Sunday, May 5, 2024

ਵਾਹਿਗੁਰੂ

spot_img
spot_img

ਅਰਜੁਨ ਅਵਾਰਡੀ ਐਸ.ਪੀ ਹੈਡਕੁਆਟਰ ਰਾਜਪਾਲ ਸਿੰਘ ਹੁੰਦਲ ਖੇਡ ਮੇਲਿਆਂ ‘ਚ ਨਿਭਾਉਣਗੇ ਅਹਿਮ ਭੂਮਿਕਾ: ਖੇਡ ਮੰਤਰੀ ਮੀਤ ਹੇਅਰ

- Advertisement -

ਯੈੱਸ ਪੰਜਾਬ
ਰੂਪਨਗਰ, 17 ਅਗਸਤ, 2022 –
ਅਰਜੁਨ ਅਵਾਰਡੀ ਐਸ.ਪੀ ਹੈਡਕੁਆਟਰ ਸ. ਰਾਜਪਾਲ ਸਿੰਘ ਹੁੰਦਲ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ਖੇਡ ਮੇਲਿਆਂ ਵਿੱਚ ਅਹਿਮ ਭੂਮਿਕਾ ਨਿਭਾਉਣਗੇ ਇਸ ਗੱਲ ਦਾ ਪ੍ਰਗਟਾਵਾ ਖੇਡ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਮੀਟਿੰਗ ਵਿੱਚ ਕੀਤਾ।

ਉਨ੍ਹਾਂ ਕਿਹਾ ਹੈ ਕਿ ਇਹ ਜ਼ਿਲ੍ਹਾ ਰੂਪਨਗਰ ਦੇ ਖੁਸ਼ਕਿਸਮਤੀ ਹੈ ਕਿ ਸ. ਰਾਜਪਾਲ ਸਿੰਘ ਹੁੰਦਲ ਜੋ ਭਾਰਤ ਦੀ ਹਾਕੀ ਟੀਮ ਦੇ ਕੈਪਟਨ ਵੀ ਰਹਿ ਚੁੱਕੇ ਹਨ ਅਤੇ ਆਪਣੇ ਖੇਡ ਕਰੀਅਰ ਦੌਰਾਨ 150 ਤੋਂ ਵੱਧ ਅੰਤਰਰਾਸ਼ਟਰੀ ਮੈਚ ਖੇਡ ਚੁੱਕੇ ਹਨ ਅਤੇ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ “ਖੇਡਾ ਵਤਨ ਪੰਜਾਬ ਦੀਆਂ” ਤਹਿਤ ਜ਼ਿਲ੍ਹਾ ਰੂਪਨਗਰ ਵਿੱਚ ਵੱਧ ਤੋਂ ਵੱਧ ਖਿਡਾਰੀਆਂ ਅਤੇ ਖੇਡਾਂ ਦਾ ਸ਼ੌਕ ਰੱਖਣ ਵਾਲੇ ਲੋਕਾਂ ਨੂੰ ਖੇਡ ਮੇਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਨਗੇ।

ਇਸ ਮੌਕੇ ਉੱਤੇ ਸ. ਰਾਜਪਾਲ ਹੁੰਦਲ ਨੇ ਕਿਹਾ ਕਿ ਇਹ ਖੇਡ ਮੇਲੇ ਨੌਜਵਾਨ ਵਰਗ ਲਈ ਇੱਕ ਸੁਨਿਹਰੀ ਮੌਕਾ ਹੈ ਜਿਸ ਲਈ ਵਿਸ਼ੇਸ਼ ਤੌਰ ਉੱਤੇ ਪਿੰਡਾਂ ਦੇ ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਵਿੱਚ ਵੱਧ ਚੜ ਕੇ ਭਾਗ ਲੈਣਾ ਚਾਹੀਦਾ ਹੈ ਤਾਂ ਜੋ ਜ਼ਿਲ੍ਹਾ ਰੂਪਨਗਰ ਤੋਂ ਵੱਧ ਤੋਂ ਵੱਧ ਚੰਗੇ ਖਿਡਾਰੀ ਰਾਜ ਪੱਧਰ ਉੱਤੇ ਮੁਕਾਬਲਿਆਂ ਵਿੱਚ ਹਿੱਸਾ ਲੈ ਸਕਣ।

ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਇਹ ਸਾਡੇ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਵਿਸ਼ਵ ਪ੍ਰਸਿੱਧ ਖਿਡਾਰੀ ਸ. ਰਾਜਪਾਸ ਸਿੰਘ ਹੁੰਦਲ ਜ਼ਿਲ੍ਹੇ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਨ੍ਹਾਂ ਤੋਂ ਪ੍ਰੇਰਿਤ ਹੋ ਕੇ ਖੇਡਾਂ ਨਾਲ ਜੁੜਨਾ ਚਾਹੀਦਾ ਹੈ ਅਤੇ ਖੇਡ ਮੇਲਿਆਂ ਵਿੱਚ ਹਿੱਸਾ ਲੈਣ ਲਈ ਆਪਣੇ ਰਜਿਸਟ੍ਰੇਸ਼ਨ ਜਲਦ ਕਰਵਾਉਣ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,142FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...