Tuesday, April 30, 2024

ਵਾਹਿਗੁਰੂ

spot_img
spot_img

ਰਜਿੰਦਰ ਮੋਹਨ ਸਿੰਘ ਛੀਨਾ ਨੇ ਅਟਾਰੀ-ਵਾਹਗਾ ਬਾਰਡਰ ’ਤੇ ਭਾਜਪਾ ਦੀ ‘ਤਿਰੰਗਾ ਯਾਤਰਾ’ ਦੀ ਕੀਤੀ ਅਗਵਾਈ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 13 ਅਗਸਤ, 2022 –
ਭਾਰਤੀ ਜਨਤਾ ਪਾਰਟੀ ਵੱਲੋਂ 75ਵੇਂ ਅਜ਼ਾਦੀ ਦਿਵਸ ਮੌਕੇ ‘ਅਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਮੁਹਿੰਮ ਨੂੰ ਸਮਰਪਿਤ ਸੀਨੀਅਰ ਆਗੂ ਅਤੇ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਇੰਚਾਰਜ਼ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਸਰਹੱਦੀ ਕਸਬਿਆਂ ਅਟਾਰੀ ਅਤੇ ਵਾਘਾ ਵਿਖੇ ‘ਤਿਰੰਗਾ ਯਾਤਰਾ’ ਦੀ ਅਗਵਾਈ ਕੀਤੀ। ਇਸ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਹੱਥਾਂ ’ਚ ਤਿਰੰਗੇ ਝੰਡਾ ਫੜ੍ਹ ਕੇ ਕੇ ਹਿੰਦ-ਪਾਕਿ ਸਰਹੱਦ ਨੇੜੇ ‘ਵੰਦੇ ਮਾਤਰਮ’, ‘ਹਿੰਦੁਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਾਏ। ਇਸ ਮੌਕੇ ਉਨ੍ਹਾਂ ਨਾਲ ਦਿਹਾਤੀ ਪ੍ਰਧਾਨ ਸ: ਹਰਦਿਆਲ ਸਿੰਘ ਔਲਖ, ਹਲਕਾ ਅਟਾਰੀ ਦੇ ਹਲਕਾ ਕਨਵੀਨਰ ਸ੍ਰੀਮਤੀ ਬਲਵਿੰਦਰ ਕੌਰ ਅਤੇ ਡਾਕਟਰ ਸੁਸ਼ੀਲ ਦੇਵਗਨ ਵੀ ਸਨ।

ਅਟਾਰੀ ਦੇ ਮੁੱਖ ਬਾਜ਼ਾਰਾਂ ਤੋਂ ਸ਼ੁਰੂ ਹੋਈ ਇਹ ਯਾਤਰਾ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਪਹਿਲਾਂ ਵਾਘਾ ਵਿਖੇ ਸਮਾਪਤ ਹੋਈ। ਇਸ ਮੌਕੇ ਸ: ਛੀਨਾ ਨੇ ਕਿਹਾ ਕਿ ਅੱਜ ਸਮੁੱਚਾ ਦੇਸ਼ ਅਜ਼ਾਦੀ ਦੇ ਜਸ਼ਨਾਂ ’ਚ ਡੁੱਬਿਆ ਹੋਇਆ ਹੈ ਅਤੇ ਹਰੇਕ ਘਰ ਵਾਲਿਆਂ ਨੂੰ ਇਸ ਨੂੰ ਜਸ਼ਨ ਨੂੰ ਦੁਗਣਾ ਕਰਨ ਅਤੇ ਅਜ਼ਾਦੀ ਲਈ ਜਾਨਾਂ ਵਾਰਨ ਵਾਲੇ ਸੰਗਰਾਮੀਆਂ ਨੂੰ ਸ਼ਰਧਾ ਭੇਟ ਕਰਨ ਲਈ ਆਪਣੇ ਘਰਾਂ ’ਤੇ ਤਿਰੰਗਾ ਲਹਿਰਾਉਣਾ ਚਾਹੀਦਾ ਹੈ। ਕਿਉਂਕਿ ਇਨ੍ਹਾਂ ਅਜ਼ਾਦੀ ਘੁਲਾਈਆਂ ਕਰਕੇ ਹੀ ਅੱਜ ਅਸੀ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ।

ਇਸ ਮੌਕੇ ਡਾ. ਸੁਸ਼ੀਲ ਦੇਵਗਨ ਨੇ ਨੌਜਵਾਨਾਂ ਨੂੰ ਨਸ਼ਿਆਂ ਵਰਗੇ ਕੋਹੜ ਅਤੇ ਹੋਰਨਾਂ ਸਮਾਜਿਕ ਕੁਰੀਤੀਆ ਤੋਂ ਦੂਰ ਰਹਿ ਕੇ ਦੇਸ਼ ਦੀ ਸੇਵਾ ਕਰਨ ਦੀ ਅਪੀਲ ਕੀਤੀ ਅਤੇ ਸਮੂਹ ਹਲਕਾ ਅਟਾਰੀ ਤੋਂ ਆਏ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੂੰ ਆਪਣੇ ਘਰਾਂ ’ਤੇ ਤਿਰੰਗਾ ਲਗਾਉਣ ਦੀ ਬੇਨਤੀ ਵੀ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਮਾਤ ਭੂਮੀ ਲਈ ਆਪਣੇ ਪਿਆਰ ਦਾ ਪ੍ਰਗਟਾਵਾ ਕਰਨ ਲਈ ਜਸ਼ਨਾਂ ਨੂੰ ਲੋਕ ਲਹਿਰ ਵਜੋਂ ਬਣਾਉਣਾ ਚਾਹੁੰਦੇ ਹਾਂ। ਕਿਉਂਕਿ ਆਜ਼ਾਦੀ ਦੇ 75 ਸਾਲ ਦੇਸ਼ ਲਈ ਮਾਣ ਵਾਲਾ ਪਲ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਦਾ ਜਸ਼ਨ ਮਨਾਉਣਾ ਚਾਹੀਦਾ ਹੈ।

ਇਸ ਮੌਕੇ ਉਨ੍ਹਾਂ ਨਾਲ ਪਾਰਟੀ ਆਗੂ ਗੁਰਪ੍ਰੀਤ ਸਿੰਘ ਮਿੰਟੂ, ਪ੍ਰਮੋਦ ਦੇਵਗਨ, ਹਰਦੇਵ ਸਿੰਘ ਜੇਠੂਵਾਲ, ਬਾਬਾ ਜਸਬੀਰ ਸਿੰਘ, ਬਾਬਾ ਸਰਬਜੀਤ ਸਿੰਘ, ਡਾ. ਰਾਜੀਵ ਕੁਮਾਰ, ਸ: ਗੁਲਜ਼ਾਰ ਸਿੰਘ ਖਾਸਾ, ਵਿਜੇ ਵਰਮਾ, ਚਰਨਜੀਤ ਕੌਰ, ਮੁਰਾਦ ਸਿੰਘ, ਨੀਲਮ ਸ਼ਰਮਾ, ਪਵਨ ਸ਼ਰਮਾ, ਪਵਨਜੀਤ ਸਿੰਘ ਪੰਨੂ ਆਈ. ਟੀ. ਸੈੱਲ ਅਟਾਰੀ, ਹੈਪੀ, ਵਿਕੀ, ਪ੍ਰਸ਼ੋਤਮ, ਬਲਦੇਵ ਸਿੰਘ, ਹੈਪੀ ਇੱਬਣ, ਸਵਾਇੰਦਰ ਸਿੰਘ, ਗੋਲਡੀ ਭਕਨਾ, ਅੰਮ੍ਰਿਤਪਾਲ ਸਿੰਘ ਸਾਹ ਕਾਠਨਿਆ, ਰਸ਼ਪਾਲ ਸਿੰਘ, ਮੀਨੂ ਸ਼ਰਮਾ ਆਦਿ ਸਮੇਤ ਸੈਂਕੜੇ ਵਰਕਰ ਸ਼ਾਮਿਲ ਹੋਏ ਜਿਨ੍ਹਾਂ ਨੇ ਕਿਹਾ ਕਿ ਪੰਜਾਬ ਭਰ ’ਚ ਅਜਿਹੀਆਂ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਖੁਸ਼ੀ ਹੈ ਕਿ ਲੋਕ ਸਾਡੀ 75ਵੀਂ ਵਰ੍ਹੇਗੰਢ ਨੂੰ ਮਨਾਉਣ ਵਾਲੇ ਸਮਾਗਮਾਂ ਦਾ ਸਮਰਥਨ ਕਰਨ ਲਈ ਵੱਡੀ ਗਿਣਤੀ ’ਚ ਆ ਰਹੇ ਹਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਾ ਵੜਿੰਗ ਨੂੰ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤਾ ਜਾਵੇ – ਫੈਡਰੇਸ਼ਨ

ਯੈੱਸ ਪੰਜਾਬ 29 ਅਪ੍ਰੈਲ, 2024 ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਅਤੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੇ ਅੰਮ੍ਰਿਤਾ ਵੜਿੰਗ ਦੇ ਖ਼ਿਲਾਫ਼ ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ...

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 29 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,164FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...