Thursday, December 26, 2024
spot_img
spot_img
spot_img

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਡਾ. ਦੇਵਿੰਦਰ ਸੈਫ਼ੀ ਦੀ ਕਾਵਿ-ਪੁਸਤਕ ‘ਮੁਹੱਬਤ ਨੇ ਕਿਹਾ’ ਦੀ ਘੁੰਢ ਚੁਕਾਈ

ਯੈੱਸ ਪੰਜਾਬ
ਚੰਡੀਗੜ੍ਹ, 11 ਅਕਤੂਬਰ, 2024

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਕਵੀ ਅਤੇ ਲੇਖਕ ਡਾ. ਦੇਵਿੰਦਰ ਸੈਫ਼ੀ ਦੀ ਕਾਵਿ-ਪੁਸਤਕ ‘ਮੁਹੱਬਤ ਨੇ ਕਿਹਾ’ ਦੀ ਘੁੰਢ ਚੁੱਕਾਈ ਕੀਤੀ।

ਇਹ ਯਾਦਗਾਰੀ ਸਮਾਗਮ ਚੰਡੀਗੜ੍ਹ ਸਕੂਲ ਆਫ਼ ਪੋਇਟਰੀ ਕ੍ਰਿਟੀਸਿਜ਼ਮ ਅਤੇ ਪੰਜਾਬੀ ਅਧਿਅਨ ਸਕੂਲ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਸਾਂਝੇ ਤੌਰ ‘ਤੇ ਕਰਵਾਇਆ ਗਿਆ।

ਇਸ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਅਤੇ ਉੱਘੇ ਵਿਦਵਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਡਾ. ਮਨਮੋਹਨ ਨੇ ਸੰਬੋਧਨ ਕਰਦਿਆਂ ਡਾ. ਸੈਫ਼ੀ ਦੀ ਪਿਆਰ ਦੀ ਨਵੀਨਤਮ ਖੋਜ ਦੀ ਸ਼ਲਾਘਾ ਕੀਤੀ।

ਵਿਸ਼ੇਸ਼ ਮਹਿਮਾਨਾਂ ਵਿੱਚ ਡਾ. ਸਰਬਜੀਤ ਸਿੰਘ (ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ) ਅਤੇ ਡਾ. ਸੁਖਚੈਨ ਸਿੰਘ (ਪ੍ਰਸਿੱਧ ਸਿੱਖਿਆ ਸ਼ਾਸਤਰੀ) ਸ਼ਾਮਲ ਸਨ। ਇਸ ਮੌਕੇ ਪੰਜਾਬ ਯੂਨੀਵਰਸਿਟੀ ਦੇ ਚੇਅਰਮੈਨ ਡਾ. ਯੋਗਰਾਜ ਨੇ ਹਾਜ਼ਰੀਨ ਦਾ ਨਿੱਘਾ ਸਵਾਗਤ ਕੀਤਾ।

ਇਸ ਸਮਾਗਮ ਵਿੱਚ ਵਿਦਿਆਰਥੀਆਂ ਤੋਂ ਇਲਾਵਾ ਉੱਘੇ ਵਿਦਵਾਨ ਡਾ. ਰੌਣਕੀ ਰਾਮ, ਪਾਲ ਅਜਨਬੀ, ਪ੍ਰੋ. ਦਿਲਬਾਗ, ਵਰਿੰਦਰ ਸਿੰਘ, ਡਾ. ਅਕਵਿੰਦਰ ਕੌਰ ਤਨਵੀ, ਡਾ. ਸੁਖਜੀਤ ਕੌਰ, ਡਾ. ਪਵਨ, ਡਾ. ਰਵੀ, ਡਾ. ਸਤਵੀਰ ਕੌਰ, ਡਾ. ਸਿਮਰਜੀਤ ਗਰੇਵਾਲ, ਪਰਵੀਨ ਰੈਨੂੰ, ਰਮਨਦੀਪ ਰਮਨੀਕ, ਕੁਲਵਿੰਦਰ ਖਰੜ, ਅਮਨਦੀਪ ਸਿੰਘ, ਹਰਜਿੰਦਰ ਸਿੰਘ ਦਿਲਗੀਰ, ਹਿੰਮਤ ਸਿੰਘ ਸ਼ੇਰਗਿੱਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਅਤੇ ਸਾਹਿਤਕ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ