ਯੈੱਸ ਪੰਜਾਬ
ਹੁਸ਼ਿਆਰਪੁਰ, 14 ਅਕਤੂਬਰ, 2024
ਸੂਚਨਾ ਤੇ ਲੋਕ ਸੰਪਰਕ ਅਧਿਕਾਰੀ ਕਮਲਜੀਤ ਪਾਲ ਨੇ ਅੱਜ ਇਥੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਹੁਦਾ ਸੰਭਾਲਿਆ। ਉਨਾਂ ਨੇ ਜ਼ਿਲ੍ਹੇ ਨਾਲ ਸਬੰਧਤ ਮੀਡੀਆ ਕਰਮੀਆਂ ਤੋਂ ਪੂਰਨ ਸਹਿਯੋਗ ਦੀ ਆਸ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ।
ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਸਿਰ ਪੰਜਾਬ ਸਰਕਾਰ ਵਲੋਂ ਲੋਕ ਹਿੱਤਾਂ ’ਚ ਲਏ ਜਾਂਦੇ ਫੈਸਲਿਆਂ, ਵੱਖ-ਵੱਖ ਪ੍ਰੋਗਰਾਮਾਂ ਅਤੇ ਭਲਾਈ ਸਕੀਮਾਂ ਦੀ ਜਾਣਕਾਰੀ ਮੀਡੀਆ ਦੇ ਮਾਧਿਅਮਾਂ ਰਾਹੀਂ ਆਮ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣਗੇ।