spot_img
Monday, June 17, 2024

ਵਾਹਿਗੁਰੂ

spot_img
spot_img

‘ਆਪ’-ਕਾਂਗਰਸ ਤੇ ਭਾਜਪਾ ਜਾਤੀ ਤੇ ਫਿਰਕੂ ਆਧਾਰਿਤ ’ਤੇ ਲੋਕਾਂ ਦਾ ਧਰੁਵੀਕਰਨ ਕਰਨਾ ਚਾਹੁੰਦੇ ਹਨ: ਸੁਖਬੀਰ ਬਾਦਲ

- Advertisement -

ਯੈੱਸ ਪੰਜਾਬ
ਗੁਰਦਾਸਪੁਰ, 25 ਮਈ, 2024

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਕਾਲੀ ਦਲ ਸਭ ਨੂੰ ਤਰੱਕੀ ਤੇ ਖੁਸ਼ਹਾਲੀ ਦੇ ਰਾਹ ’ਤੇ ਨਾਲ ਲੈ ਕੇ ਚੱਲਣ ਲਈ ਵਚਨਬੱਧ ਹੈ ਜਦੋਂ ਕਿ ਉਹਨਾਂ ਨੇ ਆਮ ਆਦਮੀ ਪਾਰਟੀ (ਆਪ), ਕਾਂਗਰਸ ਗਠਜੋੜ ਤੇ ਭਾਜਪਾ ’ਤੇ ਜਾਤੀ ਅਤੇ ਫਿਰਕੂ ਲੀਹਾਂ ’ਤੇ ਲੋਕਾਂ ਦਾ ਧਰੁਵੀਕਰਨ ਕਰਨ ਦੇ ਯਤਨ ਕਰਨ ਦਾ ਦੋਸ਼ ਲਗਾਇਆ।

ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਪਾਰਟੀ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਹੱਕ ਵਿਚ ਦੀਨਾ ਨਗਰ, ਭੋਆ, ਸੁਜਾਨਪੁਰ ਤੇ ਪਠਾਨਕੋਟ ਵਿਚ ਵਿਸ਼ਾਲ ਰੈਲੀਆਂ ਨੂੰ ਸੰਬੋਧਨ ਕੀਤਾ, ਨੇ ਕਿਹਾ ਕਿ ਚੋਣਾਂ ਵਿਚ ਲਾਹਾ ਲੈਣ ਲਈ ਇਕ ਭਾਈਚਾਰੇ ਨੂੰ ਦੂਜੇ ਨਾਲ ਲੜਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ।

ਉਹਨਾਂ ਕਿਹਾ ਕਿ ਆਬਾਦੀ ਦਾ ਇਕ ਫੀਸਦੀ ਲੋਕਾਂ ਨੂੰ ਵੀ ਸੰਵਿਧਾਨ ਮੁਤਾਬਕ ਉਨੇ ਹੀ ਅਧਿਕਾਰ ਹਾਸਲ ਹਨ ਜਿਹਨਾਂ ਕਿ 99 ਫੀਸਦੀ ਆਬਾਦੀ ਵਾਲੇ ਲੋਕਾਂ ਨੂੰ ਹਨ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸੰਸਦੀ ਚੋਣਾਂ ਵਿਚ ਵੰਡ ਪਾਊ ਰਾਜਨੀਤੀ ਨੂੰ ਵਿਆਪਕ ਤੌਰ ’ਤੇ ਰੱਦ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਪਹਿਲਾਂ ਵੀ ਹਰਿਆਣਾ ਤੇ ਦਿੱਲੀ ਵਿਚ ਵੇਖਿਆ ਕਿ ਵੰਡ ਪਾਊ ਰਾਜਨੀਤੀ ਖਿਲਾਫ ਲੋਕ ਉਭਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿਚ ਲੋਕਾਂ ਨੇ ਅਕਾਲੀ ਦਲ ਦੇ ਹੱਕ ਵਿਚ ਵੋਟਾਂ ਪਾਉਣ ਦਾ ਮਨ ਬਣਾ ਲਿਆ ਹੈ ਕਿਉਂਕਿ ਸਿਰਫ ਇਹੀ ਖੇਤਰੀ ਤਾਕਤ ਹੈ ਜੋ ਪੰਜਾਬ ਨੂੰ ਪਹਿਲਾਂ ਰੱਖਦੀ ਹੈ ਤੇ ਕਦੇ ਵੀ ਦਰਿਆਈ ਪਾਣੀ ਤੇ ਚੰਡੀਗੜ੍ਹ ਸਮੇਤ ਅਹਿਮ ਮੁੱਦਿਆਂ ’ਤੇ ਕਦੇ ਸਮਝੌਤਾ ਨਹੀਂ ਕਰੇਗਾ।

ਸਰਦਾਰ ਬਾਦਲ ਨੇ ਪੰਥ ਦੀਆਂ ਧਾਰਮਿਕ ਸੰਸਥਾਵਾਂ ਨੂੰ ਬਚਾਉਣ ਵਾਸਤੇ ਵੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਆਰ ਐਸ ਐਸ ਨੇ ਤਖਤ ਸ੍ਰੀ ਹਜ਼ੂਰ ਸਾਹਿਬ ਤੇ ਸ੍ਰੀ ਪਟਨਾ ਸਾਹਿਬ ਦੇ ਪ੍ਰਬੰਧ ’ਤੇ ਕਬਜ਼ਾ ਕਰ ਲਿਆ ਹੈ। ਹੁਣ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਹਰਿਆਣਾ ਵਿਚ ਵੱਖਰੀ ਕਮੇਟੀ ਬਣਾ ਦਿੱਤੀ ਗਈ। ਉਹਨਾਂ ਕਿਹਾ ਕਿ ਇਹ ਢੁਕਵਾਂ ਸਮਾਂ ਹੈ ਕਿ ਤੁਸੀਂ ਅਜਿਹੀਆਂ ਪਾਰਟੀਆਂ ਨੂੰ ਰੱਦ ਕਰੋ ਜੋ ਸਾਡੀਆਂ ਧਾਰਮਿਕ ਸੰਸਥਾਵਾਂ ਨੂੰ ਨਿਸ਼ਾਨਾ ਬਣਾ ਕੇ ਕਮਜ਼ੋਰ ਕਰ ਰਹੀਆਂ ਹਨ।

ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬੀਆਂ ਨੂੰ ਅਪੀਲ ਕਤੀ ਕਿ ਜਦੋਂ 1 ਜੂਨ ਨੂੰ ਉਹ ਪੋਲਿੰਗ ਬੂਥਾਂ ’ਤੇ ਜਾਣਗੇ ਤਾਂ ਉਹ 1 ਜੂਨ 1984 ਨੂੰ ਜ਼ਰੂਰ ਚੇਤੇ ਰੱਖਣ ਕਿਉਂਕਿ ਇਹ ਉਹੀ ਤਾਰੀਕ ਹੈ ਜਿਸ ਦਿਨ ਇੰਦਰਾਗਾਂਧੀ ਨੇ ਸ੍ਰੀ ਦਰਬਾਰ ਸਾਹਿਬ ’ਤੇ ਤੋਪਾਂ ਤੇ ਟੈਂਕਾਂ ਨਾਲ ਹਮਲਾ ਕੀਤਾ ਤੇ ਫਿਰ ਇਸ ਮਗਰੋਂ ਕਾਂਗਰਸ ਦੀ ਸ਼ਹਿ ’ਤੇ ਦਿੱਲੀ ਤੇ ਦੇਸ਼ ਦੇ ਹੋਰ ਸ਼ਹਿਰਾਂ ਵਿਚ ਹਜ਼ਾਰਾਂ ਮਾਸੂਮ ਸਿੱਖਾਂ ਦਾ ਕਤਲੇਆਮ ਕੀਤਾ ਗਿਆ। ਉਹਨਾਂ ਕਿਹਾ ਕਿ ਸਿੱਖ ਕੌਮ ਕਦੇ ਵੀ ਕਾਂਗਰਸ ਦੇ ਸਿੱਖਾਂ ਤੇ ਮਨੁੱਖਤਾ ਖਿਲਾਫ ਜ਼ੁਲਮਾਂ ਨੂੰ ਭੁਲਾ ਨਹੀਂ ਸਕਦੀ।

ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਸੱਤ ਸਾਲਾਂ ਵਿਚ ਇਸ ਹਲਕੇ ਵਿਚ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਿਆ ਹੈ। ਉਹਨਾਂ ਕਿਹਾ ਕਿ ਇਥੇ ਬਹੁਤ ਸਾਰੇ ਪੁੱਲ ਬਣਨ ਵਾਲੇ ਹਨ ਪਰ ਪਿਛਲੀ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਨੇ ਕੱਖ ਵੀ ਨਹੀਂ ਕੀਤਾ।

ਉਹਨਾਂ ਕਿਹਾ ਕਿ ਉਹਨਾਂ ਨੇ ਇਸ ਹਲਕੇ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦੀ ਥੀਨ ਡੈਮ ਯੋਜਨਾ ਬਣਾਈ ਸੀ ਪਰ ਉਸਨੂੰ ਠੰਢੇ ਬਸਤੇ ਵਿਚ ਪਾ ਦਿੱਤਾ ਗਿਆ। ਉਹਨਾਂ ਕਿਹਾ ਕਿ ਆਪ ਸਰਕਾਰ ਨੂੰ ਸਿਰਫ ਇਲਾਕੇ ਵਿਚ ਗੈਰ ਕਾਨੂੰਨੀ ਮਾਇਨਿੰਗ ਕਰਨ ਵਿਚ ਦਿਲਚਸਪੀ ਹੈ ਤੇ ਅਜਿਹਾ ਕਰਦਿਆਂ ਉਸਨੇ ਕੌਮੀ ਸੁਰੱਖਿਆ ਨਾਲ ਵੀ ਸਮਝੌਤਾ ਕੀਤਾ ਤੇ ਫੌਜ ਦਾ ਬੁਨਿਆਦੀ ਢਾਂਚਾ ਵੀ ਖ਼ਤਰੇ ਵਿਚ ਪਾ ਦਿੱਤਾ।

ਇਸ ਮੌਕੇ ਸੰਬੋਧਨ ਕਰਦਿਆਂ ਪਾਰਟੀ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਪਿਤਾ ਨੇ ਸਾਕਾ ਨੀਲਾ ਤਾਰਾ ਦਾ ਸਵਾਗਤ ਕਰਦਿਆਂ ਇੰਦਰਾ ਗਾਂਧੀਦਾ ਇਸ ਅਪਰੇਸ਼ਨ ਲਈ ਧੰਨਵਾਦ ਕੀਤਾ ਸੀ।

ਉਸ ਵੇਲੇ ਉਹ ਪ੍ਰਦੇਸ਼ ਕਾਂਗਰਸ ਪ੍ਰਧਾਨ ਸਨ। ਉਹਨਾਂ ਨੇ ਕਾਂਗਰਸ ’ਤੇ ਇਸਾਈ ਭਾਈਚਾਰੇ ਦੀਆਂ ਧੀਆਂ ਦਾ ਚਰਿੱਤਰ ਹਨਨ ਕਰਨ ਦਾ ਵੀ ਦੋਸ਼ ਲਗਾਇਆ। ਉਹਨਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਇਸ ਹੰਕਾਰੀ ਆਗੂ ਨੂੰ ਸਬਕ ਸਿਖਾਇਆ ਜਾਵੇ ਤੇ ਕੁਦਰਤ ਨੇ ਹੀ 1 ਜੂਨ ਦਾ ਦਿਨ ਵੋਟਾਂ ਵਾਸਤੇ ਤੈਅ ਕੀਤਾ ਹੈ ਜਿਸ ਦਿਨ ਉਸਦੇ ਪਰਿਵਾਰ ਦੇ ਗੁਨਾਹ ਲੋਕਾਂ ਨੂੰ ਚੇਤੇ ਆ ਗਏ ਹਨ।

ਇਸ ਮੌਕੇ ਵੱਖ-ਵੱਖ ਮੀਟਿੰਗਾਂ ਵਿਚ ਕਮਲਜੀਤ ਚਾਵਲਾ, ਰਵੀ ਮੋਹਨ, ਤੇ ਸੁਰਿੰਦਰ ਸਿੰਘ ਮਿੰਟੂ ਵੀ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,023FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...