ਯੈੱਸ ਪੰਜਾਬ
ਬਟਾਲਾ, 25 ਨਵੰਬਰ, 2024
Punjab ਦੇ ਮੁੱਖ ਮੰਤਰੀ Bhagwant Mann Singh ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਹੁਣ ਤੱਕ ਦੇ ਆਪਣੇ ਕਾਰਜਕਾਲ ਦੇ ਮਹਿਜ਼ 32 ਮਹੀਨਿਆਂ ਵਿੱਚ 50,000 ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਇਤਿਹਾਸ ਸਿਰਜਿਆ ਹੈ।
ਇਹ ਪ੍ਰਗਟਾਵਾ ਕਰਦਿਆਂ Batala ਦੇ ਵਿਧਾਇਕ ਅਤੇ Punjab ਦੇ ਕਾਰਜਕਾਰੀ ਪ੍ਰਧਾਨ, Amansher Singh Sheri Kalsi ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੈਰਿਟ ਦੇ ਆਧਾਰ ਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਕੇ , ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕੀਤਾ ਹੈ।
ਚੰਡੀਗੜ੍ਹ ਤੋਂ ਵਿਸ਼ੇਸ਼ ਗੱਲਬਾਤ ਦੌਰਾਨ ਸੂਬੇ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਦੱਸਿਆ ਕਿ ਅੱਜ ਮੁੱਖ ਮੰਤਰੀ ਵਲੋਂ ਪੀ.ਐਸ.ਪੀ.ਸੀ.ਐਲ. ਵਿੱਚ 1311 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ, ਜਿਸ ਨਾਲ ਮਾਰਚ, 2022 ਵਿੱਚ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਕੁੱਲ 49,427 ਸਰਕਾਰੀ ਮੁਲਾਜ਼ਮਾਂ ਦੀ ਭਰਤੀ ਕੀਤੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮਾੜੇ ਸਿਸਟਮ, ਨੀਤੀਆਂ ਤੇ ਨੀਅਤ ਤੋਂ ਨਿਰਾਸ਼ ਹੋ ਕੇ ਵਿਦੇਸ਼ ਜਾਣ ਲਈ ਮਜਬੂਰ ਨੌਜਵਾਨ ਹੁਣ ਵਾਪਸ ਪਰਤ ਰਹੇ ਹਨ ਜੋ ਕਿ ਸੂਬੇ ਵਿੱਚ ਵਤਨ ਵਾਪਸੀ ਦਾ ਹਾਂ-ਪੱਖੀ ਰੁਝਾਨ ਹੈ।
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਕਿਹਾ ਕਿ ਸੂਬੇ ਦੋ ਲੋਕ ਆਪਣਿਆਂ ਤੇ ਬੇਗਾਨਿਆਂ ਦੇ ਫਰਕ ਨੂੰ ਸਮਝ ਚੁੱਕੇ ਹਨ ਅਤੇ ਜ਼ਿਮਨੀ ਚੋਣਾਂ ਦੇ ਨਤੀਜਿਆਂ ਨੇ ਆਪ ਸਰਕਾਰ ਦੀਆਂ ਹਾਂ ਪੱਖੀ ਨੀਤੀਆਂ ਤੇ ਮੋਹਰ ਲਗਾਈ ਹੈ।
ਉਨ੍ਹਾਂ ਕਿਹਾ ਆਪ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਜਮੀਨੀ ਹਕੀਕਤਾਂ ਤੋ ਜਾਣੂੰ ਹੈ ਅਤੇ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਤੋ ਵਾਕਫ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੀਆਂ ਗਰੰਟੀਆਂ ਜਿਆਦਾਤਰ ਪੂਰੀਆਂ ਕਰ ਦਿੱਤੀਆਂ ਗਈਆਂ ਹਨ ਅਤੇ ਜੋ ਇੱਕਾ ਦੁੱਕਾ ਰਹਿ ਗਈਆਂ ਹਨ, ਮੁੱਖ ਮੰਤਰੀ ਭਗਵੰਤ ਮਾਨ ਜਲਦ ਪੂਰੀਆਂ ਕਰਨਗੇ।