Friday, April 19, 2024

ਵਾਹਿਗੁਰੂ

spot_img
spot_img

ਸਿਹਤ ਸੇਵਾਵਾਂ ਦੇ ਖੇਤਰ ’ਚ ਕ੍ਰਾਂਤੀਕਾਰੀ ਬਦਲਾਅ ਲਿਆਉਣਗੀਆਂ ਆਮ ਆਦਮੀ ਕਲੀਨਿਕਾਂ ਚੇਤਨ ਸਿੰਘ ਜੋੜੇਮਾਜਰਾ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 15 ਅਗਸਤ, 2022 –
ਸਿਹਤ ਮੰਤਰੀ ਪੰਜਾਬ ਸ਼੍ਰੀ ਚੇਤਨ ਸਿੰਘ ਜੋੜੇਮਾਜਰਾ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਸਿਹਤ ਸੇਵਾਵਾਂ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾਅ ਲਿਆਉਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਬੇਹਤਰੀਨ ਸਿਹਤ ਸੁਵਿਧਾਵਾਂ ਦੇਣ ਲਈ ਸਿਹਤ ਵਿਭਾਗ ਵਚਨਬੱਧ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਸਿਹਤ ਦੇ ਖੇਤਰ ਵਿਚ ਪੂਰੇ ਸੂਬੇ ਵਿਚ ਲੋਕਾਂ ਨੂੰ ਵੱਡੇ ਪੱਧਰ ’ਤੇ ਸਕਰਾਤਮਕ ਬਦਲਾਅ ਦੇਖਣ ਨੂੰ ਮਿਲਣਗੇ।

ਉਹ ਅੱਜ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ਼੍ਰੀ ਜੈ ਕ੍ਰਿਸ਼ਨ ਰੋੜੀ ਦੀ ਹਾਜ਼ਰੀ ਵਿਚ ਹੁਸ਼ਿਆਰਪੁਰ ਦੇ ਬਲਾਕ ਪੋਸੀ ਅਧੀਨ ਆਉਂਦੇ ਪਿੰਡ ਬਸਿਆਲਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।

ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਿਹਤ ਮੰਤਰੀ ਦੇ ਸਨਮਾਨ ਵਿਚ ਗਾਰਡ ਆਫ ਆਨਰ ਵੀ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਦਸੂਹਾ ਸ਼੍ਰੀ ਕਰਮਬੀਰ ਸਿੰਘ ਘੁੰਮਣ, ਐਸ.ਐਸ.ਪੀ. ਸਰਤਾਜ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਮਹਾਜਨ ਅਤੇ ਐਸ.ਡੀ.ਐਮ. ਸ਼੍ਰੀ ਸ਼ਿਵ ਰਾਜ ਸਿੰਘ ਬੱਲ ਵੀ ਮੌਜੂਦ ਸਨ।

ਦੇਸ਼ ਦੀ ਆਜ਼ਾਦੀ ਲਈ ਆਪਣੇ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਨਮਨ ਕਰਦੇ ਹੋਏ ਸਿਹਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਕਾਰਨ ਅਸੀਂ ਆਜ਼ਾਦੀ ਦਾ ਅਨੰਦ ਮਾਣ ਰਹੇ ਹਾਂ। ਉਨ੍ਹਾਂ ਆਮ ਆਦਮੀ ਕਲੀਨਿਕ ਦਾ ਜਾਇਜ਼ਾ ਲੈਣ ਦੌਰਾਨ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਮਾਨ ਵਲੋਂ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ’ਤੇ ਸੂਬੇ ਵਿਚ 75 ਆਮ ਆਦਮੀ ਕਲੀਨਿਕ ਆਜ਼ਾਦੀ ਦਿਵਸ ’ਤੇ ਜਨਤਾ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 8 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿਨ੍ਹਾਂ ਵਿਚੋਂ ਤਿੰਨ ਆਮ ਆਦਮੀ ਕਲੀਨਿਕਾਂ ਦਾ ਅੱਜ ਰਸਮੀ ਉਦਘਾਟਨ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਬਸਿਆਲਾ ਤੋਂ ਇਲਾਵਾ ਆਮ ਆਦਮੀ ਕਲੀਨਿਕ ਬਹਾਦਰਪੁਰ (ਹੁਸ਼ਿਆਰਪੁਰ) ਦਾ ਉਦਘਾਟਨ ਕੈਬਨਿਟ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਅਤੇ ਆਮ ਆਦਮੀ ਕਲੀਨਿਕ ਅਹੀਆਪੁਰ (ਦਸੂਹਾ) ਦਾ ਉਦਘਾਟਨ ਵਿਧਾਇਕ ਉੜਮੁੜ ਸ਼੍ਰੀ ਜਸਵੀਰ ਸਿੰਘ ਰਾਜਾ ਗਿੱਲ ਨੇ ਕੀਤਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਜ਼ਿਲ੍ਹਾ ਵਾਸੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਉਪਲਬੱਧ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਓ.ਪੀ.ਡੀ. ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ ਵੀ ਹੋਣਗੀਆਂ। ਇਸ ਤੋਂ ਇਲਾਵਾ ਲੋਕਾਂ ਦੇ 41 ਤਰ੍ਹਾਂ ਦੇ ਮੁਫ਼ਤ ਟੈਸਟ ਕੀਤੇ ਜਾਣਗੇ।

ਸਿਹਤ ਖੇਤਰ ਵਿਚ ਕੀਤੇ ਜਾ ਰਹੇ ਕੰਮਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿਚ 16 ਨਵੇਂ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ, ਜੋ ਕਿ ਪੰਜਾਬ ਸਰਕਾਰ ਦੀਆਂ ਸਿਹਤ ਸੇਵਾਵਾਂ ਪ੍ਰਤੀ ਪ੍ਰਾਥਮਿਕਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ 31 ਅਗਸਤ ਤੱਕ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਦਵਾਈਆਂ ਉਪਲਬੱਧ ਕਰਵਾ ਦਿੱਤੀਆਂ ਜਾਣਗੀਆਂ, ਇਸ ਦੇ ਨਾਲ ਹੀ ਹਸਪਤਾਲਾਂ ਵਿਚ ਡਾਕਟਰਾਂ ਅਤੇ ਹੋਰ ਸਟਾਫ਼ ਦੀ ਕਮੀ ਨੂੰ ਜਲਦੀ ਪੂਰਾ ਕਰ ਲਿਆ ਜਾਵੇਗਾ।

ਸ੍ਰੀ ਚੇਨਤ ਸਿੰਘ ਜੋੜੇਮਾਜਰਾ ਨੇ ਐਨ.ਆਰ.ਆਈ. ਸਵ: ਸ੍ਰ: ਕਰਤਾਰ ਸਿੰਘ ਬਸਿਆਲਾ ਪਰਿਵਾਰ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਪਿੰਡ ਵਿਚ ਆਮ ਆਦਮੀ ਕਲੀਨਿਕ ਬਣਾ ਕੇ ਪੰਜਾਬ ਸਰਕਾਰ ਨੂੰ ਸੌਂਪੀ ਹੈ। ਉਨ੍ਹਾਂ ਕਿਹਾ ਕਿ ਐਨ.ਆਰ.ਆਈਜ਼ ਦਾ ਸੂਬੇ ਦੇ ਵਿਕਾਸ ਵਿਚ ਬਹੁਤ ਅਹਿਮ ਯੋਗਦਾਨ ਹੈ ਅਤੇ ਉਹ ਆਸ ਕਰਦੇ ਹਨ ਕਿ ਐਨ.ਆਰ.ਆਈਜ਼ ਸੂਬੇ ਦੇ ਵਿਕਾਸ ਵਿਚ ਇਸੇ ਤਰ੍ਹਾਂ ਆਪਣਾ ਯੋਗਦਾਨ ਦਿੰਦੇ ਰਹਿਣਗੇ।

ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ਼੍ਰੀ ਜੈ ਕ੍ਰਿਸ਼ਨ ਰੋੜੀ ਨੇ ਪੰਜਾਬ ਸਰਕਾਰ ਵਲੋਂ ਖੋਲ੍ਹੇ ਜਾ ਰਹੇ ਆਮ ਆਦਮੀ ਕਲੀਨਿਕਾਂ ਦੀ ਪ੍ਰਸ਼ੰਸਾ ਕਰਦੇ ਹੋਏ ਇਸ ਨੂੰ ਸਿਹਤ ਦੇ ਖੇਤਰ ਵਿਚ ਬੇਹਤਰੀਨ ਪਹਿਲ ਦੱਸਿਆ। ਉਨ੍ਹਾਂ ਕਿਹਾ ਕਿ ਪਿੰਡ ਬਸਿਆਲਾ ਵਿਚ ਖੁੱਲ੍ਹੇ ਆਮ ਆਦਮੀ ਕਲੀਨਿਕ ਨਾਲ ਇਲਾਕੇ ਦੇ ਲੋਕਾਂ ਨੂੰ ਗੁਣਵੱਤਾਪੂਰਨ ਸਿਹਤ ਸੁਵਿਧਾਵਾਂ ਮਿਲਣਗੀਆਂ।

ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ. ਰਣਜੀਤ ਸਿੰਘ ਘੋਤਰਾ, ਸਿਵਲ ਸਰਜਨ ਡਾ. ਅਮਰਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਆਮ ਆਦਮੀ ਪਾਰਟੀ ਦੇ ਲੋਕ ਸਭਾ ਇੰਚਾਰਜ ਡਾ. ਹਰਵਿੰਦਰ ਸਿੰਘ ਬਖਸ਼ੀ, ਸ੍ਰੀ ਹਰਮਿੰਦਰ ਸਿੰਘ ਸੰਧੂ, ਸ੍ਰੀ ਹਰਜਿੰਦਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...