Tuesday, May 7, 2024

ਵਾਹਿਗੁਰੂ

spot_img
spot_img

ਵਿੱਤ ਮੰਤਰੀ ਅੰਕੜੇ ਤੋੜ ਮਰੋੜ ਕੇ ਪੰਜਾਬੀਆਂ ਨੂੰ ਗੁੰਮਰਾਹ ਨਾ ਕਰਨ ਬਲਕਿ ਕੀਤੇ ਖਰਚੇ ਦਾ ਵੇਰਵੇ ਜਾਰੀ ਕਰਨ: ਅਕਾਲੀ ਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 16 ਅਗਸਤ, 2022:
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਚੀਮਾ ਨੂੰ ਆਖਿਆ ਕਿ ਉਹ ਅੰਕੜਿਆਂ ਨੁੰ ਮੋੜ ਮਰੋੜ ਕੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਤੇ ਨਾਲ ਹੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਅਸਫਲਤਾਵਾਂ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ ਤੇ ਪਾਰਟੀ ਨੇ ਉਹਨਾਂ ਨੂੰ ਕਿਹਾ ਕਿ ਉਹ ਪੰਜ ਮਹੀਨਿਆਂ ਵਿਚ ਹੋਏ ਖਰਚ ਦਾ ਵੇਰਵਾ ਜਾਰੀ ਕਰਨ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਇਹ ਹੈ ਕਿ ਵਿੱਤ ਮੰਤਰੀ ਨੇ ਚਾਰ ਹੋਰ ਮੰਤਰੀਆਂ ਨਾਲ ਰਲ ਕੇ ਆਪਣੇ ਸਿਆਸੀ ਮੰਤਵਾਂ ਵਾਸਤੇ ਅਰਥਸ਼ਾਸਤਰ ਦੇ ਕਾਨੁੰਨਾਂ ਵਿਚ ਤਬਦੀਲੀ ਕਰ ਕੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ। ਵਿੱਤ ਮੰਤਰੀ ਨੇ ਦਾਅਵਾ ਕੀਤਾ ਹੈ ਕਿ ਪੰਜ ਮਹੀਨਿਆਂ ਵਿਚ ਪੰਜਾਬ ਨੇ 12339 ਕਰੋੜ ਰੁਪਏ ਦਾ ਕਰਜ਼ਾ ਮੋੜਿਆ ਹੈ। ਜਦੋਂ ਕਿ ਸੱਚਾਈ ਇਹ ਹੈ ਕਿ ਪੰਜਾਬ ਨੇ ਸਾਲ ਵਿਚ 36068 ਕਰੋੜ ਰੁਪਏ ਦਾ ਕਰਜ਼ਾ ਮੋੜਨਾ ਸੀ ਜਿਸ ਵਿਚੋਂ ਪੰਜ ਮਹੀਨਿਆਂ ਵਿਚ 15025 ਕਰੋੜ ਰੁਪਏ ਦਾ ਕਰਜ਼ਾ ਮੋੜਨਾ ਸੀ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਰਾਜ ਸਰਕਾਰ ਬਣਦਾ ਕਰਜ਼ਾ ਮੋੜਨ ਵਿਚ ਨਾਕਾਮ ਰਹੀ ਹੈ।

ਡਾ. ਚੀਮਾ ਨੇ ਕਿਹਾ ਕਿ ਇਥੇ ਹੀ ਬੱਸ ਨਹੀਂ ਹੈ ਬਲਕਿ ਜਿਥੇ ਆਮ ਆਦਮੀ ਪਾਰਟੀ ਪੰਜ ਮਹੀਨਿਆਂ ਦਾ ਕਰਜ਼ਾ ਮੋੜਨ ਵਿਚ ਨਾਕਾਮ ਰਹੀ ਹੈ, ਉਥੇ ਹੀ ਇਸਨੇ 10 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਹੋਰ ਲੈ ਲਿਆ ਹੈ। ਉਹਨਾਂ ਕਿਹਾ ਕਿ ਇਸਦਾ ਮਤਲਬ ਇਹ ਹੈ ਕਿ ਪੁਰਾਣਾ ਕਰਜ਼ਾ ਮੋੜਨ ਵਾਸਤੇ ਨਵਾਂ ਕਰਜ਼ਾ ਲਿਆ ਹੈ ਕਿਉਂਕਿ ਇਸ ਕੋਲ ਪੂੰਜੀਗਤ ਖਰਚੇ ਦੇ ਮਾਮਲੇ ਵਿਚ ਵਿਖਾਉਣ ਲਈ ਕੁਝ ਨਹੀਂ ਹੈ।

ਅਕਾਲੀ ਆਗੂ ਨੇ ਕਿਹਾ ਕਿ ਇਹ ਵੀ ਹੈਰਾਨੀ ਵਾਲੀ ਗੱਲ ਹੈ ਕਿ ਵਿੱਤ ਮੰਤਰੀ ਨੇ ਦਾਅਵਾ ਕੀਤਾ ਹੈ ਕਿ ਆਪ ਸਰਕਾਰ ਦੀ ਪੰਜ ਮਹੀਨਿਆਂ ਵਿਚ ਜੀ ਐਸ ਟੀ ਆਮਦਨ ਵਿਚ 24 ਫੀਸਦੀ ਦਾ ਵਾਧਾ ਹੋਇਆ ਹੈ ਤੇ ਆਬਕਾਰੀ ਪ੍ਰਾਪਤੀਆਂ ਵਿਚ 43 ਫੀਸਦੀ ਦਾ ਵਾਧਾ ਹੋਇਆ ਹੈ। ਉਹਨਾਂ ਕਿਹਾ ਕਿ ਇਹ ਪੈਸਾ ਕਿਥੇ ਗਿਆ ਇਹ ਹੈਰਾਨੀ ਵਾਲੀ ਗੱਲ ਹੈ ਕਿਉਂਕਿ ਆਪ ਸਰਕਾਰ 15025 ਕਰੋੜ ਰੁਪਏ ਮੋੜਨ ਵਿਚ ਨਾਕਾਮ ਰਹੀ ਹੈ ਤੇ ਇਸਨੇ ਪੰਜ ਮਹੀਨਿਆਂ ਵਿਚ ਹੀ 10 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਲੈ ਲਿਆ ਹੈ।

ਡਾ. ਚੀਮਾ ਨੇ ਕਿਹਾ ਕਿ ਪੰਜਾਬੀਆਂ ਨੂੰ ਮੂਰਖ ਬਣਾਉਣ ਦੀ ਥਾਂ ਵਿੱਤ ਮੰਤਰੀ ਨੁੰ ਜਵਾਬ ਦੇਣਾ ਪਵੇਗਾ। ਉਹਨਾਂ ਨੇ ਵਿੱਤ ਮੰਤਰੀ ਨੂੰ ਆਖਿਆ ਕਿ ਉਹਖਰਚੇ ਪੈਸੇ ਦਾ ਪੂਰਾ ਹਿਸਾਬ ਦੇਣ ਅਤੇ ਨਾਲ ਹੀ ਸੇਵਾ ਕੇਂਦਰਾਂ ਵਰਗੀਆਂ ਪੁਰਾਣੀਆਂ ਸਕੀਮਾਂ ਨੂੰ ਨਵੇਂ ਰੂਪ ਵਿਚ ਚਲਾਉਣ ਦੇ ਖਰਚੇ ਦਾ ਵੇਰਵਾ ਸਾਂਝਾ ਕਰਨ ਅਤੇ ਦੇਸ਼ ਭਰ ਵਿਚ ਇਸ਼ਤਿਹਾਰਾਂ ’ਤੇ ਕਿੰਨੇ ਕਰੋੜ ਖਰਚੇ ਹਨ, ਉਸਦੀ ਜਾਣਕਾਰੀ ਸਾਂਝੀ ਕਰਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,140FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...