Thursday, April 18, 2024

ਵਾਹਿਗੁਰੂ

spot_img
spot_img

‘AAP’ ਵੱਲੋਂ ‘ਕਿਸਾਨ, ਮਜ਼ਦੂਰ, ਵਪਾਰੀ ਬਚਾਓ’ ਰੈਲੀਆਂ ਮੁਲਤਵੀ ਕਰਨ ਦਾ ਐਲਾਨ; ਕਿਸਾਨ ਸੰਘਰਸ਼ ਨਾਲ ਡਟੇ ਰਹਾਂਗੇ: Jarnail Singh

- Advertisement -

ਯੈੱਸ ਪੰਜਾਬ
ਚੰਡੀਗੜ੍ਹ, 28 ਨਵੰਬਰ, 2020:
ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਕਿਸਾਨ, ਮਜ਼ਦੂਰ, ਵਪਾਰੀ ਬਚਾਓ ਮੁਹਿੰਮ ਦੇ ਦਸੰਬਰ ਨੂੰ ਮੌੜ ਮੰਡੀ ਵਿਚ ਕੀਤੀ ਜਾਣ ਵਾਲੀਆਂ ਰੈਲੀਆਂ ਮੁਲਤਵੀ ਕਰ ਦਿੱਤੀਆਂ ਹਨ।

ਇਸ ਸਬੰਧੀ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਤੋਂ ਜਾਰੀ ਇੱਕ ਬਿਆਨ ਵਿਚ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਕਿਸਾਨ ਅੰਦੋਲਨ ਦੇ ਹੱਕ ਵਿਚ ਇਹ ਮੁਲਤਵੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਕਿਸਾਨ ਦਿੱਲੀ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਆਪਣਾ ਅੰਦੋਲਨ ਕਰ ਰਿਹਾ ਹੈ, ਇਸ ਨੂੰ ਮੁੱਖ ਰੱਖਦੇ ਹੋਏ ਪਾਰਟੀ ਨੇ ਇਹ ਫ਼ੈਸਲਾ ਕੀਤਾ ਹੈ ਕਿ 4, 13 ਅਤੇ 20 ਦਸੰਬਰ ਨੂੰ ਕੀਤੀਆਂ ਜਾਣ ਰੈਲੀਆਂ ਮੁਲਤਵੀ ਕੀਤੀਆਂ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਰੈਲੀਆਂ ਦੀ ਅਗਲੀ ਮਿਤੀ ਬਾਅਦ ਵਿਚ ਐਲਾਨੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਆਗੂ, ਵਰਕਰ-ਵਲੰਟੀਅਰ ਵੱਡੀ ਗਿਣਤੀ ਵਿਚ ਕਿਸਾਨਾਂ ਦੇ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਵਿਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਉਮੀਦ ਸੀ ਕਿ 26-27 ਦੀ ਕਿਸਾਨਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਮੋਦੀ ਸਰਕਾਰ ਮੰਗਾਂ ਦਾ ਹੱਲ ਕਰੇਗੀ, ਪ੍ਰੰਤੂ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਇਹ ਸੰਘਰਸ਼ ਲੰਮਾ ਚੱਲ ਸਕਦਾ ਹੈ, ਇਸ ਲਈ ਇਹ ਰੈਲੀਆਂ ਮੁਲਤਵੀ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਕਿਸਾਨ ਸਾਡੇ ਦੇਸ਼ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਵੱਲੋਂ ਆਪਣੇ ਹੱਕਾਂ ਲਈ ਕੀਤੇ ਜਾ ਰਹੇ ਸੰਘਰਸ਼ ਵਿਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਰਾਜਸੀ ਹਿੱਤ ਤੋਂ ਉੱਪਰ ਉੱਠ ਕੇ ਬਿਨਾਂ ਪਾਰਟੀ ਦੇ ਝੰਡੇ ਅਤੇ ਬੈਨਰ ਇਸ ਵਿਚ ਸ਼ਮੂਲੀਅਤ ਕਰ ਰਹੇ ਹਨ। ਉਨ੍ਹਾਂ ਸਮੂਹ ਵਰਕਰਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਅੰਦੋਲਨ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਹਰ ਤਰ੍ਹਾਂ ਦਾ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਆਗੂ ਕੰਮਾਂ ਵਿਚ ਲੱਗੇ ਹੋਏ ਹਨ।

Modi ਸਰਕਾਰ ਅੜੀਅਲ ਰਵੱਈਆ ਛੱਡ ਕਿਸਾਨਾਂ ਦੀ ਇੱਛਾ ਅਨੁਸਾਰ ਪ੍ਰਦਰਸ਼ਨ ਕਰਨ ਦੀ ਥਾਂ ਦੇਵੇ: Bhagwant Mann

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...