Friday, February 14, 2025
spot_img
spot_img
spot_img
spot_img

AAP Councillor Inderjit Kaur ਬਣੀ ਲੁਧਿਆਣਾ ਦੀ ਮੇਅਰ, Rakesh Prashar ਸੀ: ਡਿਪਟੀ ਮੇਅਰ ਅਤੇ Prince Johar ਬਣੇ ਡਿਪਟੀ ਮੇਅਰ

ਯੈੱਸ ਪੰਜਾਬ
ਲੁਧਿਆਣਾ/ਚੰਡੀਗੜ੍ਹ, 20 ਜਨਵਰੀ, 2025

ਲੰਬੇ ਇੰਤਜ਼ਾਰ ਤੋਂ ਬਾਅਦ ਆਖਿਰਕਾਰ Ludhiana ਸ਼ਹਿਰ ਨੂੰ ਆਪਣਾ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ (AAP) ਦੀ ਪ੍ਰਿੰਸੀਪਲ Inderjit Kaur ਨੂੰ Ludhiana ਦਾ ਮੇਅਰ ਚੁਣਿਆ ਗਿਆ ਹੈ। ਰਾਕੇਸ਼ ਪਰਾਸ਼ਰ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਪ੍ਰਿੰਸ ਜੌਹਰ ਨੂੰ ਡਿਪਟੀ ਮੇਅਰ ਬਣਾਇਆ
ਗਿਆ ਹੈ।

ਮੁੱਖ ਮੰਤਰੀ Bhagwant Mann ਅਤੇ ਆਮ ਆਦਮੀ ਪਾਰਟੀ Punjab ਦੇ ਪ੍ਰਧਾਨ Aman Arora ਨੇ ਸਾਰੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਲੁਧਿਆਣਾ ਨਗਰ ਨਿਗਮ ਪ੍ਰਸ਼ਾਸਨ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕੰਮ ਕਰੇਗਾ ਅਤੇ ਸ਼ਹਿਰ ਦੇ ਵਿਕਾਸ ਲਈ ਰਾਹ ਪੱਧਰਾ ਕਰੇਗਾ।

ਅਮਨ ਅਰੋੜਾ ਨੇ ਪਾਰਟੀ ਆਗੂਆਂ ਦੇ ਨਾਲ ਲੁਧਿਆਣਾ ਵਿਖੇ ਪ੍ਰੈਸ ਕਾਨਫਰੰਸ ਕੀਤੀ ਅਤੇ ਮੀਡੀਆ ਨੂੰ ਸੰਬੋਧਨ ਕੀਤਾ। ਅਰੋੜਾ ਨੇ ਕਿਹਾ ਕਿ ਅੱਜ ਲੁਧਿਆਣਾ ਵਿੱਚ ਇੱਕ ਨਵਾਂ ਅਧਿਆਏ ਸ਼ੁਰੂ ਹੋਇਆ ਹੈ। ਆਮ ਆਦਮੀ ਪਾਰਟੀ ਨੇ ਪਹਿਲੀ ਵਾਰ ਲੁਧਿਆਣਾ ਨੂੰ ਮਹਿਲਾ ਮੇਅਰ ਦਿੱਤੀ ਹੈ। ਸਾਡੇ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਵੀ ਬਹੁਤ ਤਜਰਬੇਕਾਰ ਹਨ। ਉਹ ਛੇਵੀਂ ਵਾਰ ਕੌਂਸਲਰ ਬਣੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ 35 ਤੋਂ ਵੱਧ ਥਾਵਾਂ ਦੇ ਮੇਅਰ ਅਤੇ ਪ੍ਰਧਾਨ ਬਣਾ ਚੱਕੀ ਹੈ। ਇਹ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਅਤੇ ਪੰਜਾਬ ਲਈ ਇੱਕ ਨਵੀਂ ਸ਼ੁਰੂਆਤ ਵੀ ਹੈ।

ਅਮਨ ਅਰੋੜਾ ਨੇ ਆਮ ਆਦਮੀ ਪਾਰਟੀ ਦੇ ਮਰਹੂਮ ਸਾਬਕਾ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਵੀ ਯਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਆਮ ਆਦਮੀ ਪਾਰਟੀ ਦਾ ਲੁਧਿਆਣਾ ਵਿੱਚ ਪੂਰਨ ਬਹੁਮਤ ਨਾਲ ਮੇਅਰ ਬਣੇ। ਅੱਜ ਅਸੀਂ ਬਹੁਤ ਖੁਸ਼ ਹਾਂ ਕਿ ਉਨ੍ਹਾਂ ਦੀ ਇੱਛਾ ਪੂਰੀ ਹੋ ਗਈ ਹੈ।

ਅਰੋੜਾ ਨੇ ਨਿਗਮ ਚੋਣਾਂ ਵਿੱਚ ਤਨਦੇਹੀ ਅਤੇ ਲਗਨ ਨਾਲ ਚੋਣ ਮੁਹਿੰਮ ਚਲਾਉਣ ਲਈ ਪਾਰਟੀ ਵਰਕਰਾਂ, ਆਗੂਆਂ ਅਤੇ ਸਥਾਨਕ ਵਿਧਾਇਕਾਂ ਦੀ ਸ਼ਲਾਘਾ ਕੀਤੀ ਅਤੇ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੀ ਮਿਹਨਤ ਸਦਕਾ ਅੱਜ ਸਾਡਾ ਲੁਧਿਆਣਾ ਵਿੱਚ ਮੇਅਰ ਬਣਾਉਣ ਦਾ ਸੁਪਨਾ ਪੂਰਾ ਹੋਇਆ ਹੈ।

ਅੱਗੇ ਦੀ ਰਣਨੀਤੀ ਬਾਰੇ ਅਰੋੜਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ ਅਤੇ ਸ਼ਹਿਰ ਨੂੰ ਸੁੰਦਰ ਅਤੇ ਸਾਫ਼ ਸੁਥਰਾ ਬਣਾਉਣ ਲਈ ਨਵੀਆਂ ਯੋਜਨਾਵਾਂ ਉਲੀਕੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਸਾਡੀ ਪਹਿਲੀ ਤਰਜੀਹ ਹੈ। ਇਸ ਦੇ ਲਈ ਸਾਡੇ ਮੇਅਰ, ਡਿਪਟੀ ਮੇਅਰ ਅਤੇ ਸਾਰੇ ਕੌਂਸਲਰ ਦਿਨ ਰਾਤ ਮਿਹਨਤ ਕਰਨਗੇ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ