Thursday, March 28, 2024

ਵਾਹਿਗੁਰੂ

spot_img
spot_img

AAP 4 ਦਸੰਬਰ ਤੋਂ ਵਿਢੇਗੀ ‘ਕਿਸਾਨ, ਮਜ਼ਦੂਰ, ਵਪਾਰੀ ਬਚਾਓ’ ਮੁਹਿੰਮ: Bhagwant Mann

- Advertisement -

ਯੈੱਸ ਪੰਜਾਬ
ਚੰਡੀਗੜ੍ਹ, 25 ਨਵੰਬਰ, 2020 –
ਆਮ ਆਦਮੀ ਪਾਰਟੀ 4 ਦਸੰਬਰ ਤੋਂ ਪੰਜਾਬ ਵਿਚ ‘ਕਿਸਾਨ, ਮਜ਼ਦੂਰ, ਵਪਾਰੀ ਬਚਾਓ’ ਮੁਹਿੰਮ ਚਲਾਏਗੀ। ਇਸ ਮੁਹਿੰਮ ਦੀ ਸ਼ੁਰੂਆਤ 4 ਦਸੰਬਰ ਨੂੰ ਮੌੜ ਮੰਡੀ ਵਿਚ ਇਕ ਵੱਡੀ ਜਨ ਸਭਾ ਕਰਕੇ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਦੇ ਹੈਡਕੁਆਟਰ ਤੋਂ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਵਿਚ 3 ਰੈਲੀਆਂ ਕੀਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ 4 ਦਸੰਬਰ ਨੂੰ ਮੌੜ ਮੰਡੀ, 13 ਦਸੰਬਰ ਨੂੰ ਪੱਟੀ ਅਤੇ 20 ਦਸੰਬਰ ਨੂੰ ਬਾਘਾ ਪੁਰਾਣਾ ਵਿਖੇ ਰੈਲੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਰੈਲੀਆਂ ਵਿਚ ਦੱਸਿਆ ਜਾਵੇਗਾ ਕਿ ਨਵੇਂ ਲਿਆਂਦੇ ਗਏ ਕਾਨੂੰਨ ਇਕੱਲੇ ਕਿਸਾਨ ਵਿਰੋਧੀ ਹੀ ਨਹੀਂ, ਇਹ ਕਾਨੂੰਨ ਲੋਕ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਰ ਆਦਮੀ ਕਿਸਾਨ ਨਾਲ ਕਿਸੇ ਨਾ ਕਿਸੇ ਢੰਗ ਨਾਲ ਜੁੜਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਕਾਨੂੰਨੀ ਤੌਰ ਉਤੇ ਐਮਐਸਪੀ ਦੀ ਗਰੰਟੀ ਦੇਣ। ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਦਾ ਇਹ ਫਰਜ਼ ਬਣਦਾ ਸੀ ਕਿ ਸੂਬੇ ਦਾ ਮੁੱਖੀ ਹੋਣ ਦੇ ਨਾ ਉਤੇ ਕਾਨੂੰਨੀ ਗਰੰਟੀ ਦੇ ਕੇ ਕੇਂਦਰ ਨਾਲ ਗੱਲ ਕਰਦੇ। ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਕਾਨੂੰਨੀ ਤੌਰ ਉਤੇ ਕਿਸਾਨਾਂ ਨੂੰ ਗਾਰੰਟੀ ਦੇਣ ਨਹੀਂ ਫਿਰ ਗੱਦੀ ਛੱਡਣ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਉਤੇ ਕਿਸਾਨਾਂ ਦੀਆਂ 22 ਫਸਲਾਂ ਨੂੰ ਐਮਐਸਪੀ ਉਤੇ ਸਰਕਾਰ ਆਪ ਚੁੱਕੇਗੀ। ਇਨ੍ਹਾਂ ਰੈਲੀਆਂ ਵਿਚ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌੜ ਮੰਡੀ ਦੀਆਂ ਰੈਲੀਆਂ ਲਈ ਵੱਖ ਵੱਖ ਸ਼ਹਿਰਾਂ, ਕਸਬਿਆਂ ਵਿਚ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ।

ਮਾਨ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਆੜ ਵਿਚ ਪੰਜਾਬ ਦੀ ਕੈਪਟਨ ਸਰਕਾਰ ਆਪਣੀਆਂ ਨਕਾਬੀਆਂ ਨੂੰ ਲਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਵੱਲੋਂ ਘਰ ਘਰ ਨੌਕਰੀਆਂ, ਸਮਾਰਟ ਫੋਨ ਤੇ ਹੋਰ ਅਨੇਕਾਂ ਵਾਅਦੇ ਕੀਤੇ ਸਨ ਜੋ ਅੱਜ ਤੱਕ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਅੱਜ ਹਰ ਵਰਗ ਦੁੱਖੀ ਹੋ ਕੇ ਸੜਕਾਂ ਉਤੇ ਹੈ, ਪ੍ਰੰਤੂ ਕੈਪਟਨ ਸਾਹਿਬ ਸ਼ਾਹੀ ਮਹਿਲਾਂ ਵਿਚ ਰਹਿੰਦੇ ਹਨ।

ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਕਿਸਾਨਾਂ ਨੂੰ ਹਰਿਆਣਾ ਵਿਚ ਦਾਖਲ ਹੋਣ ਤੋਂ ਰੋਕਣ ਲਈ ਸੂਬਾ ਸਰਹੱਦਾ ਨੂੰ ਸੀਲ ਕਰਨ ਦੀ ਨਿਖੇਧੀ ਕਰਦਿਆਂ ਮਾਨ ਨੇ ਕਿਹਾ ਕਿ ਇਹ ਰੋਸ ਪ੍ਰਗਟਾਉਣ ਦੇ ਮਿਲੇ ਹੱਕਾਂ ਉਤੇ ਡਾਕਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸੰਵਿਧਾਨ ਲੋਕਤੰਤਰਿਕ ਢੰਗ ਪ੍ਰਗਟਾਉਣ ਦਾ ਹੱਕ ਦਿੱਤਾ ਹੈ, ਪ੍ਰੰਤੂ ਅੱਜ ਦੀਆਂ ਸਰਕਾਰ ਖੋਹ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਕਾਲੇ ਕਾਨੂੰਨ ਲਿਆਂਦੇ ਜਾ ਰਹੇ ਹਨ ਆਮ ਆਦਮੀ ਪਾਰਟੀ ਉਸਦਾ ਸਖਤ ਵਿਰੋਧ ਕਰਦੀ ਹੈ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...