Thursday, December 26, 2024
spot_img
spot_img
spot_img

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਯੈੱਸ ਪੰਜਾਬ
ਅੰਮ੍ਰਿਤਸਰ, 20 ਜੂਨ, 2024

ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਭਲਕੇ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8 ਵਜੇ ਰਵਾਨਾ ਕੀਤਾ ਜਾਵੇਗਾ। ਇਹ ਜਥਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 30 ਜੂਨ ਨੂੰ ਵਾਪਸ ਆਵੇਗਾ।

ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਅੰਤ੍ਰਿੰਗ ਕਮੇਟੀ ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ ਨੂੰ ਸੌਂਪੀ ਗਈ ਹੈ, ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਸ. ਗੁਰਮੀਤ ਸਿੰਘ ਬੂਹ ਅਤੇ ਬੀਬੀ ਹਰਜਿੰਦਰ ਕੌਰ ਜਾਣਗੇ। ਅੱਜ ਸ਼ਰਧਾਲੂਆਂ ਨੂੰ ਵੀਜਾ ਲੱਗੇ ਪਾਸਪੋਰਟ ਦੇਣ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਆਖਿਆ ਕਿ ਪਾਕਿਸਤਾਨ ’ਚ ਰਹਿ ਗਏ ਸਿੱਖ ਗੁਰਧਾਮਾਂ ਦੇ ਦੀਦਾਰ ਹਰ ਸਿੱਖ ਦੀ ਲੋਚਾ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਜਥੇ ਵਿੱਚ ਜਾ ਰਹੇ ਸ਼ਰਧਾਲੂਆਂ ਦੇ ਮਨਾਂ ਅੰਦਰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾ ਲਈ ਭਾਰੀ ਉਤਸ਼ਾਹ ਤੇ ਖੁਸ਼ੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ ਅਤੇ 21 ਜੂਨ ਨੂੰ ਸੰਗਤ ਨੂੰ ਪੰਥਕ ਰਵਾਇਤਾਂ ਅਨੁਸਾਰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 340 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 23 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ ਜਾਰੀ ਨਹੀਂ ਕੀਤੇ।

ਉਨ੍ਹਾਂ ਦੱਸਿਆ ਕਿ 317 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਅੱਜ ਵੀਜਾ ਲੱਗੇ ਪਾਸਪੋਰਟ ਦਿੱਤੇ ਗਏ ਹਨ। ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ, ਉਹ ਜਥੇ ਦੀ ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਦਫਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ। ਇਸ ਮੌਕੇ ਯਾਤਰਾ ਵਿਭਾਗ ਦੇ ਇੰਚਾਰਜ ਸ. ਪਲਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ