Wednesday, October 2, 2024
spot_img
spot_img
spot_img
spot_img
spot_img

ਤਨਖ਼ਾਹੀਆ ਐਲਾਨੇ ਜਾਣ ਤੋਂ ਅਗਲੇ ਹੀ ਦਿਨ ਬਾਅਦ ਸੁਖ਼ਬੀਰ ਬਾਦਲ ਅਕਾਲ ਤਖ਼ਤ ’ਤੇ ਹੋਏ ਪੇਸ਼

ਯੈੱਸ ਪੰਜਾਬ ਨਿਊਜ਼
ਅੰਮ੍ਰਿਤਸਰ, 31 ਅਗਸਤ, 2024

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖ ਹਿਤਾਂ ਨੂੰ ਨੁਕਸਾਨ ਪਹੁੰਚਾਉਣ ਕਰਕੇ ਸ਼ੁੱਕਰਵਾਰ ਨੂੰ ਤਨਖ਼ਾਹੀਆ ਐਲਾਨੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ ਦੂਜੇ ਹੀ ਦਿਨ ਸਨਿਚਰਵਾਰ ਨੂੰ ਆਪਣੇ ਕੁਝ ਸਾਥੀਆਂ ਨਾਲ ਅਕਾਲ ਤਖ਼ਤ ਸਾਹਿਬ ’ਤੇ ਪੁੱਜੇ ਅਤੇ ਆਪਣੀਆਂ ਗ਼ਲਤੀਆਂ ਸੁਧਾਰਣ ਦਾ ਮੌਕਾ ਦੇਣ ਲਈ ਪੰਜ ਸਿੰਘ ਸਾਹਿਬਾਨ ਨੂੰ ਬੇਨਤੀ ਕੀਤੀ ਕਿ ਉਹ ਆਪਣੀ ਇਕੱਤਰਤਾ ਕਰਕੇ ਉਨ੍ਹਾਂ ਦੇ ਮਾਮਲੇ ਨੂੰ ਜਲਦੀ ਨਿਪਟਾਉਣ।

ਸੁਖ਼ਬੀਰ ਬਾਦਲ ਸਮੇਤ ਚਾਰ ਸਾਬਕਾ ਕੈਬਨਿਟ ਮੰਤਰੀ ਅਕਾਲ ਤਖ਼ਤ ਸਾਹਿਬ ਵਿਖੇ ਆਮ ਆਦਮੀ ਵਜੋਂ ਪੇਸ਼ ਹੋਏ ਅਤੇ ਲਿਖ਼ਤੀ ਸਪੱਸ਼ਟੀਕਰਨ ਵਿੱਚ ਕਿਹਾ ਕਿ ਉਹ ਸਾਰੇ ਐਲਾਨਾਂ ਨੂੰ ਮੰਨਣ ਲਈ ਤਿਆਰ ਹਨ। ਇਸ ਮੌਕੇ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਵੀ ਹੋਏ।

ਸੁਖ਼ਬੀਰ ਬਾਦਲ ਨੇ ਅਕਾਲ ਤਖ਼ਤ ਦੇ ਸਕੱਤਰੇਤ ਵਿੱਚ ਪੇਸ਼ ਹੋ ਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਗੈਰ-ਹਾਜ਼ਰੀ ਵਿੱਚ ਉਥੇ ਮੌਜੂਦ ਸਟਾਫ਼ ਨੂੰ ਮੁਆਫ਼ੀ ਅਤੇ ਸਪਸ਼ਟੀਕਰਨ ਸੌਂਪਿਆ।

ਸੁਖ਼ਬੀਰ ਬਾਦਲ ਤੋਂ ਇਲਾਵਾ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ ਇੰਦਰ ਸਿੰ ਘਗਰੇਵਾਲ ਅਤੇ ਸ਼ਰਨਜੀਤ ਸਿੰਘ ਢਿੱਲੋਂ ਨੇ ਅਕਾਲ ਤਖ਼ਤ ਸਕੱਤਰੇਤ ਵਿਖ਼ੇ ਲਿਖ਼ਤੀ ਰੂਪ ਵਿੱਚ ਆਪਣਾ ਸਪਸ਼ਟੀਕਰਨ ਦਿੱਤਾ। ਉਨ੍ਹਾਂ ਨੇ 2007 ਤੋਂ 2017 ਤਕ ਪੰਜਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਰ ਹੋਣ ਸਮੇਂ ਜਾਣੇ-ਅਣਜਾਣੇ ਵਿੱਚ ਹੋਈਆਂ ਭੁੱਲਾਂ ਲਈ ਮੁਆਫ਼ੀ ਵੀ ਮੰਗੀ।

ਚੀਮਾ ਨੇ ਬਾਅਦ ਵਿੱਚ ਪੱਤਰਕਾਰਾਂ ਨੂੰ ਦੱਸਿਆ ਕਿ ਅਕਾਲ ਤਖ਼ਤ ਦੇ ਹੁਕਮਾਂ ਤੋਂ ਬਾਅਦ ਉਨ੍ਹਾਂ ਜਥੇਦਾਰ ਨੂੰ ਲਿਖ਼ਤੀ ਸਪਸ਼ਟੀਕਰਨ ਸੌਂਪਿਆ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਸੁਖ਼ਬੀਰ ਬਾਦਲ ਨੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਹ ਜਲਦ ਤੋਂ ਜਲਦ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਬੁਲਾ ਕੇ ਆਪਣਾ ਫ਼ੈਸਲਾ ਸੁਣਾਉਣ।

ਯਾਦ ਰਹੇ ਕਿ ਸ਼ੁੱਕਰਵਾਰ ਨੂੰ ਪੰਜ ਸਿੱਖ ਹੈੱਡ ਗ੍ਰੰਥੀਆਂ ਦੀ ਹੋਈ ਮੀਟਿੰਗ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਨੇ ਸੁਖ਼ਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਸੀ ਅਤੇ ਉਨ੍ਹਾਂ ਨੂੰ 15 ਦਿਨ ਦੇ ਅੰਦਰ ਇੱਕ ਆਮ ਸਿੱਖ ਵਜੋਂ ਅਕਾਲ ਤਖ਼ਤ ਸਾਹਿਬ ਵਿਖ਼ੇ ਪੇਸ਼ ਹੋਣ ਲਈ ਕਿਹਾ ਸੀ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ