Sunday, April 28, 2024

ਵਾਹਿਗੁਰੂ

spot_img
spot_img

ਕੇਜਰੀਵਾਲ ਦੇ ਜਨਮ ਦਿਨ ਮੌਕੇ ‘ਆਪ’ ਯੂਥ ਵਿੰਗ ਵੱਲੋਂ ਮੋਹਾਲੀ ਵਿਖ਼ੇ ਲਾਏ ਖ਼ੂਨਦਾਨ ਕੈਂਪ ਵਿੱਚ ਪੰਜਾਬ ਦੇ ਮੰਤਰੀਆਂ ਨੇ ਵੀ ਕੀਤੀ ਸ਼ਿਰਕਤ

- Advertisement -

ਯੈੱਸ ਪੰਜਾਬ
ਚੰਡੀਗੜ੍ਹ /ਐਸ.ਏ.ਐਸ ਨਗਰ, 16 ਅਗਸਤ, 2022:
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਮੁੱਖ ਮੰਤਰੀ ਦਿੱਲੀ, ਸ੍ਰੀ ਅਰਵਿੰਦ ਕੇਜਰੀਵਾਲ ਦੇ ਜਨਮ ਦਿਨ ਮੌਕੇ ਅੱਜ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਮੁਹਾਲੀ ਵੱਲੋਂ ਸੈਕਟਰ-68 ਵਿਖੇ ਮੇਨ ਮਾਰਕੀਟ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।

ਇਸ ਖੂਨਦਾਨ ਕੈਂਪ ਤੇ ਸਿਹਤ ਮੰਤਰੀ ਸਰਦਾਰ ਚੇਤਨ ਸਿੰਘ ਜੋੜਾਮਾਜਰਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਦੌਰਾਨ ਕੈਬਨਿਟ ਮੰਤਰੀ ਮੈਡਮ ਅਨਮੋਲ ਗਗਨ ਮਾਨ ਨੇ ਕੇਕ ਕੱਟਣ ਦੀ ਰਸਮ ਅਦਾ ਕੀਤੀ । ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਖੂਨਦਾਨ ਕੈਂਪ ਵਿਚ ਲੋਕਾਂ ਨੇ ਵੱਧ ਚੜ ਕੇ ਹਿੱਸਾ ਲਿਆ ਅਤੇ ਖੂਨਦਾਨ ਕੀਤਾ ।

ਇਸ ਮੌਕੇ ਸੈਰ ਸਪਾਟਾ ਅਤੇ ਸਭਿਆਚਾਰਕ, ਕਿਰਤ, ਇੰਨਵੈਸਟਮੈਂਟ ਪ੍ਰੋਤਸਾਹਨ, ਅਤੇ ਲੇਬਰ ਵਿਭਾਗ ਮੰਤਰੀ ਮੈਡਮ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਹਸਪਤਾਲਾਂ ਵਿਚ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਮੁਹਾਲੀ ਵੱਲੋਂ ਅੱਜ ਵਿਸ਼ੇਸ ਤੌਰ ਤੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਸ੍ਰੀ ਅਰਵਿੰਦ ਕੇਜਰੀਵਾਲ ਦੇ ਜਨਮ ਦਿਹਾੜੇ ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੀ ਲੰਮੀ ਉਮਰ ਦੀ ਅਰਦਾਸ ਕੀਤੀ ਉਨਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ ।

ਉਨ੍ਹਾਂ ਦੱਸਿਆ ਕਿ ਖ਼ੂਨਦਾਨ ਇੱਕ ਮਹਾਨਦਾਨ ਹੈ, ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਦਿੱਤੇ ਖੂਨ ਦੀ ਇੱਕ ਇੱਕ ਬੂੰਦ ਨਾਲ ਕਿਸੇ ਲੋੜਵੰਦ ਵਿਅਕਤੀ ਦੀ ਜਿੰਦਗੀ ਬਚ ਸਕਦੀ। ਹਰ ਸਿਹਤ ਮੰਤਦ ਵਿਅਕਤੀ ਨੂੰ ਖੂਨਦਾਨ ਕਰਨਾ ਚਾਹੀਦਾ ਹੈ ਕਿਉਂਜੋ ਖ਼ੂਨ ਦਾ ਹੋਰ ਕੋਈ ਵਿਕਲਪ ਨਹੀਂ ਹੈ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਚੇਤਨ ਸਿੰਘ ਜੋੜਾਮਾਜਰਾ ਅਤੇ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਸੰਕਰ ਵੱਲੋਂ ਵੀ ਲੋਕਾਂ ਨੂੰ ਸ੍ਰੀ ਅਰਵਿੰਦਰ ਕੇਜਰੀ ਵਾਲ ਦੇ ਜਨਮ ਦਿਨ ਦੀਅਂ ਵਧਾਈਆਂ ਦਿੱਤੀਆਂ। ਇਸ ਖੂਨਦਾਨ ਕੈਂਪ ਵਿੱਚ 76 ਬਲੱਡ ਡੋਨਰਾਂ ਵੱਲੋਂ ਖੂਨਦਾਨ ਕੀਤਾ ਗਿਆ ਜਿਨ੍ਹਾਂ ਨੂੰ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਸੰਕਰ ਵੱਲੋਂ ਪੌਦੇ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਮੁਹਾਲੀ ਮੈਡਮ ਪ੍ਰੋਭਜੋਤ ਕੌਰ, ਜਿਲ੍ਹਾ ਵਾਈਸ ਪ੍ਰਧਾਨ ਯੂਥ ਵਿੰਗ ਸ੍ਰੀ ਗੁਰਪ੍ਰਤੀ ਸਿੰਘ ਬੈਂਸ, ਸੰਨੀ ਆਹਲੂਵਾਲੀ ਸਕੱਤਰ ਪੰਜਾਬ,ਸੁਭਾਸ ਸ਼ਰਮਾਂ ਜਿਲ੍ਹਾ ਸਕੱਤਰ ਮੁਹਾਲੀ, ਵਨੀਤ ਵਰਮਾ ਪ੍ਰਧਾਨ ਵਪਾਰ ਮੰਡਲ ਪੰਜਾਬ, ਜਸਪਾਲ ਸਿੰਘ ਜਿਲ੍ਹਾ ਪ੍ਰਧਾਨ ਟਰੇਡ ਵਿੰਗ ਅਤੇ ਹੋਰ ਵਲੰਟੀਅਰ ਵੀ ਹਾਜਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,171FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...