Tuesday, April 30, 2024

ਵਾਹਿਗੁਰੂ

spot_img
spot_img

ਕਿਸਾਨਾਂ ਨੂੰ ਆਪਣੀ ਕਾਰ ਨਾਲ ਕੁਚਲਣ ਵਾਲੇ ਆਸ਼ੀਸ਼ ਮਿਸ਼ਰਾ ਦੇ ਪਿਤਾ ਅਜੈ ਮਿਸ਼ਰਾ ਨੂੰ ਮੋਦੀ ਨੇ ਅਜੇ ਤੱਕ ਮੰਤਰੀਮੰਡਲ ‘ਚੋਂ ਬਾਹਰ ਕਿਉਂ ਨਹੀਂ ਕੱਢਿਆ?: ਆਪ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਅਗਸਤ, 2022:
ਪੰਜਾਬ ਦੇ ਹਜ਼ਾਰਾਂ ਕਿਸਾਨਾਂ ਵੱਲੋਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖਿਰੀ ਵਿਖੇ ਧਰਨਾ ਪ੍ਰਦਰਸ਼ਨ ਕਰਨ ਲਈ ਪਹੁੰਚਣ ‘ਤੇ ਆਮ ਆਦਮੀ ਪਾਰਟੀ (ਆਪ) ਨੇ ਇਸ ਮਾਮਲੇ ‘ਚ ਇਨਸਾਫ਼ ਨੂੰ ਲੈ ਕੇ ਹੋ ਰਹੀ ਦੇਰੀ ਲਈ ਕੇਂਦਰ ਦੀ ਭਾਜਪਾ ਸਰਕਾਰ ਨੂੰ ਆੜੇ ਹੱਥੀਂ ਲਿਆ। ਕਿਹਾ ਕਿ ਭਾਜਪਾ ਸਰਕਾਰ ਕਿਸਾਨ ਵਿਰੋਧੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਵਿਰੁੱਧ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੇ ਹਨ।

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨਾਂ ਵਿਰੁੱਧ ਬਦਲੇ ਦੀ ਭਾਵਨਾ ਨਾਲ ਕਾਰਵਾਈ ਕਰ ਰਹੇ ਹਨ ਕਿਉਂਕਿ ਕਿਸਾਨਾਂ ਦੇ ਪੁਰਜ਼ੋਰ ਵਿਰੋਧ ਤੋਂ ਬਾਅਦ ਉਹਨਾਂ ਨੂੰ ਤਿੰਨ ਖੇਤੀ ਕਾਨੂੰਨ ਵਾਪਿਸ ਲੈਣੇ ਪਏ ਸਨ।

ਭਾਰਤੀ ਜਨਤਾ ਪਾਰਟੀ ‘ਤੇ ਦੋਸ਼ ਲਾਉਂਦਿਆਂ ਕੰਗ ਨੇ ਕਿਹਾ ਕਿ ਕੇਂਦਰ ਅਤੇ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਨੇ ਕਿਸਾਨਾਂ ‘ਤੇ ਝੂਠੇ ਕੇਸ ਦਰਜ ਕਰਕੇ ਇੱਕ ਸਾਲ ਤੋਂ ਉਹਨਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਹੋਇਆ ਹੈ। ਜਦਕਿ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੇ ਆਪਣੀ ਕਾਰ ਨਾਲ ਕਿਸਾਨਾਂ ਨੂੰ ਬੇਰਹਿਮੀ ਨਾਲ ਕੁਚਲ ਕੇ ਮਾਰ ਦਿੱਤਾ ਸੀ, ਅਤੇ ਉਹ ਆਜ਼ਾਦ ਘੁੰਮ ਰਿਹਾ ਹੈ।

ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਜਵਾਬ ਮੰਗਿਆ ਕਿ ਅਜੇ ਤੱਕ ਅਜੈ ਮਿਸ਼ਰਾ ਟੇਨੀ ਨੂੰ ਮੰਤਰੀ ਮੰਡਲ ‘ਚੋਂ ਬਾਹਰ ਦਾ ਰਸਤਾ ਕਯੀ ਨੀ ਦਿਖਾਇਆ ਗਿਆ। ਇਸ ਮਾਮਲੇ ਵਿੱਚ ਨਾ ਤਾਂ ਕਿਸਾਨਾਂ ਨੂੰ ਕੋਈ ਇਨਸਾਫ਼ ਮਿਲਿਆ ਅਤੇ ਨਾ ਹੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਖ਼ਿਲਾਫ਼ ਕੋਈ ਠੋਸ ਕਾਨੂੰਨੀ ਕਾਰਵਾਈ ਕੀਤੀ ਗਈ। ਜਿਸ ਕਾਰਨ ਲਖੀਮਪੁਰ ਖਿਰੀ ਵਿੱਚ ਪੰਜਾਬ ਅਤੇ ਹੋਰ ਰਾਜਾਂ ਦੇ ਕਿਸਾਨ ਰੋਸ ਪ੍ਰਦਰਸ਼ਨ ਕਰ ਰਹੇ ਹਨ।

ਕੰਗ ਨੇ ਦੁਹਰਾਇਆ ਕਿ ਆਮ ਆਦਮੀ ਪਾਰਟੀ ਕੇਂਦਰ ਵਿਰੁੱਧ ਕਿਸਾਨਾਂ ਦੀ ਇਸ ਸੰਘਰਸ਼ ਵਿੱਚ ਹਮੇਸ਼ਾ ਉਹਨਾਂ (ਕਿਸਾਨਾਂ) ਨਾਲ ਖੜੀ ਹੈ।

ਕੰਗ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਕਿਸਾਨਾਂ ਨਾਲ ਧੋਖਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਕਿਹਾ ਸੀ ਕਿ ਇਕ ਕਮੇਟੀ ਬਣਾਈ ਜਾਵੇਗੀ ਜਿਸ ਵਿੱਚ ਕਿਸਾਨਾਂ ਦੀ ਨੁਮਾਇੰਦਗੀ ਹੋਵੇਗੀ। ਪਰ ਐਮ ਐਸ ਪੀ ਕਮੇਟੀ ਦੇ ਜੋ 23 ਮੈਂਬਰ ਹਨ ਉਹਨਾਂ ਨੇ ਕਿਸਾਨ ਅੰਦੋਲਨ ਦੌਰਾਨ ਤਿੰਨੋਂ ਖੇਤੀ ਕਾਨੂੰਨਾਂ ਦੀ ਵਕਾਲਤ ਕੀਤੀ ਸੀ। ਪੰਜਾਬ ਦੇ ਕਿਸਾਨਾਂ ਨੂੰ ਕਮੇਟੀ ਵਿੱਚ ਕੋਈ ਪ੍ਰਤੀਨਿਧਤਾ ਨਹੀਂ ਦਿੱਤੀ ਗਈ।

ਕੰਗ ਨੇ ਕਿਹਾ ਕਿ ਇਹ ਸਾਰੀਆਂ ਗੱਲਾਂ ਦਰਸਾਉਂਦੀਆਂ ਹਨ ਕਿ ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਕਿਸਾਨਾਂ ਨੂੰ ਜ਼ਲੀਲ ਕਰ ਰਹੇ ਹਨ। ਬਦਲੇ ਦੀ ਭਾਵਨਾ ਨਾਲ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਸਰਕਾਰਾਂ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਭਾਜਪਾ ਕਦੇ ਵੀ ਕਿਸਾਨ ਹਿਤੈਸ਼ੀ ਨਹੀਂ ਹੋ ਸਕਦੀ ਕਿਉਂਕਿ ਇਹ ਪੂੰਜੀਵਾਦੀਆਂ ਦੀ ਗੁਲਾਮ ਪਾਰਟੀ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਸ਼੍ਰੋਮਣੀ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਅਕਾਊਂਟੈਂਟ ਸ. ਹਰਦੇਵ ਸਿੰਘ, ਸੁਪਰਵਾਈਜ਼ਰ ਸ. ਤਰਸੇਮ ਸਿੰਘ, ਸ. ਨਰਿੰਦਰ ਸਿੰਘ, ਪ੍ਰਚਾਰਕ ਸ. ਜਸਬੀਰ ਸਿੰਘ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,163FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...