Wednesday, May 1, 2024

ਵਾਹਿਗੁਰੂ

spot_img
spot_img

ਦਿੱਲੀ ਕਮੇਟੀ ਵੱਲੋਂ ਫਿਲਮ ‘ਜੋਗੀ’ ’ਚ ਅਹਿਮ ਭੂਮਿਕਾਵਾਂ ਨਿਭਾਉਣ ਵਾਲਿਆਂ ਦਾ ਸਨਮਾਨ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 27 ਸਤੰਬਰ, 2022:
1984 ’ਚ ਸਿੱਖ ਕਤਲੇਆਮ ਦੌਰਾਨ ਦਿੱਲੀ ਦੇ ਤ੍ਰਿਲੋਕਪੁਰੀ ਇਲਾਕੇ ’ਚ ਵਾਪਰੇ ਸਿੱਖਾਂ ਦੇ ਕਤਲ-ਕਾਂਡ ’ਤੇ ਨੂੰ ਦਰਸ਼ਾਉਂਦੀ ਪੰਜਾਬੀ ਅਦਾਕਾਰ ਦਿਲਜੀਤ ਦੋਸਾਂਜ ਦੀ ਫਿਲਮ ‘ਜੋਗੀ’ ਜਿਸ ਨੂੰ ਨੈਟਫਿਲਿਕਸ ’ਤੇ ਪਿਛਲੇ ਦਿਨੀਂ ਰਿਲੀਜ਼ ਕੀਤਾ ਗਿਆ ਸੀ, ਉਸ ’ਚ ਅਹਿਮ ਭੂਮਿਕਾਵਾਂ ਨਿਭਾਉਣ ਵਾਲੇ ਸਿੱਖ ਅਦਾਕਾਰਾਂ ਦਾ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਵੱਲੋਂ ਸਿਰੋਪਾ ਭੇਟ ਕਰਕੇ ਉਚੇਚੇ ਤੌਰ ’ਤੇ ਸਨਮਾਨ ਕੀਤਾ ਗਿਆ।

ਜਿਨ੍ਹਾਂ ਸਿੱਖ ਅਦਾਕਾਰਾਂ ਦਾ ਸਨਮਾਨ ਕੀਤਾ ਗਿਆ ਉਨ੍ਹਾਂ ’ਚ ਜੋਗੀ ਦੇ ਪਿਤਾ ਦਾ ਰੋਲ ਅਦਾ ਕਰਨ ਵਾਲੇ ਸ. ਅਰਵਿੰਦਰ ਸਿੰਘ ਗਿੱਲ, ਸ. ਕੰਵਲਪ੍ਰੀਤ ਸਿੰਘ (ਜੋਗੀ ਦੇ ਜੀਜਾ), ਸ. ਨਿਮਰਤ ਪ੍ਰਤਾਪ ਸਿੰਘ (ਜਵਾਨ ਜੋਗੀ), ਕਾਕਾ ਸਮਰਜੀਤ ਸਿੰਘ (ਪ੍ਰਭ ਦਾ ਰੋਲ ਕਰਨ ਵਾਲਾ), ਕਾਕਾ ਅਪਿੰਦਰਦੀਪ ਸਿੰਘ (ਜੋਗੀ ਦਾ ਭਰਾ ਸੁੱਖੀ) ਸ਼ਾਮਿਲ ਹੈ। ਇਸ ਮੌਕੇ ਦਿੱਲੀ ਕਮੇਟੀ ਮੈਂਬਰ ਸ. ਵਿਕਰਮ ਸਿੰਘ ਰੋਹਿਣੀ, ਸ. ਹਰਜੀਤ ਸਿੰਘ ਪੱਪਾ, ਸ. ਗੁਰਮੀਤ ਸਿੰਘ ਭਾਟੀਆ, ਸ. ਜਸਪ੍ਰੀਤ ਸਿੰਘ ਜੱਸਾ ਆਦਿ ਵੀ ਮੌਜ਼ੂਦ ਸਨ।

ਪ੍ਰਧਾਨ ਕਾਲਕਾ ਨੇ ਕਿਹਾ ਕਿ ਫਿਲਮ ‘ਚ ਜੋਗੀ ਦੇ ਪਿਤਾ ਜਦੋਂ ਇਹ ਡਾਇਲੌਗ ਬੋਲਦਾ ਹੈ ਕਿ ‘ਹਮਾਰੀ ਤੋਂ ਆਦਤ ਹੈ ਉਖੜ ਕਰ ਫਿਰ ਸੇ ਖੜੇ ਹੋ ਜਾਨਾ’ ਹਿਰਦੇ ਨੂੰ ਵਲੂੰਧਰ ਕੇ ਰੱਖ ਦਿੰਦਾ ਹੈ। ਜਨਰਲ ਸਕੱਤਰ ਕਾਹਲੋਂ ਨੇ ਕਿਹਾ ਕਿ ਫਿਲਮ ਦੀ ਸ਼ੁਰੂਆਤ ’ਚ ਤ੍ਰਿਲੋਕਪੁਰੀ ਇਲਾਕੇ ’ਚ ਸਿੱਖਾਂ ਦਾ ਕਤਲੇਆਮ ਹੁੰਦਾ ਦਿਖਾਇਆ ਗਿਆ ਹੈ।

1984 ’ਚ ਸਿੱਖਾਂ ਨਾਲ ਹੋਏ ਕਤਲੇਆਮ ਨੂੰ ਦੇਖ ਕੇ ਹਰ ਕਿਸੇ ਦਾ ਰੋਮ-ਰੋਮ ਦਰਦ ਨਾਲ ਭਰ ਜਾਂਦਾ ਹੈ। ਸ. ਕਾਲਕਾ ਅਤੇ ਸ. ਕਾਹਲੋਂ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਇਹ ਫਿਲਮ ਜ਼ਰੂਰ ਦੇਖਣ ਤਾਂ ਕਿ ਸਾਡੀ ਅੱਜ ਦੀ ਪਨੀਰੀ ਨੂੰ ਵੀ ਪਤਾ ਚੱਲ ਸਕੇ ਕਿ 1984 ’ਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਸਿੱਖ ਕੌਮ ਨਾਲ ਕਿੰਨਾ ਵੱਡਾ ਜ਼ੁਲਮ ਆਪਣੇ ਹੀ ਮੁਲਕ ’ਚ ਕੀਤਾ ਗਿਆ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,163FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...