Friday, May 3, 2024

ਵਾਹਿਗੁਰੂ

spot_img
spot_img

ਸਰਕਾਰਾਂ ਵੱਲੋਂ ਸਿੱਖਾਂ ਦੇ ਧਾਰਮਿਕ ਮਸਲਿਆਂ ’ਚ ਦਖ਼ਲ ਦੇਸ਼ ਲਈ ਘਾਤਕ: ਸ਼੍ਰੋਮਣੀ ਕਮੇਟੀ ਮੈਂਬਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 24 ਸਤੰਬਰ, 2022:
ਸਰਕਾਰਾਂ ਆਪਣੇ ਜ਼ੋਰ ਨਾਲ ਜਿਸ ਤਰ੍ਹਾਂ ਘੱਟਗਿਣਤੀਆਂ ਨੂੰ ਦਬਾਉਣ ਅਤੇ ਉਨ੍ਹਾਂ ਦੇ ਧਾਰਮਿਕ ਮਾਮਲਿਆਂ ਵਿਚ ਦਖ਼ਲ ਦੇ ਰਹੀਆਂ ਹਨ, ਇਸ ਨਾਲ ਦੇਸ਼ ਨੂੰ ਵੱਡੇ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਵਰਤਾਰੇ ਨਾਲ ਦੇਸ਼ ਅੰਦਰ ਬੇਵਿਸ਼ਵਾਸੀ ਵਾਲਾ ਮਾਹੌਲ ਤੇਜ਼ੀ ਨਾਲ ਵੱਧ ਰਿਹਾ ਹੈ।

ਇਹ ਪ੍ਰਗਟਾਵਾ ਸੁਪਰੀਮ ਕੋਰਟ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਆਏ ਫੈਸਲੇ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸਾਬਕਾ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਅੰਤ੍ਰਿੰਗ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਬੰਡਾਲਾ, ਸ. ਜੋਧ ਸਿੰਘ ਸਮਰਾ, ਮੈਂਬਰ ਭਾਈ ਰਾਮ ਸਿੰਘ, ਸ. ਮੰਗਵਿੰਦਰ ਸਿੰਘ ਖਾਪੜਖੇੜੀ ਤੇ ਸ. ਬਾਵਾ ਸਿੰਘ ਗੁਮਾਨਪੁਰਾ ਨੇ ਕੀਤਾ।

ਅੰਮ੍ਰਿਤਸਰ ਨਾਲ ਸਬੰਧਤ ਇਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਜਿਥੇ ਕਾਂਗਰਸ ਜਮਾਤ ਨੇ ਸਿੱਖਾਂ ਦਾ ਵੱਡਾ ਨੁਕਸਾਨ ਕੀਤਾ, ਉਥੇ ਹੀ ਕੇਂਦਰ ਦੀ ਭਾਜਪਾ ਸਰਕਾਰ ਆਰਐਸਐਸ ਦੀ ਸੋਚ ਤਹਿਤ ਦੇਸ਼ ਅੰਦਰ ਵੱਸਦੀਆਂ ਘੱਟਗਿਣਤੀਆਂ ਨੂੰ ਦਬਾਉਣ ਦਾ ਯਤਨ ਕਰ ਰਹੀ ਹੈ। ਇਸੇ ਤਹਿਤ ਸਰਕਾਰ ਵੱਲੋਂ ਘੱਟਗਿਣਤੀਆਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖ਼ਲਅੰਦਾਜ਼ੀ ਕੀਤੀ ਜਾ ਰਹੀ ਹੈ, ਜਿਸ ਨਾਲ ਘੱਟਗਿਣਤੀ ਕੌਮਾਂ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੀਆਂ ਹਨ।

ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਕਿਹਾ ਕਿ ਦੇਸ਼ ਵੰਡ ਤੋਂ ਬਾਅਦ ਕਾਂਗਰਸ ਪਾਰਟੀ ਦੀ ਸਰਕਾਰ ਨੇ ਸਿੱਖਾਂ ਨੂੰ ਵੰਡਣ ਲਈ ਲਗਾਤਾਰ ਯਤਨ ਕੀਤੇ ਹਨ। ਕਾਂਗਰਸ ਦੀ ਸਿੱਖਾਂ ਨੂੰ ਵੰਡਣ ਦੀ ਸੋਚ ਵਿੱਚੋਂ ਹੀ ਹੁੱਡਾ ਸਰਕਾਰ ਸਮੇਂ ਵੱਖਰੀ ਹਰਿਆਣਾ ਕਮੇਟੀ ਦਾ ਐਕਟ ਪਾਸ ਕੀਤਾ ਗਿਆ, ਜਿਸ ਨੂੰ ਮਾਨਤਾ ਲਈ ਭਾਜਪਾ ਨੇ ਵੀ ਕੋਈ ਕਸਰ ਨਹੀਂ ਛੱਡੀ।

ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਕਾਰਵਾਈ ਵਿਚ ਕੁਝ ਸਿੱਖ ਚਿਹਰੇ ਵੀ ਸ਼ਾਮਲ ਹਨ, ਜੋ ਥੋੜ੍ਹੇ ਜਿਹੇ ਲਾਲਚ ਵਿਚ ਪੰਥ ਵਿਰੋਧੀ ਸ਼ਕਤੀਆਂ ਦੇ ਹੱਥ ਠੋਕਾ ਬਣੇ ਹੋਏ ਹਨ।

ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਕਿਹਾ ਕਿ ਸਿੱਖ ਪੰਥ ਦੀ ਸਿਰਮੌਰ ਸੰਸਥਾ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਹੈ, ਜਿਸ ਨੂੰ ਤੋੜਨ ਦੇ ਸਨਸੂਬੇ ਖਿਲਾਫ ਸੰਘਰਸ਼ ਲਈ ਸਿੱਖ ਕੌਮ ਪਿੱਛੇ ਨਹੀਂ ਹਟੇਗੀ। ਉਨ੍ਹਾਂ ਆਖਿਆ ਕਿ ਜੇਕਰ ਹਰਿਆਣਾ ਸਰਕਾਰ ਨੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਜਬਰੀ ਹਥਿਆਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦੇ ਨਤੀਜੇ ਚੰਗੇ ਨਹੀਂ ਹੋਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,157FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...