Tuesday, April 30, 2024

ਵਾਹਿਗੁਰੂ

spot_img
spot_img

ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਨ ਨੂੰ ਸਮਰਪਿਤ ਹਾਕੀ ਮੈੱਚ ਸੁਰਜੀਤ ਹਾਕੀ ਅਕੈਡਮੀ ਬਣੀ ਚੈਂਪੀਅਨ

- Advertisement -

ਯੈੱਸ ਪੰਜਾਬ
ਜਲੰਧਰ, 28 ਸਤੰਬਰ, 2022 –
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਨ ਨੂੰ ਸਮਰਪਿਤ ਹਾਕੀ ਮੈਚ ਸੁਰਜੀਤ ਹਾਕੀ ਅਕੈਡਮੀ, ਜਲੰਧਰ ਨੇ ਜਿੱਤ ਲਿਆ ਹੈ ।

ਅੱਜ ਸਥਾਨਕ ਸੁਰਜੀਤ ਹਾਕੀ ਸਟੇਡੀਅਮ, ਬਲਟਰਨ ਪਾਰਕ ਵਿਚ ਨਵੀਂ ਤਿਆਰ ਕੀਤੀ ਸਿਕਸ-ਏ-ਸਾਈਡ ਐਸਟਰੋਟਰਫ ਹਾਕੀ ਮੈਦਾਨ ਵਿਚ ਫ਼ਲੁੱਡ ਲਾਈਟਾਂ ਵਿਚ ਖੇਡੇ ਗਏ ਮੈਚ ਵਿਚ ਸੁਰਜੀਤ ਹਾਕੀ ਅਕੈਡਮੀ, ਜਲੰਧਰ ਨੇ ਪੰਜਾਬ ਐਂਡ ਸਿੰਧ ਬੈਂਕ ਨੇ ਨੂੰ 7-2 ਨਾਲ ਹਰਾਇਆ । ਬੈਂਕ ਟੀਮ ਅੱਧੇ ਸਮੇਂ ਤਕ 4-3 ਨਾਲ ਅੱਗੇ ਖੇਡ ਰਹੀ ਸੀ । ਜੇਤੂ ਟੀਮ ਵੱਲੋਂ ਸੁੰਦਰ ਸ਼ਾਮ (2), ਮਨਮੀਤ ਸਿੰਘ (2) ਸਹਿਜ, ਰਨਜੋਤ ਸਿੰਘ ਤੇ ਗੁਰਪ੍ਰੀਤ ਗੋਲ ਕੀਤੇ ਜਦਕਿ ਪੰਜਾਬ ਐਂਡ ਸਿੰਧ ਬੈਂਕ ਵੱਲੋਂ ਗੌਤਮ,ਜਸਕਰਨ , ਅਮਨ ਗੁਲਾਟੀ ਅਤੇ ਰਮਨ ਨੇ ਗੋਲ ਕੀਤੇ , ।

ਇਸ ਤੋਂ ਪਹਿਲਾਂ ਉਪ ਮੰਡਲ ਮਜਿਸਟ੍ਰੇਟ, ਜਲੰਧਰ-I ਜੈ ਇੰਦਰ ਸਿੰਘ ਨੇ ਬਤੌਰ ਮੁੱਖ ਮਹਿਮਾਨ, ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਨ ਉਪਰ ਖਿਡਾਰੀਆਂ ਨਾਲ ਸਾਂਝੇ ਤੌਰ ਉਪਰ ਕੇਕ ਕੱਟਣ ਉਪਰੰਤ ਬਾਲ ਨੂੰ ਹਿੱਟ ਕਰਕੇ ਮੈਚ ਦੀ ਸੁਰੂਆਤ ਕਰਦੇ, ਆਪਣੇ ਸੰਖੇਪ ਭਾਸ਼ਣ ਵਿਚ ਕਿਹਾ ਕਿ ਅੱਜ ਦੇ ਔਖੇ ਸਮੇਂ ਵਿੱਚ ਜਦੋਂ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਹੋ ਰਹੇ ਹਨ ਅਤੇ ਨੈਤਿਕ ਕਦਰਾਂ ਕੀਮਤਾਂ ਦਾ ਘਾਣ ਹੋ ਰਿਹਾ ਹੈ ਅਤੇ ਨੌਜਵਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜੀਵਨ ਤੋਂ ਸਿੱਖ ਸਕਦੇ ਹਨ । ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਆਪਣਾ ਸਮਾਂ ਤੇ ਊਰਜਾ ਬਰਬਾਦ ਕਰਨ ਦੀ ਬਜਾਏ ਦੇਸ਼ ਦੇ ਵਿਕਾਸ ਤੇ ਖੇਡਾਂ ਵਿਚ ਯੋਗਦਾਨ ਦੇਣ ਲਈ ਆਪਣਾ ਜੀਵਨ ਸਮਰਪਿਤ ਕਰਨਾ ਚਾਹੀਦਾ ਹੈ।

ਇਸ ਮੌਕੇ ਉਪਰ ਉਪ ਮੰਡਲ ਮਜਿਸਟ੍ਰੇਟ, ਜਲੰਧਰ-I ਜੈ ਇੰਦਰ ਸਿੰਘ ਨੇ ‘ਖੇਡਾਂ ਵਤਨ ਪੰਜਾਬ ਦੀਆਂ-2022’ ਵਿਚ ਜ਼ਿਲ੍ਹੇ ਵਿਚ 14 ਸਾਲ ਉਮਰ (ਲੜਕਿਆਂ) ਵਰਗ ਵਿੱਚ ਸਿਲਵਰ ਮੈਡਲ ਜੇਤੂ ਸੁਰਜੀਤ ਹਾਕੀ ਅਕੈਡਮੀ ਟੀਮ ਦੀਆਂ ਖਿਡਾਰਨਾਂ ਦਾ ਵੀ ਸਨਮਾਨਿਤ ਕੀਤਾ ਗਿਆ । ਇਸ ਮੌਕੇ ਉਪਰ ਲਖਵਿੰਦਰਪਾਲ ਸਿੰਘ ਖੈਰਾ, ਸੁਰਿੰਦਰ ਸਿੰਘ ਭਾਪਾ, ਇਕਬਾਲ ਸਿੰਘ ਸੰਧੂ, ਓਲੰਪੀਅਨ ਰਾਜਿੰਦਰ ਸਿੰਘ, ਓਲੰਪੀਅਨ ਗੁਰਜੀਤ ਕੌਰ, ਰਮਣੀਕ ਸਿੰਘ ਰੰਧਾਵਾ, ਪ੍ਰਦੀਪ ਕੌਰ, ਪਰਮਵੀਰ ਸਿੰਘ, ਸਿਮਰਪ੍ਰੀਤ ਸਿੰਘ ਬਠਲਾ, ਲਵਪ੍ਰੀਤ ਸਿੰਘ, ਜ਼ਿਲ੍ਹਾ ਖੇਡ ਅਫਸਰ, ਹਾਜਿਰ ਸਨ ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,163FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...