Friday, May 3, 2024

ਵਾਹਿਗੁਰੂ

spot_img
spot_img

ਸੰਗਰੂਰ ਵਿੱਚ ਔਰਤਾਂ ਲਈ ਬਣੇ ਪਹਿਲੇ ਮਹਿਲਾ ਥਾਣੇ ਦਾ ਉਦਘਾਟਨ ‘ਆਪ’ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕੀਤਾ

- Advertisement -

ਸੰਗਰੂਰ, 10 ਅਗਸਤ, 2022 (ਦਲਜੀਤ ਕੌਰ ਭਵਾਨੀਗੜ੍ਹ )
ਮਹਿਲਾਵਾਂ ਨੂੰ ਆਪਣੇ ਵਿਰੁੱਧ ਹੋਣ ਵਾਲੀ ਹਿੰਸਾ ਜਾਂ ਕਿਸੇ ਵੀ ਤਰਾਂ ਦੀ ਹੋਰ ਵਧੀਕੀ ਬਾਰੇ ਕਾਨੂੰਨੀ ਮਦਦ ਲੈਣ ਲਈ ਉਤਸ਼ਾਹਤ ਕਰਨ ਦੇ ਮਕਸਦ ਨਾਲ ਅੱਜ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਥਾਨਕ ਪੰਚਾਇਤ ਭਵਨ ਦੀ ਇਮਾਰਤ ’ਚ ਚੱਲ ਰਹੇ ਮਹਿਲਾ ਸੈੱਲ ਨੂੰ ਮਹਿਲਾ ਥਾਣੇ ’ਚ ਅਪਗ੍ਰੇਡ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਹੋਣ ਤੋਂ ਬਾਅਦ ਕੰਮ-ਕਾਜ ਦੀ ਰਸਮੀਂ ਸ਼ੁਰੂਆਤ ਕਰਵਾਈ।

ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮਹਿਲਾਵਾਂ ਨੂੰ ਸੁਖਾਲੀ ਤੇ ਜਲਦ ਕਾਨੂੰਨੀ ਮਦਦ ਮੁਹੱਈਆ ਕਰਵਾਉਣੀ ਯਕੀਨੀ ਬਣਾਈ ਜਾਵੇਗੀ ਜਿਸ ਲਈ ਮਹਿਲਾ ਥਾਣੇ ’ਚ ਹੀ ਹੁਣ ਪਰਚਾ/ਐੱਫ਼.ਆਈ.ਆਰ. ਦਰਜ ਕੀਤੀ ਜਾਣੀ ਸ਼ੁਰੂ ਕਰਵਾਈ ਗਈ ਹੈ।

ਵਿਧਾਇਕ ਨੇ ਦੱਸਿਆ ਕਿ ਮਹਿਲਾ ਥਾਣੇ ‘ਚ ਮਹਿਲਾਵਾਂ ਨਾਲ ਸਬੰਧਤ ਘਰੇਲੂ ਝਗੜਿਆਂ ’ਚ ਸਮਝੌਤੇ ਰਾਹੀਂ ਮਸਲੇ ਹੱਲ ਕਰਵਾਉਣ ਲਈ ਕਾਉਂਸਲਿੰਗ ਦੀ ਸੁਵਿਧਾ ਵੀ ਉਪਲਬਧ ਕਰਵਾਈ ਜਾ ਰਹੀ ਹੈ ਜਿਸ ਦੀ ਮਦਦ ਨਾਲ ਆਪਸੀ ਸਹਿਮਤੀ ਰਾਹੀਂ ਪਰਵਾਰਕ ਝਗੜੇ ਹੱਲ ਕਰਵਾਏ ਜਾਂਦੇ ਹਨ।

ਉਨਾਂ ਦੱਸਿਆ ਕਿ ਮਹਿਲਾ ਥਾਣੇ ਅੰਦਰ ਔਰਤਾਂ ਦੀ ਸੇਵਾ ’ਚ ਜ਼ਿਆਦਾਤਰ ਮਹਿਲਾ ਪੁਲਿਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਤੈਨਾਤੀ ਕੀਤੀ ਗਈ ਹੈ ਤਾਂ ਜੋ ਆਪਣੇ ਵਿਰੁੱਧ ਹੋਣ ਵਾਲੀ ਹਿੰਸਾ ਬਾਰੇ ਰਿਪੋਰਟ ਕਰਨ ਮੌਕੇ ਉਹ ਬਿਨਾ ਕਿਸੇ ਝਿਜਕ ਤੋਂ ਗੱਲ ਕਰ ਸਕਣ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐੱਸ.ਪੀ. ਜਸਬੀਰ ਸਿੰਘ, ਡੀ.ਐੱਸ.ਪੀ. ਰੁਪਿੰਦਰ ਕੌਰ, ਡੀ.ਐੱਸ.ਪੀ. ਸੁਖਰਾਜ ਸਿੰਘ, ਮਹਿਲਾ ਥਾਣਾ ਮੁਖੀ ਸੁਖਵਿੰਦਰ ਕੌਰ, ਜ਼ਿਲਾ ਬਾਲ ਸੁਰੱਖਿਆ ਅਫ਼ਸਰ ਨਵਨੀਤ ਕੌਰ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,157FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...