Thursday, April 25, 2024

ਵਾਹਿਗੁਰੂ

spot_img
spot_img

ਮੁੱਢਲੀਆਂ ਤੇ ਬੇਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਹਾਈ ਸਿੱਧ ਹੋਣਗੇ “ਆਮ ਆਦਮੀ ਕਲੀਨਕ”: ਕੁਲਤਾਰ ਸਿੰਘ ਸੰਧਵਾਂ

- Advertisement -

ਯੈੱਸ ਪੰਜਾਬ
ਬਠਿੰਡਾ, 15 ਅਗਸਤ, 2022 –
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਵੱਧ ਹੈ। ਸਰਕਾਰ ਵਲੋਂ ਸ਼ੁਰੂ ਕੀਤੇ ਗਏ “ਆਮ ਆਦਮੀ ਕਲੀਨਕ” ਆਮ ਲੋਕਾਂ ਨੂੰ ਉਨ੍ਹਾਂ ਦੇ ਦਰਾਂ ਨੇੜੇ ਮੁੱਢਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਹਾਈ ਸਿੱਧ ਹੋਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਊਧਮ ਸਿੰਘ ਨਗਰ ਵਿਖੇ “ਆਮ ਆਦਮੀ ਕਲੀਨਕ” ਦਾ ਉਦਘਾਟਨ ਕਰਨ ਮੌਕੇ ਕੀਤਾ।

ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਸ਼੍ਰੀ ਅਮਿਤ ਰਤਨ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਜ਼ਿਲ੍ਹਾ ਪੁਲਿਸ ਮੁਖੀ ਜੇ ਇਲਨਚੇਲੀਅਨ ਅਤੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਪੂਰੇ ਕੀਤੇ ਜਾਣਗੇ। ਸੂਬਾ ਸਰਕਾਰ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਜ਼ੀਰੋ ਟਾਲਰੈਂਸ ਤਹਿਤ ਚੱਲ ਰਹੀ ਹੈ ਜਿਸ ਦੇ ਮੱਦੇਨਜ਼ਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਭ੍ਰਿਸ਼ਟਾਚਾਰ ਨੂੰ ਮੁਕਤ ਕਰਨ ਲਈ ਹੈਲਪ ਲਾਇਨ ਨੰਬਰ ਵੀ ਜਾਰੀ ਕੀਤਾ ਗਿਆ ਜਿਸ ਦੇ ਸਾਰਥਿਕ ਨਤੀਜ਼ੇ ਸਾਹਮਣੇ ਆ ਰਹੇ ਹਨ।

ਸਪੀਕਰ ਸ. ਸੰਧਵਾਂ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸੂਬਾ ਸਰਕਾਰ ਵਲੋਂ ਹਰ ਅਖ਼ਰੀਲੇ ਵਿਅਕਤੀ ਤੱਕ ਆਜ਼ਾਦੀ ਦਾ ਨਿੱਘ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ “ਆਮ ਆਦਮੀ ਕਲੀਨਕ” ਸਹਾਈ ਸਿੱਧ ਹੋਣਗੇ।

ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਸੰਧਵਾਂ ਵਲੋਂ “ਆਮ ਆਦਮੀ ਕਲੀਨਿਕ” ਦਾ ਦੌਰਾ ਕਰਕੇ ਜਾਇਜ਼ਾ ਵੀ ਲਿਆ ਗਿਆ। ਉਨ੍ਹਾਂ ਵਲੋਂ ਕਲੀਨਿਕ ਵਿਖੇ ਆਪਣਾ ਡਾਕਟਰੀ ਚੈਕਅੱਪ ਵੀ ਕਰਵਾਇਆ ਗਿਆ ਤੇ ਡਾਕਟਰੀ ਸਟਾਫ਼ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਿਨਾਕਸ਼ੀ ਸਿੰਗਲਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੂਬਾ ਬੁਲਾਰੇ ਤੇ ਜੁਆਇੰਟ ਸੈਕਟਰੀ ਸ੍ਰੀ ਨੀਲ ਗਰਗ, ਟ੍ਰੇਡ ਵਿੰਗ ਦੇ ਸੂਬਾ ਪ੍ਰਧਾਨ ਸ਼੍ਰੀ ਅਨਿੱਲ ਠਾਕੁਰ, ਸੂਬਾ ਬੁਲਾਰਾ ਤੇ ਲੀਗਲ ਸੈਲ ਦੇ ਵਾਈਸ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਜੀਦਾ, ਲੋਕ ਸਭਾ ਇਚਾਰਜ ਸ਼੍ਰੀ ਰਾਕੇਸ਼ ਪੁਰੀ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼੍ਰੀ ਅਮ੍ਰਿਤਲਾਲ ਅਗਰਵਾਲ, ਦਿਹਾਤੀ ਪ੍ਰਧਾਨ ਸ਼੍ਰੀ ਗੁਰਜੰਟ ਸਿਵੀਆ, ਬੀਸੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮੈਡਮ ਮਨਦੀਪ ਕੌਰ ਰਾਮਗੜੀਆ, ਜ਼ਿਲ੍ਹਾ ਯੂਥ ਪ੍ਰਧਾਨ ਅਮਰਦੀਪ ਰਾਜਨ ਆਦਿ ਸਖ਼ਸ਼ੀਅਤਾਂ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...