Tuesday, May 7, 2024

ਵਾਹਿਗੁਰੂ

spot_img
spot_img

ਸਿਹਤਮੰਦ ਪੰਜਾਬ ਦੇ ਸੁਪਨਿਆਂ ਨੂੰ ਸਾਕਾਰ ਕਰਨਗੇ ਆਮ ਆਦਮੀ ਕਲੀਨਿਕ: ਬ੍ਰਮ ਸ਼ੰਕਰ ਜਿੰਪਾ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 14 ਅਗਸਤ, 2022:
ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਲੋਕਾਂ ਨੂੰ ਡੋਰ ਸਟੈਪ ਦੇ ਨਜ਼ਦੀਕ ਗੁਣਵੱਤਾਪੂਰਨ ਸਿਹਤ ਸੇਵਾਵਾਂ ਦੇਣ ਦੇ ਉਦੇਸ਼ ਨਾਲ ਸੂਬੇ ਵਿਚ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਜੋ ਕਿ ਪੰਜਾਬ ਸਰਕਾਰ ਦੇ ਸਿਹਤਮੰਦ ਪੰਜਾਬ ਦੇ ਸੁਪਨਿਆਂ ਨੂੰ ਸਾਕਾਰ ਕਰਨਗੇ। ਉਹ ਅੱਜ ਹੁਸ਼ਿਆਰਪੁਰ ਦੇ ਚਾਰ ਆਮ ਆਦਮੀ ਕਲੀਨਿਕਾਂ ਦਾ ਜਾਇਜ਼ਾ ਲੈਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਇਸ ਮੌਕੇ ਉਨ੍ਹਾਂ ਨਾਲ ਮੇਅਰ ਸ੍ਰੀ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਸ੍ਰੀਮਤੀ ਪ੍ਰਵੀਨ ਸੈਣੀ ਤੇ ਸਿਵਲ ਸਰਜਨ ਡਾ. ਅਮਰਜੀਤ ਸਿੰਘ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਵਲੋਂ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ’ਤੇ ਸੂਬੇ ਵਿਚ 75 ਆਮ ਆਦਮੀ ਕਲੀਨਿਕ ਆਜ਼ਾਦੀ ਦਿਵਸ ’ਤੇ ਜਨਤਾ ਨੂੰ ਸਮਰਪਿਤ ਕੀਤੇ ਜਾ ਰਹੇ ਹਨ, ਜੋ ਕਿ ਪੰਜਾਬ ਸਰਕਾਰ ਦੀਆਂ ਸਿਹਤ ਸੇਵਾਵਾਂ ਪ੍ਰਤੀ ਪ੍ਰਾਥਮਿਕਤਾ ਨੂੰ ਦਰਸਾਉਂਦਾ ਹੈ।

ਆਮ ਆਦਮੀ ਕਲੀਨਿਕ ਦੇ ਡਾਕਟਰਾਂ ਤੇ ਸਟਾਫ਼ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਸ਼ਹਿਰ ਵਿਚ ਫਾਇਰ ਬ੍ਰਿਗੇਡ ਦਫ਼ਤਰ, ਨਲੋਈਆਂ ਚੌਕ, ਡਰੇਨੇਜ਼ ਵਿਭਾਗ ਦੇ ਦਫ਼ਤਰ ਤੇ ਸਰਕਾਰੀ ਐਲੀਮੈਂਟਰੀ ਸਕੂਲ ਬਹਾਦਰਪੁਰ ਦੇ ਸਾਹਮਣੇ ਨਗਰ ਨਿਗਮ ਵਿਚ ਇਹ ਕਲੀਨਿਕ ਖੁੱਲ੍ਹਣਗੇ।

ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਹੋਰ ਚਾਰ ਆਦਮੀ ਕਲੀਨਿਕ ਅਹੀਆਪੁਰ (ਦਸੂਹਾ), ਬਲਾਕ ਬੁਢਾਬੜ ਦੇ ਸ਼ਰਕੋਵਾਲ ਤੇ ਕਲੋਤਾ (ਮੁਕੇਰੀਆਂ), ਪਿੰਡ ਬਸਿਆਲਾ ਬਲਾਕ ਪੋਸੀ (ਗੜ੍ਹਸ਼ੰਕਰ) ਵਿਚ ਖੁੱਲ੍ਹਣਗੇ। ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ਵਿਚ ਹੋਰ ਆਮ ਆਦਮੀ ਕਲੀਨਿਕ ਲੋਕਾਂ ਦੀ ਸੁਵਿਧਾ ਲਈ ਖੋਲ੍ਹੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿਚ ਜ਼ਿਲ੍ਹਾ ਨਿਵਾਸੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਉਪਲਬੱਧ ਕਰਵਾਈਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਓ.ਪੀ.ਡੀ. ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ ਵੀ ਰਹਿਣਗੀਆਂ। ਲੋਕਾਂ ਦੀ ਸੁਵਿਧਾ ਨੂੰ ਦੇਖਦੇ ਹੋਏ ਇਥੇ ਪਾਵਰ ਬੈਕਅਪ ਤੇ ਵਾਟਰ ਪਿਉਰੀਫਾਇਰ ਦੀ ਸੁਵਿਧਾ ਵੀ ਉਪਲਬੱਧ ਰਹੇਗੀ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਦਾ ਸਮਾਂ ਗਰਮੀਆਂ ਵਿਚ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਅਤੇ ਸਰਦੀਆਂ ਵਿਚ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ।

ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਬੇਹਤਰ ਸਿਹਤ ਸੁਵਿਧਾਵਾਂ ਪ੍ਰਦਾਨ ਕਰਨ ਲਈ ਖੋਲ੍ਹੇ ਜਾਣ ਵਾਲੇ ਇਹ ਕਲੀਨਿਕ ਸਿਹਤ ਸੇਵਾਵਾਂ ਦੇ ਖੇਤਰ ਵਿਚ ਇਕ ਮੀਲ ਦਾ ਪੱਥਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੇਵਲ 4 ਮਹੀਨਿਆਂ ਵਿਚ ਹੀ ਚੋਣਾਂ ਵਿਚ ਕੀਤੇ ਬਹਤੇ ਵਾਅਦਿਆਂ ਨੂੰ ਪੂਰਾ ਕੀਤਾ ਹੈ, ਜਿਸ ਵਿਚ 600 ਯੂਨਿਟ ਬਿਜਲੀ ਮੁਆਫ਼, ਨੌਜਵਾਨਾਂ ਨੂੰ ਰੋਜ਼ਗਾਰ ਦੇਣ ਆਦਿ ਪ੍ਰਮੁੱਖ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚ ਇਕ ਸਕਰਾਤਮਕ ਬਦਲਾਅ ਲਈ ਕੰਮ ਕਰ ਰਹੀ ਹੈ, ਤਾਂ ਜੋ ਲੋਕਾਂ ਨੂੰ ਇਕ ਵਧੀਆ ਮਾਹੌਲ ਦਿੱਤਾ ਜਾ ਸਕੇ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਸੰਦੀਪ ਸੈਣੀ, ਦਲੀਪ ਓਹਰੀ, ਜਸਪਾਲ ਸਿੰਘ ਚੇਚੀ, ਸਤਵੰਤ ਸਿੰਘ ਸਿਆਨ, ਅਜੀਤ ਸਿੰਘ ਲੱਕੀ, ਕੌਂਸਲਰ ਬਲਵਿੰਦਰ ਬਿੰਦੀ, ਮਨਜੀਤ ਕੌਰ, ਮੋਨਿਕ ਕਤਨਾ, ਪ੍ਰਦੀਪ ਕੁਮਾਰ ਬਿਟੂ, ਅਨਮੋਲ ਜੈਨ, ਵਰਿੰਦਰ ਸ਼ਰਮਾ ਬਿੰਦੂ, ਵਰਿੰਦਰ ਵੈਦ, ਸੁਮੇਸ਼ ਸੋਨੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,143FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...