Saturday, June 14, 2025
spot_img
spot_img
spot_img
spot_img

AAP ਸਰਕਾਰ ਦਾ ਕਰਾਰਾ ਵਾਰ: 1,549-Cr ਦੇ ਜਾਅਲੀ ਲੈਣ-ਦੇਣ ਦਾ ਕੀਤਾ ਪਰਦਾਫਾਸ਼; Cong, BJP ਅਤੇ SAD ਹੋਏ ਬੇਨਕਾਬ: Harpal Cheema

ਯੈੱਸ ਪੰਜਾਬ
ਚੰਡੀਗੜ੍ਹ, 12 ਮਈ, 2025

Punjab ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ Harpal Singh Cheema ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਕਰ ਵਿਭਾਗ ਦੇ ਜਾਂਚ ਵਿੰਗਾਂ ਨੇ ਚਾਲੂ ਵਿੱਤੀ ਸਾਲ ਦੌਰਾਨ ਜਾਅਲੀ ਬਿਲਿੰਗ ਜਾਂ ਕਾਗਜ਼ੀ ਲੈਣ-ਦੇਣ ਨਾਲ ਸਬੰਧਤ 1549 ਕਰੋੜ ਰੁਪਏ ਦੇ ਲੈਣ-ਦੇਣ ਦਾ ਪਰਦਾਫਾਸ ਕਰਦਿਆਂ 108.79 ਕਰੋੜ ਰੁਪਏ ਦੇ ਧੋਖਾਧੜੀ ਵਾਲੇ ਇਨਪੁੱਟ ਟੈਕਸ ਕ੍ਰੈਡਿਟ (ਆਈ.ਟੀ.ਸੀ) ਦਾਅਵਿਆਂ ‘ਤੇ ਰੋਕ ਲਗਾ ਦਿੱਤੀ ਹੈ।

ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਕਰ ਵਿਭਾਗ ਦੁਆਰਾ ਕੀਤੀਆਂ ਗਈਆਂ ਇਨਫੋਰਸਮੈਂਟ ਕਾਰਵਾਈਆਂ ਬਾਰੇ ਵੇਰਵੇ ਦਿੱਤੇ।

ਉਨ੍ਹਾਂ ਖੁਲਾਸਾ ਕੀਤਾ ਕਿ ਵਿਭਾਗ ਨੇ ਲੁਧਿਆਣਾ ਵਿੱਚ ਸੋਨੇ ਦੇ ਲੈਣ-ਦੇਣ ਵਿੱਚ 900 ਕਰੋੜ ਰੁਪਏ ਦੇ ਜਾਅਲੀ ਇਨਵੌਇਸਾਂ ਦਾ ਪਰਦਾਫਾਸ਼ ਕਰਕੇ 21 ਕਰੋੜ ਰੁਪਏ ਦੇ ਆਈਟੀਸੀ ਨੂੰ ਬਲਾਕ ਕਰ ਦਿੱਤਾ ਹੈ।

ਇਸ ਤੋਂ ਇਲਾਵਾ, ਮੋਹਾਲੀ, ਖਰੜ ਅਤੇ ਕੋਟਕਪੂਰਾ ਵਿੱਚ ਕੋਲੇ ਦੇ ਲੈਣ-ਦੇਣ ਵਿੱਚ 226 ਕਰੋੜ ਰੁਪਏ ਦੇ ਧੋਖਾਧੜੀ ਇਨਵੌਇਸਾਂ ਦਾ ਪਤਾ ਲਗਾਉਣ ਤੋਂ ਬਾਅਦ 12 ਕਰੋੜ ਰੁਪਏ ਦੇ ਆਈਟੀਸੀ ਨੂੰ ਬਲਾਕ ਕਰ ਦਿੱਤਾ ਗਿਆ। ਇਨਫੋਰਸਮੈਂਟ ਦੀਆਂ ਹੋਰ ਕਾਰਵਾਈਆਂ ਤਹਿਤ ਲੁਧਿਆਣਾ ਅਤੇ ਮੰਡੀ ਗੋਬਿੰਦਗੜ੍ਹ ਵਿੱਚ ਕੁੱਲ 423 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਦਾ ਪਰਦਾਫਾਸ਼ ਕਰਕੇ 75.79 ਕਰੋੜ ਰੁਪਏ ਦੇ ਆਈਟੀਸੀ ਨੂੰ ਬਲਾਕ ਕਰ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਇੱਕ ਹੋਰ ਵੱਡੀ ਕਾਰਵਾਈ ਤਹਿਤ ਕਰ ਵਿਭਾਗ ਦੇ ਅਧਿਕਾਰੀਆਂ ਨੇ ਰਾਂਚੀ ਤੋਂ ਲੁਧਿਆਣਾ ਜਾ ਰਹੇ ਇੱਕ ਵਾਹਨ ਨੂੰ ਰੋਕਿਆ ਜਿਸ ਵਿੱਚ ਬਿਨਾਂ ਇਨਵੌਇਸ ਦੇ 2 ਕਿਲੋ ਸੋਨਾ ਸੀ, ਸੋਨੇ ਨੂੰ ਜ਼ਬਤ ਕਰਦਿਆਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਨ੍ਹਾਂ ਇਨਫੋਰਸਮੈਂਟ ਕਾਰਵਾਈਆਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ 19 ਮਈ ਨੂੰ ਕੀਤੇ ਗਏ ਇਤਿਹਾਸਕ ਰਾਜਵਿਆਪੀ ਆਪ੍ਰੇਸ਼ਨ ਦਾ ਵੀ ਖੁਲਾਸਾ ਕੀਤਾ।

ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਤਹਿਤ ਕੇਂਦਰ ਸਰਕਾਰ ਨਾਲ ਰਜਿਸਟਰਡ 156 ਫਰਮਾਂ ਅਤੇ 39 ਰਾਜ-ਰਜਿਸਟਰਡ ਫਰਮਾਂ ਸਮੇਤ 195 ਜੀਐਸਟੀ-ਰਜਿਸਟਰਡ ਫਰਮਾਂ ਦੀ ਜਾਂਚ ਕੀਤੀ ਗਈ, ਜਿਸ ਵਿੱਚ 423 ਕਰੋੜ ਰੁਪਏ ਦਾ ਫਰਜ਼ੀ ਕਾਗਜ਼ੀ ਲੈਣ-ਦੇਣ ਦਾ ਖੁਲਾਸਾ ਹੋਇਆ ਅਤੇ ਨਤੀਜੇ ਵਜੋਂ 75.79 ਕਰੋੜ ਰੁਪਏ ਦੇ ਆਈਟੀਸੀ ਨੂੰ ਬਲਾਕ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇੰਨ੍ਹਾਂ ਵਿੱਚੋਂ ਜ਼ਿਆਦਾਤਰ ਫਰਮਾਂ ਲੁਧਿਆਣਾ (100 ਫਰਮਾਂ) ਅਤੇ ਮੰਡੀ ਗੋਬਿੰਦਗੜ੍ਹ (72 ਫਰਮਾਂ) ਵਿੱਚ ਸਥਿਤ ਸਨ।

ਜੀਐਸਟੀ ਅਧੀਨ ਪੰਜਾਬ ਦੀਆਂ ਮਹੱਤਵਪੂਰਨ ਇਨਫੋਰਸਮੈਂਟ ਕਾਰਵਾਈਆਂ ਦਾ ਜਿਕਰ ਕਰਦਿਆਂ, ਵਿੱਤ ਮੰਤਰੀ ਨੇ ਖੁਲਾਸਾ ਕੀਤਾ ਕਿ ਵਿਭਾਗ ਵੱਲੋਂ ਮਹੱਤਵਪੂਰਨ ਗ੍ਰਿਫਤਾਰੀਆਂ ਵੀ ਕੀਤੀਆਂ ਹਨ, ਜਿਸ ਵਿੱਚ ਇੱਕ ਹਾਈ-ਪ੍ਰੋਫਾਈਲ ਕੇਸ ਵੀ ਸ਼ਾਮਲ ਹੈ ਜਿੱਥੇ ਇੱਕ ਵਿਅਕਤੀ ਨੂੰ 29.50 ਕਰੋੜ ਰੁਪਏ ਦੇ ਜਾਅਲੀ ਇਨਵੌਇਸਿੰਗ ਅਤੇ ਧੋਖਾਧੜੀ ਵਾਲੇ ਆਈਟੀਸੀ ਦਾਅਵਿਆਂ ਨਾਲ ਜੁੜੇ ਇੱਕ ਰੈਕੇਟ ਦਾ ਮਾਸਟਰਮਾਈਂਡ ਹੋਣ ਲਈ ਗ੍ਰਿਫਤਾਰ ਕੀਤਾ ਗਿਆ।

ਇਸ ਮਾਮਲੇ ਵਿੱਚ ਉਕਤ ਫਰਮ ਨੇ ਵਿੱਤੀ ਸਾਲ 2023-24 ਅਤੇ 2024-25 ਵਿੱਚ 60 ਤੋਂ ਵੱਧ ਜਾਅਲੀ ਅਤੇ ਰੱਦ ਕੀਤੀਆਂ ਫਰਮਾਂ ਤੋਂ 163 ਕਰੋੜ ਰੁਪਏ ਦੀ ਇਨਵਰਡ ਸਪਲਾਈ ਪ੍ਰਾਪਤ ਕੀਤੀ ਸੀ।

ਵਿੱਤ ਮੰਤਰੀ ਚੀਮਾ ਨੇ ਇਨ੍ਹਾਂ ਇਨਫੋਰਸਮੈਂਟ ਮੁਹਿੰਮਾਂ ਨੂੰ ਪੂਰਾ ਕਰਨ ਵਿੱਚ ਵਿਭਾਗ ਦੀ ਸਫਲਤਾ ਦਾ ਸਿਹਰਾ ਆਈਆਈਟੀ ਹੈਦਰਾਬਾਦ ਨਾਲ ਇੱਕ ਸਮਝੌਤੇ ਤਹਿਤ ਵਿਕਸਤ ਕੀਤੇ 15 ਮਾਡਿਊਲਾਂ ਅਤੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤੋਂ ਪ੍ਰਾਪਤ ਹੋਈ ਮਹੱਤਵਪੂਰਨ ਜਾਣਕਾਰੀ ਨੂੰ ਦਿੱਤਾ।

ਉਨ੍ਹਾਂ ਐਲਾਨ ਕੀਤਾ ਕਿ ਅਜਿਹੇ ਸੱਤ ਹੋਰ ਮਾਡਿਊਲ ਜਲਦੀ ਹੀ ਸਰਗਰਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹੁਣ ਤੱਕ 4880 ਖਪਤਕਾਰਾਂ ਨੇ ‘ਮੇਰਾ ਬਿੱਲ’ ਐਪ ‘ਤੇ ਆਪਣੇ ਖਰੀਦ ਬਿੱਲ ਅਪਲੋਡ ਕਰਕੇ ਸਮੂਹਿਕ ਤੌਰ ‘ਤੇ 2,89,15,295 ਰੁਪਏ ਜਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜੀਐਸਟੀ ਐਕਟਾਂ ਅਧੀਨ ਅਪਲੋਹ ਹੋਏ ਬਿੱਲਾਂ ਵਿੱਚ ਪਾਈਆਂ ਗਈਆਂ ਕਮੀਆਂ ਕਾਰਨ ਕੁੱਲ 9,07,06,102 ਰੁਪਏ ਦੇ ਜੁਰਮਾਨੇ ਲਗਾਏ ਗਏ ਹਨ ਅਤੇ 7,20,92,230 ਰੁਪਏ ਦੀ ਸਫਲ ਰਿਕਵਰੀ ਕੀਤੀ ਗਈ ਹੈ।

ਜੀਐਸਟੀ ਸੰਗ੍ਰਹਿ ਵਿੱਚ ਸਾਲ-ਦਰ-ਸਾਲ ਵਾਧੇ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਜ਼ੋਰ ਦਿੱਤਾ, ਜਿਸ ਨੇ ਤਿੰਨ ਸਾਲਾਂ ਵਿੱਚ 62,733 ਕਰੋੜ ਰੁਪਏ ਇਕੱਠੇ ਕੀਤੇ ਹਨ। ਉਨ੍ਹਾਂ ਨੇ ਇਸਦੀ ਤੁਲਨਾ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੁਆਰਾ ਪੰਜ ਸਾਲਾਂ ਵਿੱਚ ਇਕੱਠੇ ਕੀਤੇ 63,042 ਕਰੋੜ ਰੁਪਏ ਨਾਲ ਕਰਿਦਆਂ ਕਿਹਾ ਕਿ ਇਹ ਅੰਕੜੇ ਆਪਣੇ ਆਪ ਵਿੱਚ ਸਾਰੀ ਕਹਾਣੀ ਬੋਲਦੇ ਹਨ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿੱਤੇ ‘ਆਪ’ ਸਰਕਾਰ ਨੇ ਵਪਾਰ ਵਿਕਾਸ ਨੂੰ ਉਤਸ਼ਾਹਿਤ ਕੀਤਾ ਹੈ ਅਤੇ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸ਼ਿਕੰਜਾ ਕੱਸਿਆ ਉਥੇ ਪਿਛਲੀਆਂ ਸਰਕਾਰਾਂ ਦੌਰਾਨ ਸਤਾ ਧਿਰ ਪਾਰਟੀਆਂ ਨੇ ਸਿਰਫ਼ ਆਪਣੇ ਲਈ ਦੌਲਤ ਇਕੱਠੀ ਕਰਨ ‘ਤੇ ਧਿਆਨ ਕੇਂਦਰਿਤ ਕੀਤਾ।

ਵਿਰੋਧੀ ਪਾਰਟੀਆਂ ਵਿਰੁੱਧ ਸਖ਼ਤ ਰੁਖ਼ ਅਪਣਾਉਂਦੇ ਹੋਏ, ਵਿੱਤ ਮੰਤਰੀ ਚੀਮਾ ਨੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਵੱਲੋਂ ਸਰਕਾਰ ਦੀਆਂ ਇੰਨ੍ਹਾਂ ਇਨਫੋਰਸਮੈਂਟ ਗਤੀਵਿਧੀਆਂ ਵਿਰੁੱਧ ਕੀਤੇ ਜਾਂਦੇ ਬੇਬੁਨਿਆਦ ਦਾਅਵਿਆਂ ਦੀ ਕਰੜੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੀ ਇਮਾਨਦਾਰ ਟੈਕਸਦਾਤਾਵਾਂ ਦੀ ਮਿਹਨਤ ਦੀ ਕਮਾਈ ਨੂੰ ਹੜੱਪਣ ਲਈ ਟੈਕਸ ਚੋਰੀ ਕਰਨ ਵਾਲਿਆਂ ਨਾਲ ਮਿਲੀਭੁਗਤ ਹੈ।

ਉਨ੍ਹਾਂ ਕਿਹਾ ਕਿ ਹੁਣ ਜਦੋਂ ਸਰਕਾਰ ਨੇ ਟੈਕਸ ਚੋਰੀ ‘ਤੇ ਆਪਣੀ ਪਕੜ ਮਜ਼ਬੂਤ ਕਰ ਲਈ ਹੈ, ਤਾਂ ਇਹ ਪਾਰਟੀਆਂ ਆਪਣੇ ਇੰਨ੍ਹਾਂ ਭਾਈਵਾਲਾਂ ਨੂੰ ਜਾਂਚ ਤੋਂ ਬਚਾਉਣ ਦੀ ਸਾਰੀਆਂ ਕੋਸ਼ਿਸ਼ ਕਰ ਰਹੀਆਂ ਹਨ।

ਅਹਿਮ ਖ਼ਬਰਾਂ

[td_block_social_counter custom_title="ਸਾਡੇ ਨਾਲ ਜੁੜੋ" block_template_id="td_block_template_17" header_color="#32c4db" facebook="yespunjab" twitter="yespunjab" f_header_font_transform="capitalize" f_header_font_weight="700"]

Yes Punjab TV

ਸਿੱਖ ਜਗ਼ਤ

ਮਨੋਰੰਜਨ

ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: Sandhwan ਨੇ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ Ammy Virk ਨਾਲ ਕੀਤੀ ਮੀਟਿੰਗ

ਯੈੱਸ ਪੰਜਾਬ ਚੰਡੀਗੜ੍ਹ, 7 ਜੂਨ, 2025 Punjab ਵਿਧਾਨ ਸਭਾ ਸਪੀਕਰ ਸ. Kultar Singh Sandhwan ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾਉਣ ਸੰਬੰਧੀ...

Raj Mawar ਦਾ ਨਵਾਂ ਗੀਤ “ਝੂਠ ਬੋਲਣਾ” ਦਿਲ ਨੂੰ ਛੂਹਣ ਵਾਲਾ ਰਿਲੀਜ਼

ਯੈੱਸ ਪੰਜਾਬ 26 ਮਈ, 2025 ਆਪਣੀ ਗਹਿਰੀ ਅਤੇ ਜਜ਼ਬਾਤੀ ਆਵਾਜ਼ ਲਈ ਮਸ਼ਹੂਰ Raj Mawar ਆਪਣਾ ਨਵਾਂ ਰੋਮਾਂਟਿਕ ਗੀਤ “ਝੂਠ ਬੋਲਣਾ” ਲੈ ਕੇ ਵਾਪਸ ਆਏ ਹਨ। ਇਹ ਗੀਤ...

Lakhwinder Wadali ਦੀ ਸੂਫੀ ਸ਼ਾਇਰੀ ਅਤੇ ਚਰਚਿਤ ਗੀਤਾਂ ਨੇ ਰੁਸ਼ਨਾਈ ਸੁਰਮਈ ਸ਼ਾਮ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 25 ਮਈ, 2025 ਬੀਤੀ ਰਾਤ ਸ਼ਾਨ-ਏ-ਪੰਜਾਬ ਕਲੱਬ ਵੱਲੋਂ ਪਾਲ ਪ੍ਰੋਡਕਸ਼ਨ ਈਵੈਂਟ ਮੈਨਜਮੈਂਚ ਦੇ ਸਹਿਯੋਗ ਨਾਲ ਪ੍ਰਸਿੱਧ ਪੰਜਾਬੀ ਸੂਫੀ ਅਤੇ ਸਭਿਆਚਾਰਕ ਗੀਤਾਂ ਦੇ...

ਪੱਤਰਕਾਰ Barjinder Singh Brar ਦੇ ‘ਕੁੰਡਲ’ ਗੀਤ ਨੂੰ ਗੱਭਰੂਆਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ

ਯੈੱਸ ਪੰਜਾਬ ਲੁਧਿਆਣਾ, 21 ਮਈ, 2025 ਪੱਤਰਕਾਰ Barjinder Singh Brar ਦਾ ਲਿਖਿਆ ਗਾਣਾ 'ਕੁੰਡਲ' ਲੋਕ ਬੁੱਲ੍ਹਾਂ 'ਤੇ ਚਰਚਾ ਬਣਿਆ ਹੋਇਆ ਹੈ ਅਤੇ ਇਸ ਗੀਤ ਨੂੰ ਮੁੱਛ...

Shaunki Sardar ਦਾ ਪ੍ਰੀਮੀਅਰ: ਨਾਮਵਰ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਦੀ ਹਾਜ਼ਰੀ ਨੇ ਹੋਰ ਵੀ ਖ਼ਾਸ ਬਣਾਏ ਇਹ ਯਾਦਗਾਰੀ ਪਲ

ਯੈੱਸ ਪੰਜਾਬ 17 ਮਈ, 2025 ਲੰਬੇ ਸਮੇਂ ਤੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਪੰਜਾਬੀ ਫਿਲਮ 'Shaunki Sardar' ਦਾ ਗ੍ਰੈਂਡ ਪ੍ਰੀਮੀਅਰ ਵੱਡੀ ਧੂਮਧਾਮ ਨਾਲ ਹੋਇਆ। ਜਿੱਥੇ ਜੋਸ਼,...

Guru Randhawa, Babbu Maan ਦੀ “ਸ਼ੌਂਕੀ ਸਰਦਾਰ” 16 ਮਈ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼

ਯੈੱਸ ਪੰਜਾਬ ਬਠਿੰਡਾ, 14 ਮਈ, 2025 ਬੇਸਬਰੀ ਨਾਲ ਉਡੀਕ ਰਹੀ Punjabi ਫ਼ਿਲਮ Shaunki Sardar ਦੀ ਪ੍ਰੈਸ ਕਾਨਫਰੰਸ Bathinda ਵਿੱਚ ਹੋਈ, ਜਿਸਨੇ ਫੈਨਜ਼ ਅਤੇ ਮੀਡੀਆ ਵਿਚਕਾਰ ਜੋਸ਼...

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

ਖ਼ੇਡ ਖ਼ਬਰ

Gatka Pythian Games ਚ ਸ਼ਾਮਲ – ਕੌਮਾਂਤਰੀ ਮੁਕਾਬਲੇ ਹੋਣਗੇ ਅਗਲੇ ਸਾਲ: Bijender Goel

ਯੈੱਸ ਪੰਜਾਬ ਚੰਡੀਗੜ੍ਹ/ਨਵੀਂ ਦਿੱਲੀ, 13 ਜੂਨ, 2025 Gatka ਖੇਡ ਨੂੰ ਬਾਕਾਇਦਾ ਪੀਥੀਅਨ ਸੱਭਿਆਚਾਰਕ ਖੇਡਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ ਅਤੇ ਅਗਲੇ ਸਾਲ ਮਾਸਕੋ ਵਿੱਚ ਹੋਣ...

Tarn Taran ਦੀਆਂ ਸੁਖਮਨਦੀਪ ਕੌਰ ਅਤੇ ਕਿਰਨਦੀਪ ਕੌਰ Kurash Championship ਟੀਮ ਲਈ ਸਿਲੈਕਟ

ਯੈੱਸ ਪੰਜਾਬ ਤਰਨ ਤਾਰਨ, 31 ਮਈ, 2025 ਪੜਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਆਪਣੀ ਯੋਗਤਾ ਸਿੱਧ ਕਰਦੀ ਹੈ, ਕਿ ਜ਼ਿਲ੍ਹਾ Tarn Taran ਦੀਆਂ ਸ਼ਹਿਜ਼ਾਦੀਆਂ ਨੇ...

Sacramento ਵਿੱਚ ਕਰਵਾਏ ਗਏ ਕਬੱਡੀ ਕੱਪ ਵਿੱਚ ਐਤਕਾਂ New York Metro ਤੇ Kings Club Sacramento ਨੇ ਸਾਂਝੇ ਤੌਰ ਤੇ ਟਰਾਫੀ ਜਿੱਤੀ

ਹੁਸਨ ਲੜੋਆ ਬੰਗਾ ਸੈਕਰਮੈਂਟੋ,  ਕੈਲੀਫੋਰਨੀਆ, 31 ਮਈ, 2025 ਕਿੰਗਸ ਸਪੋਰਟਸ ਕਲਚਰ ਕਲੱਬ ਆਫ Sacramento ਵੱਲੋਂ ਕਰਵਾਏ ਗਏ Kabaddi Cup ਦੇ ਵਿੱਚ ਐਤਕਾਂ ਵੀ ਵੱਖ ਵੱਖ ਟੀਮਾਂ ਨੇ...

ਵਿਕਟਰ ਮਿਨੀ ਪੰਜਾਬ ਸਟੇਟ ਰੈਂਕਿੰਗ Badminton Tournament ਜਲੰਧਰ ‘ਚ ਸ਼ੁਰੂ

ਯੈੱਸ ਪੰਜਾਬ ਜਲੰਧਰ, 30 ਮਈ, 2025 ਵਿਕਟਰ ਮਿਨੀ Punjab State Ranking Badminton Tournament ਦੀ ਸ਼ੁਰੂਆਤ ਅੱਜ ਰਾਇਜ਼ਾਦਾ ਹੰਸਰਾਜ ਬੈਡਮਿੰਟਨ ਸਟੇਡਿਅਮ, ਜਲੰਧਰ ਵਿੱਚ ਜੋਸ਼ ਅਤੇ ਉਤਸ਼ਾਹ ਨਾਲ...

ਇੰਨੋਸੈਂਟ ਹਾਰਟਸ ਸਪੋਰਟਸ ਹੱਬ, ਲੋਹਾਰਾਂ ਨੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਕੀਤਾ ਆਯੋਜਨ

ਯੈੱਸ ਪੰਜਾਬ ਜਾਲੰਧਰ, 19 ਮਈ, 2025 Innocent Hearts Sports Hub, ਲੋਹਾਰਾਂ ਨੇ ਇੰਨੋਸੈਂਟ ਹਾਰਟਸ ਲੋਹਾਰਾਂ ਕੈਂਪਸ ਵਿਖੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਆਯੋਜਨ ਕੀਤਾ। ਇਸ...

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼