Monday, June 16, 2025
spot_img
spot_img
spot_img
spot_img

AAP ਸਰਕਾਰ ਵੱਲੋਂ ਮਿਸਾਲੀ ‘Punjab ਸੜਕ ਸਫਾਈ ਮਿਸ਼ਨ’ ਦੀ ਸ਼ੁਰੂਆਤ

ਯੈੱਸ ਪੰਜਾਬ
ਚੰਡੀਗੜ੍ਹ, 22 ਮਈ, 2025

Punjab ਦੇ ਸਥਾਨਕ ਸਰਕਾਰਾਂ ਮੰਤਰੀ Dr. Ravjot Singh ਨੇ ਅੱਜ ਮੁੱਖ ਮੰਤਰੀ ਸ. Bhagwant Singh Mann ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ਹਿਰੀ ਬੁਨਿਆਦੀ ਢਾਂਚੇ ਦੀ ਸਾਂਭ-ਸੰਭਾਲ ਲਈ ਅਧਿਕਾਰੀਆਂ ਦੀ ਜਵਾਬਦੇਹੀ ਨਿਰਧਾਰਤ ਕਰਨ ਸਬੰਧੀ ਮਹੱਤਵਪੂਰਨ ਪਹਿਲਕਦਮੀ ਦਾ ਐਲਾਨ ਕੀਤਾ।

ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ Dr. Ravjot Singh ਨੇ ਵਿਆਪਕ ‘ਪੰਜਾਬ ਸੜਕ ਸਫਾਈ ਮਿਸ਼ਨ’ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸੂਬੇ ਦੀਆਂ ਸੜਕਾਂ ਦੀ ਰੋਜ਼ਾਨਾ ਨਿਗਰਾਨੀ ਅਤੇ ਰੱਖ-ਰਖਾਅ ਲਈ ਸੂਬੇ ਭਰ ਦੇ ਦਰਜਾ-1 ਅਧਿਕਾਰੀਆਂ ਨੂੰ ਸੜਕਾਂ ਦੇ ਹਿੱਸੇ ਸੌਂਪੇ ਜਾਣਗੇ।

ਡਾ. ਰਵਜੋਤ ਸਿੰਘ ਨੇ ਕਿਹਾ, “ਇਹ ਪਹਿਲਕਦਮੀ ਰਵਾਇਤੀ ਪ੍ਰਸ਼ਾਸਨ ਤੋਂ ਜਵਾਬਦੇਹੀ ਅਧਾਰਿਤ ਪ੍ਰਸ਼ਾਸਨ ਵਿੱਚ ਮਿਸਾਲੀ ਤਬਦੀਲੀ ਲਿਆਏਗੀ।” ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਵਿਭਾਗੀ ਸੀਮਾਵਾਂ ਤੋਂ ਉਪਰ ਉੱਠ ਕੇ ਇਕ ਫੀਲਡ ਐਕਸ਼ਨ ਮਾਡਲ ਤਿਆਰ ਕੀਤਾ ਜਾਵੇਗਾ ਜਿਸ ਵਿੱਚ ਸੀਨੀਅਰ ਅਧਿਕਾਰੀ ਮੋਹਰੀ ਤੌਰ ‘ਤੇ ਅਗਵਾਈ ਕਰਨਗੇ।

ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੜਕਾਂ ਸਾਡੇ ਸ਼ਹਿਰਾਂ ਅਤੇ ਕਸਬਿਆਂ ਦਾ ਮਹੱਤਵਪੂਰਨ ਹਿੱਸਾ ਹਨ। ਉਨ੍ਹਾਂ ਕਿਹਾ ਕਿ ਜੇਕਰ ਸੜਕਾਂ ਸਾਫ਼-ਸੁਥਰੀਆਂ ਹੋਣਗੀਆਂ ਅਤੇ ਇਨ੍ਹਾਂ ਦਾ ਸੁਚੱਜੇ ਢੰਗ ਨਾਲ ਰੱਖ-ਰਖਾਅ ਕੀਤਾ ਜਾਵੇ, ਤਾਂ ਪ੍ਰਸ਼ਾਸਨਿਕ ਅਤੇ ਆਰਥਿਕ ਗਤੀਵਿਧੀਆਂ ਸੁਚਾਰੂ ਢੰਗ ਨੇਪਰੇ ਚਾੜੀਆਂ ਜਾ ਸਕਦੀਆਂ ਹਨ।

ਪੰਜਾਬ ਸੜਕ ਸਫਾਈ ਮਿਸ਼ਨ ਅਧੀਨ ਅਧਿਕਾਰੀਆਂ ਦੀ ਜਵਾਬਦੇਹੀ ਨਿਰਧਾਰਤ ਕਰਨ ਬਾਰੇ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ, ਨਗਰ ਨਿਗਮ ਕਮਿਸ਼ਨਰਾਂ, ਵਧੀਕ ਡਿਪਟੀ ਕਮਿਸ਼ਨਰਾਂ (ਏ.ਡੀ.ਸੀਜ਼), ਉਪ-ਮੰਡਲ ਮੈਜਿਸਟ੍ਰੇਟਾਂ (ਐਸ.ਡੀ.ਐਮਜ਼) ਅਤੇ ਕਾਰਜਕਾਰੀ ਅਧਿਕਾਰੀਆਂ ਸਮੇਤ ਹਰ ਦਰਜਾ-1 ਅਧਿਕਾਰੀ ਨੂੰ ਲਗਭਗ 10 ਕਿਲੋਮੀਟਰ ਦਾ ਸੜਕੀ ਹਿੱਸਾ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀ ਨਿਰਧਾਰਤ ਸੜਕੀ ਹਿੱਸਿਆਂ ਦੀ ਸੁਚੱਜੀ ਦੇਖਭਾਲ ਲਈ ਨਿੱਜੀ ਤੌਰ ‘ਤੇ ਜ਼ਿੰਮੇਵਾਰ ਹੋਣਗੇ ਅਤੇ ਵਿਆਪਕ ਰਿਪੋਰਟਿੰਗ ਵਿਧੀਆਂ ਨਾਲ ਲਾਜ਼ਮੀ ਤੌਰ ‘ਤੇ ਰੋਜ਼ਾਨਾ ਨਿਰੀਖਣ ਨੂੰ ਯਕੀਨੀ ਬਣਾਉਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਬੰਧਤ ਅਧਿਕਾਰੀ ਸਮੇਂ ਸਿਰ ਟੋਇਆਂ ਦੀ ਮੁਰੰਮਤ, ਸਾਫ਼ ਅਤੇ ਸਪੱਸ਼ਟ ਰੋਡ ਮਾਰਕਿੰਗ ਅਤੇ ਪੇਂਟਿੰਗ, ਸੁਰੱਖਿਅਤ ਅਤੇ ਪਹੁੰਚਯੋਗ ਫੁੱਟਪਾਥ, ਕਾਰਜਸ਼ੀਲ ਸਟਰੀਟ ਲਾਈਟਾਂ, ਨਿਯਮਤ ਢੰਗ ਨਾਲ ਕੂੜਾ ਇਕੱਠਾ ਕਰਨ ਅਤੇ ਸੈਨੀਟੇਸ਼ਨ ਅਤੇ ਆਮ ਸਫਾਈ ਅਤੇ ਨਾਗਰਿਕ ਰੱਖ-ਰਖਾਵ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਸੜਕੀ ਬੁਨਿਆਦੀ ਢਾਂਚੇ ਦੇ ਹਰ ਪਹਿਲੂ ‘ਤੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਵਿਸ਼ੇਸ਼ ਤੌਰ ‘ਤੇ ਧਿਆਨ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਵਿੱਚ ਅਤਿ-ਆਧੁਨਿਕ ਤਕਨਾਲੋਜੀ ਏਕੀਕਰਣ ਸ਼ਾਮਲ ਹੈ ਜਿਸ ਵਿੱਚ ਏ.ਆਈ. ਟੂਲਸ ਵਾਲੀ ਮੋਬਾਈਲ ਐਪਲੀਕੇਸ਼ਨ ਅਤੇ ਅਸਲ ਸਮੇਂ ਦੇ ਨਿਰੀਖਣ ਡੇਟਾ ਇਕੱਤਰ ਕਰਨਾ, ਵਿਜ਼ੂਅਲ ਰਿਪੋਰਟਿੰਗ ਅਤੇ ਆਟੋਮੇਟਿਡ ਵਿਸ਼ਲੇਸ਼ਣ ਸਮਰੱਥਾਵਾਂ ਲਈ ਕੈਮਰਾ ਸਹਾਇਤਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਤੁਰੰਤ ਸੰਚਾਰ ਅਤੇ ਤਾਲਮੇਲ ਲਈ ਵਾਕੀ-ਟਾਕੀ ਪ੍ਰਦਾਨ ਕੀਤੇ ਜਾਣਗੇ, ਜਦੋਂ ਕਿ ਜ਼ਿਲ੍ਹਾ-ਪੱਧਰੀ ਵਟਸਐਪ ਗਰੁੱਪ ਸਾਰੇ ਭਾਈਵਾਲਾਂ ਦਰਮਿਆਨ ਮੁੱਦੇ ਦੀ ਤੁਰੰਤ ਰਿਪੋਰਟਿੰਗ ਅਤੇ ਹੱਲ ਦੀ ਸਹੂਲਤ ਪ੍ਰਦਾਨ ਕਰਨਗੇ।

ਯੋਜਨਾਬੱਧ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ, ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ਨੂੰ ਲਾਜ਼ਮੀ ਤੌਰ ‘ਤੇ ਵਿਸਥਾਰਤ ਡੇਟਾ ਜਮ੍ਹਾਂ ਕਰਨਾ ਚਾਹੀਦਾ ਹੈ ਜਿਸ ਵਿੱਚ ਅਫਸਰ ਅਸਾਈਨਮੈਂਟ, ਅਕਸ਼ਾਂਸ਼ ਅਤੇ ਰੇਖਾਂਸ਼ ਬਿੰਦੂਆਂ ਦੇ ਨਾਲ ਸੜਕ ਹਿੱਸੇ ਦੇ ਕੋਆਰਡੀਨੇਟ ਅਤੇ ਜੀ.ਆਈ.ਐਸ.-ਅਧਾਰਤ ਨਿਗਰਾਨੀ ਅਤੇ ਭਵਿੱਖੀ ਐਪਲੀਕੇਸ਼ਨ ਦੀ ਸਹੂਲਤ ਲਈ ਗੂਗਲ ਮੈਪਸ ਪਲਾਟਿੰਗ ਸ਼ਾਮਲ ਹੈ ਤਾਂ ਜੋ ਉੱਨਤ ਨਿਗਰਾਨ ਪ੍ਰਣਾਲੀਆਂ ਰਾਹੀਂ ਪੂਰੀ ਟਰੈਕਿੰਗ ਅਤੇ ਏਕੀਕਰਨ ਨੂੰ ਸਮਰੱਥ ਬਣਾਇਆ ਜਾ ਸਕੇ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਹਰੇਕ ਜ਼ਿਲ੍ਹੇ ਵਿੱਚ ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਲਈ ਡਿਪਟੀ ਕਮਿਸ਼ਨਰ ਪੱਧਰ ‘ਤੇ ਖਾਸ ਲਾਗੂਕਰਨ ਆਦੇਸ਼ ਜਾਰੀ ਕੀਤੇ ਜਾਣਗੇ, ਜਿਸ ਵਿੱਚ ਨਿਰੰਤਰ ਨਿਗਰਾਨੀ ਅਤੇ ਸੁਧਾਰ ਨੂੰ ਯਕੀਨੀ ਬਣਾਉਣ ਲਈ ਹਫਤਾਵਾਰੀ ਪ੍ਰਗਤੀ ਸਮੀਖਿਆਵਾਂ ਲਾਜ਼ਮੀ ਹੋਣਗੀਆਂ। ਉਨ੍ਹਾਂ ਅੱਗੇ ਕਿਹਾ, “ਅਸੀਂ ਇੱਕ ਅਜਿਹਾ ਸਿਸਟਮ ਤਿਆਰ ਰਹੇ ਹਾਂ ਜਿੱਥੇ ਅਧਿਕਾਰੀ ਸਿਰਫ਼ ਡੈਸਕਾਂ ਤੋਂ ਪ੍ਰਸ਼ਾਸਨ ਨਹੀਂ ਚਲਾਉਣਗੇ ਬਲਕਿ ਜ਼ਿੰਮੇਵਾਰ ਨਾਗਰਿਕਾਂ ਵਜੋਂ ਪੰਜਾਬ ਦੇ ਬੁਨਿਆਦੀ ਢਾਂਚੇ ਦੇ ਰਖਵਾਲੇ ਬਣਨਗੇ।”

ਟੀਚਾਗਤ ਨਤੀਜਿਆਂ ਨੂੰ ਉਜਾਗਰ ਕਰਦਿਆਂ, ਕੈਬਨਿਟ ਮੰਤਰੀ ਨੇ ਕਿਹਾ ਕਿ ਟੀਚਾਗਤ ਬਦਲਾਵਾਂ ਵਿੱਚ ਜਨਤਕ ਬੁਨਿਆਦੀ ਢਾਂਚੇ ਅਤੇ ਸੇਵਾਵਾਂ ਵਿੱਚ ਸੁਧਾਰ, ਅਧਿਕਾਰੀਆਂ ਦੀ ਜਵਾਬਦੇਹੀ ਅਤੇ ਲੀਡਰਸ਼ਿਪ ਵਿੱਚ ਵਾਧਾ, ਸਰਗਰਮ ਪ੍ਰਸ਼ਾਸਨ ਅਤੇ ਲੋਕਾਂ ਦਰਮਿਆਨ ਵਿਸ਼ਵਾਸ ਵਿੱਚ ਵਾਧਾ ਅਤੇ ਸੂਬੇ ਭਰ ਵਿੱਚ ਸ਼ਹਿਰੀ ਜੀਵਨ ਪੱਧਰ ਵਿੱਚ ਯੋਜਨਾਬੱਧ ਸੁਧਾਰ ਕਰਨਾ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵਿੱਚ ਪੰਜਾਬ ਮਿਊਂਸੀਪਲ ਇਨਫਰਾਸਟ੍ਰਕਚਰ ਡਿਵੈਲਪਮੈਂਟ ਕੰਪਨੀ (ਪੀ.ਐਮ.ਆਈ.ਡੀ.ਸੀ.) ਦੇ ਸੀ.ਈ.ਓ. ਜ਼ਰੀਏ ਤਾਲਮੇਲ ਨਾਲ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੇ ਮੁਖੀਆਂ ਨੂੰ ਸਖ਼ਤੀ ਨਾਲ ਪਾਲਣਾ ਕਰਨ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ ਹਨ।

ਡਾ. ਰਵਜੋਤ ਸਿੰਘ ਨੇ ਕਿਹਾ, “ਇਹ ਸਿਰਫ਼ ਆਮ ਪ੍ਰਸ਼ਾਸਕੀ ਹਦਾਇਤਾਂ ਨਹੀਂ ਹਨ, ਸਗੋਂ ਪ੍ਰਸ਼ਾਸਨ ਵਿੱਚ ਉਸਾਰੂ ਤਬਦੀਲੀ ਲਿਆਉਣ ਦਾ ਸੱਦਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਹਰ ਅਧਿਕਾਰੀ ਪੰਜਾਬ ਨੂੰ ਭਾਰਤ ਦੇ ਸਭ ਤੋਂ ਸਾਫ਼-ਸੁਥਰੇ ਅਤੇ ਰਹਿਣ ਯੋਗ ਸੂਬਿਆਂ ਵਿੱਚੋਂ ਇੱਕ ਬਣਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣਗੇ।

ਉਨ੍ਹਾਂ ਕਿਹਾ, “ਆਓ ਇਸ ਨੂੰ ਇੱਕ ਜਨਤਕ ਮੁਹਿੰਮ ਬਣਾਈਏ ਜਿੱਥੇ ਸੂਬੇ ਦਾ ਹਰ ਅਧਿਕਾਰੀ ਸਿਰਫ਼ ਪ੍ਰਸ਼ਾਸਕ ਵਜੋਂ ਹੀ ਨਹੀਂ, ਸਗੋਂ ਸਾਡੇ ਕਸਬਿਆਂ ਅਤੇ ਸ਼ਹਿਰਾਂ ਦੀ ਪ੍ਰਗਤੀ ਲਈ ਜ਼ਿੰਮਵਾਰ ਨਾਗਰਿਕਾਂ ਵਜੋਂ ਪੰਜਾਬ ਦੀਆਂ ਸੜਕਾਂ ਦਾ ਰਖਵਾਲਾ ਬਣਨ।”

ਅਹਿਮ ਖ਼ਬਰਾਂ

[td_block_social_counter custom_title="ਸਾਡੇ ਨਾਲ ਜੁੜੋ" block_template_id="td_block_template_17" header_color="#32c4db" facebook="yespunjab" twitter="yespunjab" f_header_font_transform="capitalize" f_header_font_weight="700"]

Yes Punjab TV

ਸਿੱਖ ਜਗ਼ਤ

ਮਨੋਰੰਜਨ

ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: Sandhwan ਨੇ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ Ammy Virk ਨਾਲ ਕੀਤੀ ਮੀਟਿੰਗ

ਯੈੱਸ ਪੰਜਾਬ ਚੰਡੀਗੜ੍ਹ, 7 ਜੂਨ, 2025 Punjab ਵਿਧਾਨ ਸਭਾ ਸਪੀਕਰ ਸ. Kultar Singh Sandhwan ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾਉਣ ਸੰਬੰਧੀ...

Raj Mawar ਦਾ ਨਵਾਂ ਗੀਤ “ਝੂਠ ਬੋਲਣਾ” ਦਿਲ ਨੂੰ ਛੂਹਣ ਵਾਲਾ ਰਿਲੀਜ਼

ਯੈੱਸ ਪੰਜਾਬ 26 ਮਈ, 2025 ਆਪਣੀ ਗਹਿਰੀ ਅਤੇ ਜਜ਼ਬਾਤੀ ਆਵਾਜ਼ ਲਈ ਮਸ਼ਹੂਰ Raj Mawar ਆਪਣਾ ਨਵਾਂ ਰੋਮਾਂਟਿਕ ਗੀਤ “ਝੂਠ ਬੋਲਣਾ” ਲੈ ਕੇ ਵਾਪਸ ਆਏ ਹਨ। ਇਹ ਗੀਤ...

Lakhwinder Wadali ਦੀ ਸੂਫੀ ਸ਼ਾਇਰੀ ਅਤੇ ਚਰਚਿਤ ਗੀਤਾਂ ਨੇ ਰੁਸ਼ਨਾਈ ਸੁਰਮਈ ਸ਼ਾਮ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 25 ਮਈ, 2025 ਬੀਤੀ ਰਾਤ ਸ਼ਾਨ-ਏ-ਪੰਜਾਬ ਕਲੱਬ ਵੱਲੋਂ ਪਾਲ ਪ੍ਰੋਡਕਸ਼ਨ ਈਵੈਂਟ ਮੈਨਜਮੈਂਚ ਦੇ ਸਹਿਯੋਗ ਨਾਲ ਪ੍ਰਸਿੱਧ ਪੰਜਾਬੀ ਸੂਫੀ ਅਤੇ ਸਭਿਆਚਾਰਕ ਗੀਤਾਂ ਦੇ...

ਪੱਤਰਕਾਰ Barjinder Singh Brar ਦੇ ‘ਕੁੰਡਲ’ ਗੀਤ ਨੂੰ ਗੱਭਰੂਆਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ

ਯੈੱਸ ਪੰਜਾਬ ਲੁਧਿਆਣਾ, 21 ਮਈ, 2025 ਪੱਤਰਕਾਰ Barjinder Singh Brar ਦਾ ਲਿਖਿਆ ਗਾਣਾ 'ਕੁੰਡਲ' ਲੋਕ ਬੁੱਲ੍ਹਾਂ 'ਤੇ ਚਰਚਾ ਬਣਿਆ ਹੋਇਆ ਹੈ ਅਤੇ ਇਸ ਗੀਤ ਨੂੰ ਮੁੱਛ...

Shaunki Sardar ਦਾ ਪ੍ਰੀਮੀਅਰ: ਨਾਮਵਰ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਦੀ ਹਾਜ਼ਰੀ ਨੇ ਹੋਰ ਵੀ ਖ਼ਾਸ ਬਣਾਏ ਇਹ ਯਾਦਗਾਰੀ ਪਲ

ਯੈੱਸ ਪੰਜਾਬ 17 ਮਈ, 2025 ਲੰਬੇ ਸਮੇਂ ਤੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਪੰਜਾਬੀ ਫਿਲਮ 'Shaunki Sardar' ਦਾ ਗ੍ਰੈਂਡ ਪ੍ਰੀਮੀਅਰ ਵੱਡੀ ਧੂਮਧਾਮ ਨਾਲ ਹੋਇਆ। ਜਿੱਥੇ ਜੋਸ਼,...

Guru Randhawa, Babbu Maan ਦੀ “ਸ਼ੌਂਕੀ ਸਰਦਾਰ” 16 ਮਈ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼

ਯੈੱਸ ਪੰਜਾਬ ਬਠਿੰਡਾ, 14 ਮਈ, 2025 ਬੇਸਬਰੀ ਨਾਲ ਉਡੀਕ ਰਹੀ Punjabi ਫ਼ਿਲਮ Shaunki Sardar ਦੀ ਪ੍ਰੈਸ ਕਾਨਫਰੰਸ Bathinda ਵਿੱਚ ਹੋਈ, ਜਿਸਨੇ ਫੈਨਜ਼ ਅਤੇ ਮੀਡੀਆ ਵਿਚਕਾਰ ਜੋਸ਼...

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

ਖ਼ੇਡ ਖ਼ਬਰ

Gatka Pythian Games ਚ ਸ਼ਾਮਲ – ਕੌਮਾਂਤਰੀ ਮੁਕਾਬਲੇ ਹੋਣਗੇ ਅਗਲੇ ਸਾਲ: Bijender Goel

ਯੈੱਸ ਪੰਜਾਬ ਚੰਡੀਗੜ੍ਹ/ਨਵੀਂ ਦਿੱਲੀ, 13 ਜੂਨ, 2025 Gatka ਖੇਡ ਨੂੰ ਬਾਕਾਇਦਾ ਪੀਥੀਅਨ ਸੱਭਿਆਚਾਰਕ ਖੇਡਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ ਅਤੇ ਅਗਲੇ ਸਾਲ ਮਾਸਕੋ ਵਿੱਚ ਹੋਣ...

Tarn Taran ਦੀਆਂ ਸੁਖਮਨਦੀਪ ਕੌਰ ਅਤੇ ਕਿਰਨਦੀਪ ਕੌਰ Kurash Championship ਟੀਮ ਲਈ ਸਿਲੈਕਟ

ਯੈੱਸ ਪੰਜਾਬ ਤਰਨ ਤਾਰਨ, 31 ਮਈ, 2025 ਪੜਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਆਪਣੀ ਯੋਗਤਾ ਸਿੱਧ ਕਰਦੀ ਹੈ, ਕਿ ਜ਼ਿਲ੍ਹਾ Tarn Taran ਦੀਆਂ ਸ਼ਹਿਜ਼ਾਦੀਆਂ ਨੇ...

Sacramento ਵਿੱਚ ਕਰਵਾਏ ਗਏ ਕਬੱਡੀ ਕੱਪ ਵਿੱਚ ਐਤਕਾਂ New York Metro ਤੇ Kings Club Sacramento ਨੇ ਸਾਂਝੇ ਤੌਰ ਤੇ ਟਰਾਫੀ ਜਿੱਤੀ

ਹੁਸਨ ਲੜੋਆ ਬੰਗਾ ਸੈਕਰਮੈਂਟੋ,  ਕੈਲੀਫੋਰਨੀਆ, 31 ਮਈ, 2025 ਕਿੰਗਸ ਸਪੋਰਟਸ ਕਲਚਰ ਕਲੱਬ ਆਫ Sacramento ਵੱਲੋਂ ਕਰਵਾਏ ਗਏ Kabaddi Cup ਦੇ ਵਿੱਚ ਐਤਕਾਂ ਵੀ ਵੱਖ ਵੱਖ ਟੀਮਾਂ ਨੇ...

ਵਿਕਟਰ ਮਿਨੀ ਪੰਜਾਬ ਸਟੇਟ ਰੈਂਕਿੰਗ Badminton Tournament ਜਲੰਧਰ ‘ਚ ਸ਼ੁਰੂ

ਯੈੱਸ ਪੰਜਾਬ ਜਲੰਧਰ, 30 ਮਈ, 2025 ਵਿਕਟਰ ਮਿਨੀ Punjab State Ranking Badminton Tournament ਦੀ ਸ਼ੁਰੂਆਤ ਅੱਜ ਰਾਇਜ਼ਾਦਾ ਹੰਸਰਾਜ ਬੈਡਮਿੰਟਨ ਸਟੇਡਿਅਮ, ਜਲੰਧਰ ਵਿੱਚ ਜੋਸ਼ ਅਤੇ ਉਤਸ਼ਾਹ ਨਾਲ...

ਇੰਨੋਸੈਂਟ ਹਾਰਟਸ ਸਪੋਰਟਸ ਹੱਬ, ਲੋਹਾਰਾਂ ਨੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਕੀਤਾ ਆਯੋਜਨ

ਯੈੱਸ ਪੰਜਾਬ ਜਾਲੰਧਰ, 19 ਮਈ, 2025 Innocent Hearts Sports Hub, ਲੋਹਾਰਾਂ ਨੇ ਇੰਨੋਸੈਂਟ ਹਾਰਟਸ ਲੋਹਾਰਾਂ ਕੈਂਪਸ ਵਿਖੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਆਯੋਜਨ ਕੀਤਾ। ਇਸ...

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼