- Advertisement -
ਯੈੱਸ ਪੰਜਾਬ
ਚੰਡੀਗੜ੍ਹ, 16 ਅਗਸਤ, 2022 –
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੇਰੀ ਮੇਜਰ ਸਰਜਰੀ ਹੋਣ ਕਰਕੇ ਮੈਨੂੰ ਅਗਲੇ ਤਿੰਨ-ਚਾਰ ਮਹੀਨੇ ਡਾਕਟਰਾਂ ਦੀ ਸਲਾਹ ਮੁਤਾਬਿਕ ਆਰਾਮ ਕਰਨ ਲਈ ਕਿਹਾ ਗਿਆ ਹੈ।
ਉਹਨਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਅਤੇ ਪੰਥ ਦਰਪੇਸ਼ ਸਮੱਸਿਆਵਾਂ ਦੀ ਲੜਾਈ- ਲੜਨ ਲਈ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਕਾਰਜਸ਼ੀਲ ਰਹਿਣਾ ਲਾਜ਼ਮੀ ਹੈ। ਇਸ ਲਈ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਨਵਾਂ ਕਾਰਜਕਾਰੀ ਪ੍ਰਧਾਨ ਚੁਣਨ ਦਾ ਅਧਿਕਾਰ ਦਿੱਤਾ ਜਾਂਦਾ ਹੈ।
ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ
- Advertisement -