Sunday, May 12, 2024

ਵਾਹਿਗੁਰੂ

spot_img
spot_img

ਸੁਖਦੇਵ ਢੀਂਡਸਾ ਵੱਲੋਂ ਪ੍ਰੀਤਮ ਸਿੰਘ ਕੁਮੇਦਾਨ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ,19 ਅਗਸਤ, 2022:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਸਾਬਕਾ ਪੀਸੀਐੱਸ ਅਧਿਕਾਰੀ ਸ.ਪ੍ਰੀਤਮ ਸਿੰਘ ਕੁਮੇਦਾਨ ਦੇ ਅਕਾਲ ਚਲਾਣੇ ਤੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਸੁਖਦੇਵ ਸਿੰਘ ਢੀਂਡਸਾ ਨੇ ਆਪਣੇ ਸ਼ੋਕ ਸ਼ੰਦੇਸ਼ ਵਿੱਚ ਕਿਹਾ ਕਿ ਸ.ਪ੍ਰੀਤਮ ਸਿੰਘ ਕੁਮੇਦਾਨ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਉਹਨਾਂ ਨੂੰ ਗਹਿਰਾ ਧੱਕਾ ਲੱਗਾ ਹੈ।

ਉਹਨਾਂ ਕਿਹਾ ਕਿ ਸ. ਪ੍ਰੀਤਮ ਸਿੰਘ ਕੁਮੇਦਾਨ ਨਾਲ ਉਹਨਾਂ ਦੇ ਨੇੜਲੇ ਸਬੰਧ ਸਨ ਅਤੇ ਉਹਨਾਂ ਦੇ ਸਦੀਵੀਂ ਵਿਛੋੜੇ ਨਾਲ ਉਹਨਾਂ ਨੂੰ ਜਿੱਥੇ ਨਿੱਜੀ ਤੋਰ ਤੇ ਘਾਟਾ ਪਿਆ ਹੈ। ਉੱਥੇ ਹੀ ਆਪਣੀ ਧਰਤੀ ਅਤੇ ਦਰਿਆਈ ਪਾਣੀਆਂ ਦੇ ਹੱਕਾਂ ਲਈ ਆਖਰੀ ਸਾਹ ਤੱਕ ਲੜਨ ਵਾਲੇ ਇਸ ਯੋਧੇ ਦੇ ਇਸ ਜਹਾਨ ਤੋਂ ਚਲੇ ਜਾਣ ਨਾਲ ਪੰਜਾਬ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਉਹਨਾਂ ਕਿਹਾ ਕਿ ਸ. ਪ੍ਰੀਤਮ ਸਿੰਘ ਕੁਮੇਦਾਨ ਨੇ ਸਾਰੀ ਜ਼ਿੰਦਗੀ ਪੰਜਾਬ ਦੇ ਦਰਿਆਈਂ ਪਾਣੀਆ ਦੀ ਰਾਖੀ ਲਈ ਆਪਣਾ ਵੱਡਾ ਯੋਗਦਾਨ ਦਿੱਤਾ ਹੈ।ਇਸ ਤੋਂ ਇਲਾਵਾ ਉਹ ਹਰਿਆਣਾ ਦੇ ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ ਵਿੱਚ ਸ਼ਾਮਿਲ ਕਰਨ ਦੀ ਵੀ ਪੁਰਜ਼ੋਰ ਵਕਾਲਤ ਕਰਦੇ ਰਹੇ। ਉਹਨਾਂ ਨੇ ਸੂਬਿਆਂ ਨੂੰ ਵਧੇਰੇ ਅਧਿਕਾਰ ਦੇਣ ਲਈ ਹਮੇਸ਼ਾ ਅਵਾਜ਼ ਚੁੱਕੀ ।

ਸ. ਢੀਂਡਸਾ ਨੇ ਕਿਹਾ ਕਿ ਸ. ਕੁਮੇਦਾਨ ਜਿੱਥੇ ਪੰਜਾਬ ਨੂੰ ਬਹਿਤਰੀ ਵੱਲ ਲੈ ਜਾਣ ਲਈ ਸਾਰੀ ਜ਼ਿੰਦਗੀ ਕਾਰਜਸ਼ੀਲ ਰਹੇ ਉੱਥੇ ਹੀ ਉਹ ਆਪਣੀ ਨਿੱਜੀ ਜ਼ਿੰਦਗੀ ਵਿੱਚ ਬੇਹੱਦ ਚੰਗੀ ਸ਼ਖ਼ਸੀਅਤ ਦੇ ਮਾਲਕ ਸਨ।ਸ. ਢੀਂਡਸਾ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਂ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,136FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...