Friday, May 3, 2024

ਵਾਹਿਗੁਰੂ

spot_img
spot_img

‘ਆਮ ਆਦਮੀ ਪਾਰਟੀ’ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ

- Advertisement -

ਦਲਜੀਤ ਕੌਰ
ਸੁਨਾਮ ਊਧਮ ਸਿੰਘ ਵਾਲਾ, 23 ਅਪ੍ਰੈਲ, 2024

ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ ਅਤੇ ਸਰਕਾਰ ਦੀਆਂ ਦੋ ਸਾਲ ਦੀਆਂ ਪ੍ਰਾਪਤੀਆਂ ਨੂੰ ਲੈ ਕੇ ਲੋਕਾਂ ਵਿੱਚ ਜਾਇਆ ਜਾ ਰਿਹਾ ਹੈ। ਇਹ ਗੱਲ ਅੱਜ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਗ੍ਰਹਿ ਵਿਖੇ ਸੰਗਰੂਰ ਪਾਰਲੀਮੈਂਟ ਨਾਲ ਸਬੰਧਤ ਵਿਧਾਨ ਸਭਾ ਹਲਕਿਆਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਸੰਗਰੂਰ ਤੋਂ ਪਾਰਟੀ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਹੀ।

ਮੀਟਿੰਗ ਵਿੱਚ ਮੀਤ ਹੇਅਰ ਤੇ ਸ੍ਰੀ ਅਰੋੜਾ ਸਮੇਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਸਾਥੀ ਜਮੀਲ ਉਰ ਰਹਿਮਾਨ, ਨਰਿੰਦਰ ਕੌਰ ਭਰਾਜ, ਬਰਿੰਦਰ ਗੋਇਲ ਤੇ ਲਾਭ ਸਿੰਘ ਉੱਗੋਕੇ ਅਤੇ ਪਨਸੀਡ ਦੇ ਚੇਅਰਮੈਨ ਤੇ ਲੋਕ ਸਭਾ ਹਲਕਾ ਇੰਚਾਰਜ ਮਹਿੰਦਰ ਸਿੰਘ ਸਿੱਧੂ ਹਾਜ਼ਰ ਸਨ ਜਿਨ੍ਹਾਂ ਮਿਲ ਕੇ ਸੰਗਰੂਰ ਸੀਟ ਆਮ ਆਦਮੀ ਪਾਰਟੀ ਦੀ ਝੋਲੀ ਪਾਉਣ ਲਈ ਦਿਨ-ਰਾਤ ਮਿਹਨਤ ਕਰਨ ਦਾ ਵਿਸ਼ਵਾਸ ਦਿਵਾਇਆ।

ਮੀਤ ਹੇਅਰ ਨੇ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਮੀਟਿੰਗ ਦੌਰਾਨ ਚੋਣਾਂ ਬਾਰੇ ਚਰਚਾ ਹੋਈ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਤੱਕ ਪਹੁੰਚਾਣ ਦਾ ਪ੍ਰੋਗਰਾਮ ਉਲੀਕਿਆ ਗਿਆ। ਉਨ੍ਹਾਂ ਕਿਹਾ ਕਿ ਅਸੀਂ ਆਪਣੀਆਂ ਨੀਤੀਆਂ, ਫੈਸਲਿਆਂ ਅਤੇ ਕੰਮਾਂ ਨੂੰ ਹਰ ਘਰ ਵਿੱਚ ਲਿਜਾਂਵਾਗੇ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਿਰਫ਼ 2 ਸਾਲਾਂ ਵਿੱਚ ਪੰਜਾਬ ਵਿੱਚ ਚਾਰ ਵੱਡੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਹਨ। ਹਰ ਕਿਸੇ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ, ਸਕੂਲ ਆਫ਼ ਐਮੀਨੈਂਸ, ਆਮ ਆਦਮੀ ਕਲੀਨਿਕ ਅਤੇ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦ ਕੇ ਪੰਜਾਬ ਦੇ ਲੋਕਾਂ ਨੂੰ ਦੇ ਦਿੱਤਾ ਹੈ।ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਸਭ ਕੁਝ ਸਿਰਫ਼ ਦੋ ਸਾਲਾਂ ਵਿੱਚ ਹੀ ਹਾਸਲ ਕਰ ਲਿਆ।

ਅਸੀਂ ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਦੇ ਰਹੇ ਹਾਂ। ਅਸੀਂ 14 ਟੋਲ ਪਲਾਜ਼ੇ ਬੰਦ ਕਰਕੇ ਆਮ ਲੋਕਾਂ ਦਾ ਆਰਥਿਕ ਬੋਝ ਘਟਾਇਆ ਹੈ। ਅਸੀਂ ਯੋਗਤਾ ਦੇ ਆਧਾਰ ‘ਤੇ ਪੰਜਾਬ ਦੇ ਨੌਜਵਾਨਾਂ ਨੂੰ 43000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਸਾਡੀ ਸਰਕਾਰ ਨੇ 13000 ਕੱਚੇ ਅਧਿਆਪਕਾਂ ਨੂੰ ਰੈਗੂਲਰ ਕੀਤਾ। ਖੇਡ ਪੱਖੀ ਮਾਹੌਲ ਸਿਰਜਣ ਲਈ ਨਿਵੇਕਲੀ ਖੇਡ ਨੀਤੀ ਬਣਾਈ। ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਇਆ। ਫਸਲਾਂ ਦੀ ਮੰਡੀਕਰਨ ਬਿਹਤਰ ਕੀਤੀ ਅਤੇ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਵਿੱਚ ਨਿਰਵਿਘਨ 10 ਘੰਟੇ ਬਿਜਲੀ ਦਿੱਤੀ।

ਅਮਨ ਅਰੋੜਾ ਨੇ ਬੋਲਦਿਆਂ ਕਿਹਾ ਕਿ ਅਸੀਂ ਦੋ ਸਾਲਾਂ ਚ ਪ੍ਰਭਾਵਸ਼ਾਲੀ ਕੰਮ ਕੀਤੇ ਹਨ। ਅਸੀਂ ਆਪਣੇ ਸਾਰੇ ਕੰਮਾਂ, ਪ੍ਰਾਪਤੀਆਂ ਅਤੇ ਪੰਜਾਬ ਪੱਖੀ ਫੈਸਲਿਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਜਾ ਰਹੇ ਹਾਂ।

ਵਲੰਟੀਅਰ ਅਤੇ ਆਗੂ ਘਰ-ਘਰ ਜਾ ਕੇ ਲੋਕਾਂ ਨਾਲ ਗੱਲਬਾਤ ਕਰਨਗੇ, ਮੀਟਿੰਗਾਂ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਹਮੇਸ਼ਾ ਹੀ ਉਨ੍ਹਾਂ ਆਗੂਆਂ ਦਾ ਵਿਰੋਧ ਕੀਤਾ ਹੈ ਜਿਨ੍ਹਾਂ ਨੇ ਪੰਜਾਬ ਨਾਲ ਧੋਖਾ ਕੀਤਾ ਹੈ। ਪੰਜਾਬ ਦੇ ਲੋਕ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਮੂੰਹ ਨਹੀਂ ਲਾਉਣਗੇ।ਪੰਜਾਬ ਨੇ ਹਮੇਸ਼ਾ ਹੀ ਉਨ੍ਹਾਂ ਆਗੂਆਂ ਦਾ ਵਿਰੋਧ ਕੀਤਾ ਹੈ ਜਿਨ੍ਹਾਂ ਨੇ ਪੰਜਾਬ ਨਾਲ ਧੋਖਾ ਕੀਤਾ ਹੈ।

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,152FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...