Wednesday, December 4, 2024
spot_img
spot_img
spot_img
spot_img

AAP ਦੀ Election Commission ਨੂੰ ਅਪੀਲ – ਸ਼ਹੀਦੀ ਹਫਤੇ ਦੌਰਾਨ ਚੋਣਾਂ ਨਾ ਕਰਵਾਈਆਂ ਜਾਣ

ਯੈੱਸ ਪੰਜਾਬ
ਚੰਡੀਗੜ੍ਹ, 2 ਦਸੰਬਰ, 2024

Aam Aadmi Party (AAP) ਨੇ ਰਾਜ ਚੋਣ ਕਮਿਸ਼ਨ ਨੂੰ ਸ਼ਹੀਦੀ ਹਫ਼ਤੇ ਦੌਰਾਨ ਨਗਰ ਨਿਗਮ ਚੋਣਾਂ ਨਾ ਕਰਵਾਉਣ ਦੀ ਅਪੀਲ ਕੀਤੀ ਹੈ। ‘AAP’ Punjab ਦੇ ਪ੍ਰਧਾਨ Aman Arora ਨੇ ਕਿਹਾ ਕਿ ਸ਼ਹੀਦੀ ਦਿਹਾੜਾ Punjab ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ। ਚੋਣ ਕਮਿਸ਼ਨ ਨੂੰ ਤਰੀਕਾਂ ਦਾ ਐਲਾਨ ਕਰਨ ਤੋਂ ਪਹਿਲਾਂ ਇਸ ‘ਤੇ ਵਿਚਾਰ ਕਰਨਾ ਚਾਹੀਦਾ ਹੈ।

ਅਰੋੜਾ ਨੇ ਕਿਹਾ ਕਿ ਅਸੀਂ ਇਸ ਮਾਮਲੇ ਨੂੰ ਲੈ ਕੇ ਚੋਣ ਕਮਿਸ਼ਨ ਦੇ ਸੀਈਓ ਕੋਲ ਚਿੰਤਾ ਜ਼ਾਹਰ ਕੀਤੀ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਧਾਰਮਿਕ ਜਥੇਬੰਦੀਆਂ ਨੇ ਵੀ ਇਹ ਮੁੱਦਾ ਉਠਾਇਆ ਹੈ। ਇਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਦਾ ਮਾਮਲਾ ਹੈ। ਸਾਡਾ ਇਹ ਵੀ ਮੰਨਣਾ ਹੈ ਕਿ ਸ਼ਹੀਦੀ ਹਫ਼ਤੇ ਦੌਰਾਨ ਚੋਣਾਂ ਨਹੀਂ ਹੋਣੀਆਂ ਚਾਹੀਦੀਆਂ।

ਅਰੋੜਾ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਫਤਹਿ ਸਿੰਘ ਅਤੇ ਬਾਬਾ ਜ਼ੋਰਾਵਰ ਸਿੰਘ ਜੀ ਦੀ ਕੁਰਬਾਨੀ ਸਿੱਖ ਧਰਮ ਲਈ ਹੀ ਨਹੀਂ ਸਗੋਂ ਸਮੁੱਚੇ ਦੇਸ਼ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਘਟਨਾ ਹੈ। ਉਨ੍ਹਾਂ ਦੀ ਸ਼ਹਾਦਤ ਸਾਡੇ ਸਾਰਿਆਂ ਲਈ ਪ੍ਰੇਰਨਾਦਾਇਕ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇੰਨੀ ਛੋਟੀ ਉਮਰ ਵਿੱਚ ਧਰਮ ਅਤੇ ਸਮਾਜ ਲਈ ਜੋ ਕੁਰਬਾਨੀ ਦਿੱਤੀ ਹੈ, ਉਹ ਦੁਨੀਆਂ ਦੇ ਇਤਿਹਾਸ ਵਿੱਚ ਕਿਤੇ ਵੀ ਬੇਮਿਸਾਲ ਹੈ।

‘ਆਪ’ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਸ਼ਹੀਦੀ ਹਫ਼ਤੇ ਦੌਰਾਨ ਪੂਰੇ ਪੰਜਾਬ ਵਿੱਚ ਸੋ਼ਕ ਦਾ ਮਾਹੌਲ ਰਹਿੰਦਾ ਹੈ। ਛੋਟੇ ਸਾਹਿਬਜ਼ਾਦੇ ਦੀ ਸ਼ਹਾਦਤ ਨੂੰ ਯਾਦ ਕਰਕੇ ਲੋਕ ਉਦਾਸ ਰਹਿੰਦੇ ਹਨ। ਇਸ ਦੌਰਾਨ ਲੋਕ ਇੰਨੀ ਠੰਡ ‘ਚ ਵੀ ਜ਼ਮੀਨ ‘ਤੇ ਸੌਂਦੇ ਹਨ। ਇੱਸ ਸਮੇਂ ਕੋਈ ਸ਼ੁਭ ਸਮਾਗਮ ਜਾਂ ਤਿਉਹਾਰ ਨਹੀਂ ਹੁੰਦੇ ਹਨ। ਇਸ ਲਈ ਚੋਣ ਕਮਿਸ਼ਨ ਨੂੰ ਤਰੀਕਾਂ ਦਾ ਐਲਾਨ ਕਰਨ ਸਮੇਂ ਇਨ੍ਹਾਂ ਗੱਲਾਂ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਅਤੇ ਸੰਗਤਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।

ਅਰੋੜਾ ਨੇ ਕਿਹਾ ਕਿ ਹਾਲਾਂਕਿ ਨਗਰ ਨਿਗਮ ਚੋਣਾਂ ਨੂੰ ਲੈ ਕੇ ਹਾਈ ਕੋਰਟ ਦੇ ਕੁਝ ਸਖ਼ਤ ਹੁਕਮ ਹਨ। ਕਮਿਸ਼ਨ ਨੇ ਅਦਾਲਤ ਦੇ ਹੁਕਮਾਂ ਤੋਂ ਬਾਅਦ ਤਰੀਕ ਤੈਅ ਕਰਨੀ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ