spot_img
Sunday, June 16, 2024

ਵਾਹਿਗੁਰੂ

spot_img
spot_img

ਪੰਜਾਬ ‘ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ ‘ਆਪ’ ‘ਚ ਸ਼ਾਮਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 19 ਮਈ, 2024

ਆਮ ਆਦਮੀ ਪਾਰਟੀ (ਆਪ) ਦਾ ਕੁਨਬਾ ਪੰਜਾਬ ‘ਚ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਐਤਵਾਰ ਨੂੰ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ ਵਿੱਚ ਵੱਡਾ ਹੁਲਾਰਾ ਮਿਲਿਆ ਹੈ। ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿੱਚ ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਆਪਣੀਆਂ ਪਾਰਟੀਆਂ ਨੂੰ ਛੱਡ ਕੇ ‘ਆਪ’ਵਿੱਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਸਾਰੇ ਆਗੂਆਂ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ।

ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਨੂੰ ਸਭ ਤੋਂ ਵੱਡੀ ਮਜ਼ਬੂਤੀ ਮਿਲੀ । ਇੱਥੇ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਅਤੇ ਐਸਜੀਪੀਸੀ ਮੈਂਬਰ ਬਿਕਰਮਜੀਤ ਸਿੰਘ ਕੋਟਲਾ ‘ਆਪ’ ਵਿੱਚ ਸ਼ਾਮਲ ਹੋ ਗਏ। ਵੇਰਕਾ 1985 ਅਤੇ 2007 ਵਿੱਚ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਉਹ ਪੇਸ਼ੇ ਤੋਂ ਇੱਕ ਨਾਮਵਰ ਐਮਬੀਬੀਐਸ ਡਾਕਟਰ ਹਨ।

ਉਨ੍ਹਾਂ ਨੇ ਪੰਜਾਬ ਸਰਕਾਰ ਵਿੱਚ ਸਿਹਤ ਅਧਿਕਾਰੀ ਵਜੋਂ ਕਈ ਸਾਲ ਕੰਮ ਕੀਤਾ। ਉਹ ਪੰਜਾਬ ਵਿਧਾਨ ਸਭਾ ਦੀਆਂ ਪਟੀਸ਼ਨਾਂ ਅਤੇ ਭਲਾਈ ਕਮੇਟੀਆਂ ਦੇ ਚੇਅਰਮੈਨ ਵਰਗੀਆਂ ਕਈ ਅਹਿਮ ਕਮੇਟੀਆਂ ‘ਤੇ ਮੈਂਬਰ ਵੀ ਰਹਿ ਚੁੱਕੇ ਹਨ। ਉਹ ਦੋ ਵਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਬਾਬਾ ਫ਼ਰੀਦ ਹੈਲਥ ਐਂਡ ਸਾਇੰਸਜ਼ ਯੂਨੀਵਰਸਿਟੀ ਦੇ ਸੈਨੇਟ ਦੇ ਮੈਂਬਰ ਰਹਿ ਚੁੱਕੇ ਹਨ।

ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ-ਚੰਡੀਗੜ੍ਹ ਦੇ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਆਫ਼ ਡਾਕਟਰਜ਼ ਸੈੱਲ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਵੇਰਕਾ, ਜੰਡਿਆਲਾ ਗੁਰੂ ਅਤੇ ਅੰਮ੍ਰਿਤਸਰ ਪੱਛਮੀ ਹਲਕਿਆਂ ਦੇ ਲੋਕਾਂ ਵਿੱਚ ਉਨ੍ਹਾਂ ਦਾ ਚੰਗੀ ਪੈਠ ਹੈ।

ਉਹ ਸਾਫ਼-ਸੁਥਰੇ ਸਿਆਸੀ ਅਕਸ ਵਾਲੇ ਉੱਚ ਪੜ੍ਹੇ-ਲਿਖੇ, ਇਮਾਨਦਾਰ ਅਤੇ ਮਿਹਨਤੀ ਆਗੂ ਵਜੋਂ ਆਪਣੀ ਪਹਿਚਾਣ ਰੱਖਦੇ ਹਨ। ਉਨ੍ਹਾਂ ਦੇ ਪਾਰਟੀ ਛੱਡਣ ਨਾਲ ਅੰਮ੍ਰਿਤਸਰ ਲੋਕ ਸਭਾ ਵਿੱਚ ਸ਼੍ਰੋਮਣੀ ਅਕਾਲ ਦਲ ਨੂੰ ਵੱਡਾ ਨੁਕਸਾਨ ਹੋਵੇਗਾ ਜਦਕਿ ਆਮ ਆਦਮੀ ਪਾਰਟੀ ਨੂੰ ਇਸ ਦਾ ਕਾਫ਼ੀ ਫ਼ਾਇਦਾ ਹੋਵੇਗਾ।

ਪਟਿਆਲਾ ਵਿੱਚ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਡਿਪਟੀ ਮੇਅਰ ਇੰਦਰਜੀਤ ਸਿੰਘ ਬੋਪਾਰਾਏ ਅਤੇ ਭਾਜਪਾ ਦੇ ਕਈ ਸਾਬਕਾ ਕੌਂਸਲਰ ਬਲਵਿੰਦਰ ਪਾਲ ਸ਼ਰਮਾ, ਪਵਨ ਸ਼ਰਮਾ, ਸੁਰਿੰਦਰ ਜੀਤ ਸ਼ਰਮਾ, ਡਾ. ਸਰਬਜੀਤ ਸ਼ਰਮਾ, ਚੁਰੰਜੀ ਲਾਲ, ਮਨਮੋਹਨ ਕ੍ਰਿਸ਼ਨ ਅਤੇ ਜੀਵਨ ਸ਼ਰਮਾ ਵੀ ‘ਆਪ’ਵਿੱਚ ਸ਼ਾਮਲ ਹੋਏ।

ਇੱਥੇ ਅਕਾਲੀ ਦਲ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਵੀ ਆਪਣੇ ਸਾਥੀਆਂ ਸਮੇਤ ‘ਆਪ’ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਠੇਕੇਦਾਰ ਜਗਜੀਵਨ ਸਿੰਘ, ਠੇਕੇਦਾਰ ਹਰਪਾਲ ਸਿੰਘ, ਕਰਮਜੀਤ ਸਿੰਘ, ਭੁਪਿੰਦਰ ਸਿੰਘ, ਰਾਮ ਕ੍ਰਿਸ਼ਨ, ਮਨਮੀਤ ਸਿੰਘ, ਜਿੰਦਰ ਸਿੰਘ, ਪ੍ਰਭਜੋਤ ਸਿੰਘ, ਕਰਨਜੋਤ ਸਿੰਘ ਅਤੇ ਭੁਪਿੰਦਰ ਪਾਲ ਸਿੰਘ ਵੀ ‘ਆਪ’ਵਿੱਚ ਸ਼ਾਮਲ ਹੋਏ। ਇਸ ਮੌਕੇ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੀ ਹਾਜ਼ਰ ਸਨ।

ਫ਼ਿਰੋਜ਼ਪੁਰ ਲੋਕ ਸਭਾ ਹਲਕੇ ਵਿੱਚ ਵੀ ਆਮ ਆਦਮੀ ਪਾਰਟੀ ਦਾ ਧੜਾ ਹੋਰ ਮਜ਼ਬੂਤ ਹੋਇਆ ਹੈ। ਇੱਥੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਸੰਧੂ ਸ਼੍ਰੋਮਣੀ ਅਕਾਲੀ ਦਲ ਬਾਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਸੀਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ‘ਆਪ’ ਸਰਕਾਰ ਦੀ ਮੰਤਰੀ ਡਾ. ਬਲਜੀਤ ਕੌਰ ਵੀ ਉਨ੍ਹਾਂ ਨਾਲ ਮੌਜੂਦ ਸਨ।

ਪੰਜਾਬ ਦੇ ਨਾਲ-ਨਾਲ ‘ਆਪ’ ਨੇ ਚੰਡੀਗੜ੍ਹ ‘ਚ ਵੀ ਮਜ਼ਬੂਤੀ ਹਾਸਲ ਕੀਤੀ ਹੈ। ਇੱਥੇ ਹਰਦੀਪ ਸਿੰਘ ਬੁਟੇਰਲਾ ਦੀ ਅਗਵਾਈ ਵਿੱਚ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ‘ਆਪ’ਵਿੱਚ ਸ਼ਾਮਲ ਹੋ ਗਏ। ਅਕਾਲੀ ਦਲ ਤੋਂ ਚੰਡੀਗੜ੍ਹ ਨਗਰ ਨਿਗਮ ਵਿੱਚ ਕੌਂਸਲਰ ਦੀ ਚੋਣ ਲੜ ਚੁੱਕੇ ਜਗਤਾਰ ਸਿੰਘ, ਰਾਜੀਵ ਤੁਲੀ ਅਤੇ ਰਜਿੰਦਰ ਸਿੰਘ ਲਾਲੀ ‘ਆਪ’ਵਿੱਚ ਸ਼ਾਮਲ ਹੋ ਗਏ ਹਨ।

ਉਨ੍ਹਾਂ ਦੇ ਨਾਲ ਹਰਮੇਸ਼ ਸਿੰਘ ਸਾਬਕਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ, ਗੁਰਬਖਸ਼ ਸਿੰਘ, ਨੱਥਾ ਸਿੰਘ ਸਾਬਕਾ ਸੀਨੀਅਰ ਮੀਤ ਪ੍ਰਧਾਨ ਚੰਡੀਗੜ੍ਹ, ਜਸਬੀਰ ਕੌਰ ਪ੍ਰਧਾਨ ਕੀਰਤਨ ਮੰਡਲੀ ਖੁੱਡਾ ਅਲੀਸ਼ੇਰ, ਰਾਕੇਸ਼ ਬਾਲੀ, ਅਮਰਜੀਤ ਸਿੰਘ,

ਗਿਆਨ ਚੰਦ, ਅਸ਼ੀਸ਼ ਗੋਇਲ, ਰਣਬੀਰ ਸਿੰਘ ਸੋਢੀ, ਅਮਨਦੀਪ ਸਿੰਘ ਕਜੇੜੀ ਸਾਬਕਾ ਜਨਰਲ ਸਕੱਤਰ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ, ਜਤਿੰਦਰ ਰਾਏ, ਹਰਜਿੰਦਰ ਸਿੰਘ, ਨਵਨੀਤ ਚਾਵਲਾ ਪ੍ਰਧਾਨ ਰਾਧੇ ਮਾਰਕੀਟ-41 ਚੰਡੀਗੜ੍ਹ, ਸੁਸ਼ੀਲ ਸੋਨੂੰ, ਮੋਹਨ ਸਿੰਘ, ਵਿਵੇਕ ਸਿੰਘ, ਮਨੀਸ਼ਾ ਰਾਣੀ, ਸ਼ੋਭਾ ਦੇਵੀ ਪ੍ਰਧਾਨ ਕੀਰਤਨ ਮੰਡਲੀ ਰਾਏਪੁਰ, ਤੁਸ਼ਾਰ ਅਤੇ ਜਸਬੀਰ ਸਿੰਘ ਵੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀਆਂ ਸਹੂਲਤਾਂ ਲਈ ਲਗਾਤਾਰ ਦਿਨ ਰਾਤ ਕੰਮ ਕਰ ਰਹੀ ਹੈ।

ਸਾਡੇ ਕੰਮ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਹਰ ਵਰਗ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਪਿਛਲੇ ਦੋ ਸਾਲਾਂ ਵਿੱਚ ਅਸੀਂ ਪੰਜਾਬ ਦੇ ਲੋਕਾਂ ਲਈ ਇਤਿਹਾਸਕ ਕੰਮ ਕੀਤੇ ਹਨ।

ਅਸੀਂ ਆਮ ਲੋਕਾਂ ਦੇ ਇਲਾਜ ਲਈ 830 ਦੇ ਕਰੀਬ ਆਮ ਆਦਮੀ ਕਲੀਨਿਕ ਖੋਲੇ ਹਨ ਅਤੇ ਗਰੀਬਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਹੋਰ ਵੀ ਸਕੂਲ ਆਫ਼ ਐਮੀਨੈਂਸ ਬਣਾ ਰਹੇ ਹਾਂ, ਜਿਨ੍ਹਾਂ ਵਿੱਚ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸਹੂਲਤਾਂ ਹਨ।

ਅਸੀਂ ਪੰਜਾਬ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਿੱਤੀ। ਅੱਜ ਸੂਬੇ ਦੇ ਕਰੀਬ 90 ਫ਼ੀਸਦੀ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਕੰਮਾਂ ਦੇ ਬਲਬੂਤੇ ਉੱਤੇ ਪੰਜਾਬ ਦੇ ਲੋਕਾਂ ਤੋਂ ਵੋਟਾਂ ਮੰਗ ਰਹੇ ਹਾਂ, ਇਸ ਲਈ ਸਾਨੂੰ ਲੋਕਾਂ ਦਾ ਵੀ ਪੂਰਾ ਸਮਰਥਨ ਮਿਲ ਰਿਹਾ ਹੈ। ਪੰਜਾਬ ਦੇ ਲੋਕ ਇਸ ਵਾਰ ਆਮ ਆਦਮੀ ਪਾਰਟੀ ਨੂੰ ਜਿਤਾਉਣ ਲਈ ਕਾਫ਼ੀ ਉਤਸ਼ਾਹਿਤ ਹਨ।

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,024FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...