Friday, October 18, 2024
spot_img
spot_img

ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ’ਚ ਵਧਦੀ ਦੂਰੀ ਚਿੰਤਾ ਦਾ ਵਿਸ਼ਾ: ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ

ਯੈੱਸ ਪੰਜਾਬ
ਅੰਮ੍ਰਿਤਸਰ, 17 ਅਕਤੂਬਰ, 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਅਤੇ ਕੈਨੇਡਾ ਦੇ ਆਪਸੀ ਰਿਸ਼ਤਿਆਂ ਵਿਚ ਵੱਧ ਰਹੀਆਂ ਦੂਰੀਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਦੋਹਾਂ ਦੇਸ਼ਾਂ ਨੂੰ ਇਕ ਸੁਹਿਰਦ ਪਹੁੰਚ ਅਪਣਾ ਕੇ ਮਾਮਲੇ ਦਾ ਹੱਲ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਕੈਨੇਡਾ ਅੰਦਰ ਵੱਡੀ ਗਿਣਤੀ ਵਿਚ ਭਾਰਤੀ ਅਤੇ ਖ਼ਾਸਕਰ ਪੰਜਾਬੀ ਵੱਸਦੇ ਹਨ, ਜਿਨ੍ਹਾਂ ’ਤੇ ਦੋਹਾਂ ਦੇਸ਼ਾਂ ਦੇ ਵਿਗੜਦੇ ਰਿਸ਼ਤਿਆਂ ਦਾ ਅਸਰ ਪੈਣਾ ਕੁਦਰਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੀਤੇ ਸਮੇਂ ਅੰਦਰ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਇਕ ਦੂਜੇ ਵਿਰੁੱਧ ਦੂਸ਼ਣਬਾਜ਼ੀ ਨਹੀਂ ਸਗੋਂ ਸਿੱਟਾਮੁਖੀ ਪਹੁੰਚ ਅਪਨਾਈ ਜਾਵੇ।

ਐਡਵੋਕੇਟ ਧਾਮੀ ਨੇ ਆਖਿਆ ਕਿ ਇਸ ਗੰਭੀਰ ਮਸਲੇ ’ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ’ਤੇ ਬਣਦੀ ਨਿਰਪੱਖ ਜਾਂਚ ਕਰਵਾਉਣ, ਤਾਂ ਜੋ ਸਥਿਤੀ ਸਪੱਸ਼ਟ ਹੋ ਸਕੇ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ