Tuesday, April 30, 2024

ਵਾਹਿਗੁਰੂ

spot_img
spot_img

ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਅਤੇ ਪਾਣੀਪਤ ਦੇ ਪਿੰਡ ਦਾ ਨਾਂਅ ਗੁਰੂ ਨਾਨਕ ਦੇਵ ਜੀ ਦੇ ਨਾਂਅ ’ਤੇ ਰੱਖਣ ’ਤੇ ਕਾਲਕਾ-ਕਾਹਲੋਂ ਵੱਲੋਂ ਮੋਦੀ ਤੇ ਖੱਟਰ ਦਾ ਧੰਨਵਾਦ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 26 ਸਤੰਬਰ, 2022:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਰੇਡੀਓ ’ਤੇ ਪ੍ਰਸਾਰਿਤ ਹੋਣ ਵਾਲੇ ਆਪਣੇ ਮਹੀਨੇਵਾਰ ਪ੍ਰੋਗਰਾਮ ‘ਮਨ ਕੀ ਬਾਤ’ ’ਚ ਚੰਡੀਗੜ੍ਹ ਅੰਤਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਬਦਲ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂਅ ’ਤੇ ਰੱਖਣ ਦਾ ਐਲਾਨ ਕਰਨ ਲਈ ਉਨ੍ਹਾਂ ਦਾ ਸਮੂੰਹ ਸਿੱਖਾਂ ਵੱਲੋਂ ਧੰਨਵਾਦ ਕੀਤਾ ਹੈ ।

ਦੋਵਾਂ ਸਿੱਖ ਆਗੂਆਂ ਨੇ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਵੱਲੋਂ ਕੀਤੇ ਗਏ ਐਲਾਨ ਨਾਲ ਪੂਰੀ ਸਿੱਖ ਕੌਮ ਨੂੰ ਫ਼ਖ਼ਰ ਮਹਿਸੂਸ ਹੋ ਰਿਹਾ ਹੈ ਕਿਉਂਕਿ ਸਭ ਨੂੰ ਪਤਾ ਹੈ ਕਿ ਦੇਸ਼ ਦੀ ਆਜ਼ਾਦੀ ’ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੇ ਕਿੰਨੀ ਵੱਡੀ ਕੁਰਬਾਨੀ ਕੀਤੀ ਹੈ ਅਤੇ ਅਜਿਹੀ ਸਿੱਖ ਸ਼ਖ਼ਸੀਅਤ ਦੇ ਨਾਂਅ ’ਤੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਰੱਖਣਾ ਨਾ ਸਿਰਫ਼ ਸਿੱਖਾਂ ਬਲਕਿ ਹੋਰਨਾਂ ਦੇਸ਼ਵਾਸੀਆਂ ਲਈ ਵੀ ਬਹੁਤ ਮਾਣ ਵਾਲੀ ਗੱਲ ਹੈ ।

ਸ. ਜਗਦੀਪ ਸਿੰਘ ਕਾਹਲੋਂ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਦਾ ਵੀ ਉਚੇਚੇ ਤੌਰ ’ਤੇ ਧੰਨਵਾਦ ਕੀਤਾ ਜਿਨ੍ਹਾਂ ਨੇ ਪਾਣੀਪਤ ਜ਼ਿਲ੍ਹੇ ਦੇ ਪਿੰਡ ਬਾਬਰਪੁਰ ਦਾ ਨਾਂਅ ਬਦਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ਨੂੰ ਸਮਰਪਿਤ ਕੀਤਾ ਹੈ । ਇਸ ਪਿੰਡ ਦਾ ਨਾਂਅ ਹੁਣ ‘ਗੁਰੂ ਨਾਨਕ ਪੁਰਾ’ ਰੱਖਣ ਦਾ ਐਲਾਨ ਕੀਤਾ ਗਿਆ ਹੈ ।

ਉਨ੍ਹਾਂ ਦੱਸਿਆ ਕਿ ਬੀਤੇ ਕਲ੍ਹ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਪਾਣੀਪਤ ’ਚ ਗੁਰਦੁਆਰਾ ਇਸਰਾਣਾ ਸਾਹਿਬ ਵਿਖੇ ਨਤਮਸਤਕ ਹੋਏ ਸਨ । ਇਸ ਦੌਰਾਨ ਉਨ੍ਹਾਂ ਨੇ ਸਿੱਖ ਸੰਗਤਾਂ ਵਿਚਾਲੇ ਪਿੰਡ ਬਾਬਰਪੁਰ ਦਾ ਨਾਂਅ ਬਦਲ ਕੇ ‘ਗੁਰੂ ਨਾਨਕ ਪੁਰਾ’ ਕੀਤੇ ਜਾਣ ਦਾ ਐਲਾਨ ਕੀਤਾ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਸ਼੍ਰੋਮਣੀ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਅਕਾਊਂਟੈਂਟ ਸ. ਹਰਦੇਵ ਸਿੰਘ, ਸੁਪਰਵਾਈਜ਼ਰ ਸ. ਤਰਸੇਮ ਸਿੰਘ, ਸ. ਨਰਿੰਦਰ ਸਿੰਘ, ਪ੍ਰਚਾਰਕ ਸ. ਜਸਬੀਰ ਸਿੰਘ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,163FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...