਾਨ, ਜਸਵੀਰ ਸਿੰਘ ਸ਼ੰਕਰ, ਕਰਨੈਲ ਰਾਮ ਬਾਲੂ, ਗੁਰਿੰਦਰ ਸਿੰਘ ਅਤੇ ਜਤਿੰਦਰ ਸਿੰਘ ਲਾਲੀ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,140FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...