- Advertisement -
ਯੈੱਸ ਪੰਜਾਬ
ਚੰਡੀਗੜ੍ਹ, 14 ਅਗਸਤ, 2022:
ਪੰਜਾਬ ਪੁਲਿਸ ਵੱਲੋਂ ਦਿੱਲੀ ਪੁਲਿਸ ਦੀ ਸਹਾਇਤਾ ਨਾਲ 75ਵੇਂ ਅਜ਼ਾਦੀ ਦਿਹਾੜੇ ਤੋਂ ਪਹਿਲਾਂ ਚਾਰ ਅੱਤਵਾਦੀਆਂ ਨੂੰ ਹਥਿਆਰਾਂ ਸਣੇ ਗ੍ਰਿਫ਼ਤਾਰ ਕਰਨ ਦੇ ਨਾਲ ਨਾਲ ਇਕ ਵੱਡੇ ਅੱਤਵਾਦੀ ਖ਼ਤਰੇ ਨੂੰ ਟਾਲ ਲੈਣ ਦਾ ਦਾਅਵਾ ਕੀਤਾ ਹੈ।
ਪੰਜਾਬ ਪੁਲਿਸ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਇਨ੍ਹਾਂ ਗ੍ਰਿਫ਼ਤਾਰੀਆਂ ਦੇ ਨਾਲ ਇਕ ਵੱਡਾ ਖ਼ਤਰਾ ਟਲ ਗਿਆ ਹੈ।
ਗ੍ਰਿਫ਼ਤਾਰ ਕੀਤੇ ਗਏ ਅੱਤਵਾਦੀਆਂ ਨੂੰ ਕੈਨੇਡਾ ਵਿੱਚ ਬੈਠੇ ਅਰਸ਼ ਡੱਲਾ ਅਤੇ ਅਸਟਰੇਲੀਆ ਵਿੱਚ ਬੈਠੇ ਗੁਰਜੰਟ ਸਿੰਘ ਨਾਲ ਦੱਸਿਆ ਜਾ ਰਿਹਾ ਹੈ।
ਇਨ੍ਹਾਂ ਤੋਂ 3 ਹੈਂਡ ਗਰਨੇਡ, 1 ਆਈ.ਡੀ. ਅਤੇ ਦੋ 9 ਐਮ.ਐਮ. ਦੀਆਂ ਪਿਸਤੌਲਾਂ ਤੋਂ ਇਲਾਵਾ 40 ਜ਼ਿੰਦਾ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ।
ਇਸ ਬਾਰੇ ਹੋਰ ਵੇਰਵਿਆਂ ਦੀ ਉਡੀਕ ਹੈ।
ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ
- Advertisement -