Sunday, April 28, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਦੀਆਂ ਲਗਾਤਾਰ ਕੋਸ਼ਿਸ਼ਾਂ ਕਾਰਨ ਭਾਰਤ ਸਰਕਾਰ ਨੇ ਮੋਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ਉਤੇ ਰੱਖਣ ਦਾ ਫੈਸਲਾ ਕੀਤਾ: ਭਗਵੰਤ ਮਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 25 ਸਤੰਬਰ, 2022:
ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਮ ਉਤੇ ਰੱਖਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਵੱਲੋਂ ਕੀਤੀਆਂ ਅਣਥੱਕ ਕੋਸ਼ਿਸ਼ਾਂ ਦਾ ਨਤੀਜਾ ਹੈ।

ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੇ ਪ੍ਰੋਗਰਾਮ ‘ਮਨ ਕੀ ਬਾਤ’ ਵਿੱਚ ਇਸ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ ਦੇ ਨਾਮ ਉਤੇ ਰੱਖਣ ਦੇ ਕੀਤੇ ਐਲਾਨ ਨਾਲ ਸਮੁੱਚੇ ਦੇਸ਼ ਵਿੱਚ ਖ਼ੁਸ਼ੀ ਦੀ ਲਹਿਰ ਹੈ।

ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਤੇ ਹਰੇਕ ਪੰਜਾਬੀ ਲਈ ਸੁਫ਼ਨਾ ਸਾਕਾਰ ਹੋਣ ਦੇ ਬਰਾਬਰ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ ਸਬੰਧੀ ਪੂਰੀ ਸ਼ਿੱਦਤ ਨਾਲ ਕੋਸ਼ਿਸ਼ਾਂ ਕੀਤੀਆਂ। ਭਗਵੰਤ ਮਾਨ ਨੇ ਕਿਹਾ ਕਿ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਰੱਖਣ ਬਾਰੇ ਸਹਿਮਤੀ ਬਣਾਉਣ ਲਈ ਉਨ੍ਹਾਂ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਵਿਸਤਾਰ ਨਾਲ ਵਿਚਾਰ-ਵਟਾਂਦਰਾ ਕੀਤਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਰੱਖਣ ਲਈ ਭਾਰਤ ਸਰਕਾਰ ਨੂੰ ਚਿੱਠੀ ਵੀ ਲਿਖੀ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਮੰਗ ਕੀਤੀ ਸੀ ਕਿ ਇਸ ਮਹੀਨੇ 28 ਤਰੀਕ ਨੂੰ ਸ਼ਹੀਦ-ਏ-ਆਜ਼ਮ ਦੇ ਜਨਮ ਦਿਹਾੜੇ ਤੋਂ ਪਹਿਲਾਂ ਇਸ ਦਾ ਜ਼ਰੂਰ ਐਲਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਕੀਤਾ ਐਲਾਨ ਇਨ੍ਹਾਂ ਕੋਸ਼ਿਸ਼ਾਂ ਦਾ ਹੀ ਨਤੀਜਾ ਹੈ ਅਤੇ ਇਹ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਅੰਗਰੇਜ਼ਾਂ ਖ਼ਿਲਾਫ਼ ਲੜਾਈ ਦੌਰਾਨ ਮਾਤ ਭੂਮੀ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਡੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਜੂਲੇ ਹੇਠੋਂ ਕੱਢਣ ਲਈ ਸ਼ਹੀਦ ਭਗਤ ਸਿੰਘ ਨੇ ਸਭ ਤੋਂ ਵੱਡੀ ਕੁਰਬਾਨੀ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਮਹਾਨ ਕ੍ਰਾਂਤੀਕਾਰੀ ਵੱਲੋਂ ਦੇਖੇ ਸੁਪਨੇ ਮੁਤਾਬਕ ਸਮਾਜ ਦੇ ਹਰੇਕ ਵਰਗ ਦੀ ਭਲਾਈ ਅਤੇ ਪੰਜਾਬ ਨੂੰ ਤਰੱਕੀ ਤੇ ਖ਼ੁਸ਼ਹਾਲੀ ਦੀਆਂ ਰਾਹਾਂ ਉਤੇ ਲੈ ਜਾਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਨੇ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਮਹਾਨ ਇਤਿਹਾਸਕ ਸਮਾਗਮ ਕਰਵਾਇਆ

ਯੈੱਸ ਪੰਜਾਬ ਨਵੀਂ ਦਿੱਲੀ, 28 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ 1783 ਵਿਚ ਦਿੱਲੀ...

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,171FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...