Friday, October 18, 2024
spot_img
spot_img

ਪੰਜਾਬ ਸਰਕਾਰ ਵੱਲੋਂ 19 ਅਕਤੂਬਰ ਨੂੰ ਰਾਜ ਦੇ ਇੱਕ ਜ਼ਿਲ੍ਹੇ ਵਿੱਚ ‘ਲੋਕਲ ਛੁੱਟੀ’ ਦਾ ਐਲਾਨ

ਯੈੱਸ ਪੰਜਾਬ
ਚੰਡੀਗੜ੍ਹ, 16 ਅਕਤੂਬਰ, 2024

ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ 19 ਅਕਤੂਬਰ, 2024 ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ਕੀਤਾ ਹੈ।

ਇੱਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਨੂੰ ਮਨਾਉਣ ਦੇ ਅਵਸਰ ਨੂੰ ਮੁੱਖ ਰੱਖਦੇ ਹੋਏ 19 ਅਕਤੂਬਰ, 2024 ਦਿਨ ਸਨੀਵਾਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਅਧਿਸੂਚਨਾ ਜਾਰੀ ਕੀਤੀ ਗਈ ਹੈ।

ਬੁਲਾਰੇ ਅਨੁਸਾਰ ਇਹ ਸਥਾਨਕ ਛੁੱਟੀ ਨੈਗੋਸੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਹੋਵੇਗੀ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ