Friday, May 3, 2024

ਵਾਹਿਗੁਰੂ

spot_img
spot_img

‘ਆਪ’ ਦੇ ਰੰਗ ਵਿੱਚ ਰੰਗਿਆ ਗਿਆ ਹਲਕਾ ਸ਼੍ਰੀ ਆਨੰਦਪੁਰ ਸਾਹਿਬ, ਹਜ਼ਾਰਾਂ ਚ ਗਿਣਤੀ ਚ ਉਮੜੇ ਆਪ ਮੋਟਰਸਾਈਕਲਾ ਰੈਲੀ ਚ ਨੌਜਵਾਨ

- Advertisement -

ਯੈੱਸ ਪੰਜਾਬ
ਸ਼੍ਰੀ ਅਨੰਦਪੁਰ ਸਾਹਿਬ/ਕੀਰਤਪੁਰ ਸਾਹਿਬ/ਨੰਗਲ, 22 ਅਪ੍ਰੈਲ, 2024

ਜਿਵੇਂ ਜਿਵੇਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਨੇੜੇ ਆ ਰਹੀਆਂ ਹਨ ਉਵੇਂ ਉਵੇਂ ਚੋਣ ਪ੍ਰਚਾਰ ਵੀ ਤੇਜੀ ਫੜਦਾ ਜਾ ਰਿਹਾ ਹੈ।ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਤੇ ਭਾਵੇਂ ਅਜੇ ਦੋ ਮੁੱਖ ਰਾਜਨੀਤਿਕ ਪਾਰਟੀਆਂ ਵੱਲੋਂ ਅਜੇ ਤੱਕ ਆਪਣੇ ਉਮੀਦਵਾਰ ਹੀ ਨਹੀਂ ਐਲਾਨੇ।

ਪ੍ਰੰਤੂ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਮਾਲਵਿੰਦਰ ਸਿੰਘ ਕੰਗ ਨੂੰ ਬਹੁਤ ਪਹਿਲਾਂ ਉਮੀਦਵਾਰ ਐਲਾਨ ਕੇ ਪ੍ਰਚਾਰ ਮੁਹਿੰਮ ਵਿੱਚ ਵੱਡੀ ਲੀਡ ਹਾਸਲ ਕਰ ਲਈ ਗਈ ਹੈ।ਵਿਧਾਨ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸ੍ਰ:ਕੰਗ ਦੀ ਚੋਣ ਮੁਹਿੰਮ ਨੂੰ ਆਪਣੇ ਹੱਥਾਂ ਵਿੱਚ ਲੈ ਕੇ ਧੂੰਆਂ ਧਾਰ ਚੋਣ ਪ੍ਰਚਾਰ ਅਰੰਭ ਕਰ ਦਿੱਤਾ ਗਿਆ ਹੈ।

ਅੱਜ ਇੱਕ ਵਿਸ਼ਾਲ ਮੋਟਰਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਹਜ਼ਾਰਾਂ ਮੋਟਰਸਾਈਕਲਾਂ ਤੇ ਸਵਾਰ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਰੈਲੀ ਵਿੱਚ ਹਿੱਸਾ ਲੈਂਦਿਆਂ ਅਕਾਸ਼ ਗੂੰਜਾਊ ਨਾਅਰਿਆਂ ਨਾਲ ਵਿਰੋਧੀਆਂ ਦੀਆਂ ਨੀਂਦਰਾਂ ਉਡਾ ਦਿੱਤੀਆਂ ਗਈਆਂ।ਇਸ ਰੈਲੀ ਵਿੱਚ ਵੱਖਰੇ ਅੰਦਾਜ ਚ ਨਜ਼ਰ ਆਏ ਮੰਤਰੀ ਬੈਂਸ,ਰੈਲੀ ਦੀ ਅਗਵਾਈ ਕਰਦੇ ਹੋਏ ਖੁੱਦ ਚਲਾਈ ਬੁਲਿਟ ਮੋਟਰਸਾਈਕਲ ਪਿੱਛੇ ਬੈਠੇ ਸਨ ਕੰਗ।

ਵੱੱਖ ਵੱਖ ਪਿੰਡਾਂ ਵਿੱਚ ਪਹੁੰਚੀ ਮੋਟਰਸਾਈਕਲ ਰੈਲੀ ਪ੍ਰਤੀ ਲੋਕਾਂ ਦਾ ਉਤਸ਼ਾਹ ਵੇਖਿਆਂ ਹੀ ਬਣਦਾ ਸੀ।ਕੀਰਤਪੁਰ ਸਾਹਿਬ ਤੋਂ ਅਰੰਭ ਇਸ ਮੋਟਰਸਾਈਕਲ ਰੈਲੀ ਵਿੱਚ 5000 ਤੋਂ ਵੱਧ ਨੋਜਵਾਨਾਂ ਨੇ ਸ਼ਮੂਲੀਅਤ ਕੀਤੀ ਤੇ ਇਹ ਰੈਲੀ ਵੱਖ ਵੱਖ ਪਿੰਡਾਂ ਨੱਕੀਆਂ,ਕੋਟਲਾ,ਸ਼੍ਰੀ ਅਨੰਦਪੁਰ ਸਾਹਿਬ,ਗੰਗੂਵਾਲ,ਅਗੰਮਪੁਰ,ਮਾਂਗੇਵਾਲ,ਗੰਭੀਰਪੁਰ,ਭਨੂਪਲੀ,ਬ੍ਰਹਮਪੁਰਬਰਾਰੀ,ਮਾਣਕਪੁਰ,ਨਿੱਕੂ ਨੰਗਲ ਸਹਿਤ ਵੱਖ ਵੱਖ ਪੰਜਾਹ ਪਿੰਡਾ ਚ ਹੁੰਦੀ ਹੋਈ ਜਲਫਾ ਮਾਤਾ ਮੰਦਰ ਨੰਗਲ ਵਿਖੇ ਪਹੁੰਚੀ। ਮੰਦਿਰ ਪੁੱਜ ਕੇ ਬੈਂਸ ਤੇ ਕੰਗ ਦੇ ਨਾਲ ਪਾਰਟੀ ਵਰਕਰਾਂ ਨੇ ਨਤਮਸਤਕ ਹੋਕੇ ਆਸ਼ੀਰਵਾਦ ਪ੍ਰਾਪਤ ਕੀਤਾ।

ਪਿੰਡਾ ਤੋਂ ਜਾਂਦੇ ਹੋਏ ਬੈਂਸ ਅਤੇ ਕੰਗ ਦਾ ਸਵਾਗਤ ਹਰ ਪਿੰਡ ਦੇ ਵਿੱਚ ਫੁੱਲਾਂ ਦੀ ਵਰਖਾ ਕਰਕੇ ਹਾਰ ਪਾ ਕੇ ਵੱਧ ਚੜ੍ਹ ਕੇ ਲੋਕਾਂ ਵਲੋਂ ਕੀਤਾ ਜਾ ਰਿਹਾ ਸੀ। ਇਹ ਮੋਟਰ ਸਾਇਕਲ ਰੇਲੀ ਪੰਜਾਬ ਦੀ ਹੁਣ ਤੱਕ ਦੀ ਸਬ ਤੋਂ ਵੱਡੀ ਰੈਲੀ ਦੱਸੀ ਜ ਰਹੀ ਹੈ।

ਨੰਗਲ ਵਿਖੇ ਰੈਲੀ ਦੀ ਸਮਾਪਤੀ ਮੋਕੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ,ਪੰਜਾਬੀ ਤੇ ਪੰਜਾਬੀਅਤ ਨੂੰ ਸਮਰਪਿਤ ਪੰਜਾਬ ਦੇ ਹਰਮਨ ਪਿਆਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਜੋ ਜੋ ਵਾਅਦੇ ਕੀਤੇ ਗਏ ਸਨ ਉਹ ਪੂਰੇ ਕੀਤਾ ਜਾ ਰਹੇ ਹਨ।

ਉਨਾਂ ਦੱਸਿਆ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਦੇ ਨਾਲ ਨਾਲ 600 ਯੂਨਿਟ ਬਿਜਲੀ ਮੁਆਫੀ ਦਾ ਵਾਅਦਾ ਪੂਰਾ ਕਰਕੇ ਮਾਨ ਸਰਕਾਰ ਨੇ ਪੰਜਾਬ ਦੇ 80% ਪਰਿਵਾਰਾਂ ਦੇ ਚਿਹਰਿਆਂ ਤੇ ਜੋ ਖੁਸ਼ੀ ਲਿਆਉਂਦੀ ਹੈ ਉਹ ਵੇਖਿਆਂ ਹੀ ਬਣਦੀ ਹੈ।ਸਰਕਾਰੀ ਹਸਪਤਾਲਾਂ ਵਿੱਚ ਆਇਆ ਸੁਧਾਰ ਤੇ ਸਿੱਖਿਆ ਦੇ ਖੇਤਰ ਵਿੱਚ ਆਈ ਨਵੀਂ ਕ੍ਰਾਂਤੀ ਪੰਜਾਬੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ।ਮੁਹੱਲਾ ਕਲੀਨਿਕਾਂ ਵਿੱਚ ਸਿਹਤ ਸਹੂਲਤਾਂ ਪ੍ਰਦਾਨ ਕਰਕੇ ਜਿੱਥੇ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ।

ਉੱਥੇ ਹਰ ਤਰਾਂ ਦੇ ਟੈਸਟ ਮੁਫਤ ਕਰਕੇ ਪੰਜਾਬੀਆਂ ਨੂੰ ਵੱਡੀ ਸਹੂਲਤ ਪ੍ਰਦਾਨ ਕੀਤੀ ਹੈ।ਸ੍ਰ:ਹਰਜੋਤ ਸਿੰਘ ਬੈਂਸ ਨੇ ਪਾਰਟੀ ਵੱਲੋਂ ਐਲਾਨੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੀ ਕਾਰਜਸ਼ੈਲੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰ:ਕੰਗ ਸ਼੍ਰੀ ਅਨੰਦਪੁਰ ਸਾਹਿਬ ਵਰਗੇ ਧਾਰਮਿਕ ਹਲਕੇ ਦੀ ਸੇਵਾ ਕਰਨ ਦੀ ਭਾਵਨਾ ਲੈ ਕੇ ਆਏ ਹਨ ਤੇ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਨੂੰ ਉਹ ਮਾਣ ਸਤਿਕਾਰ ਤੇ ਉਹ ਸਹੂਲਤਾਂ ਦਿਵਾਉਣ ਦੀ ਤੰਮਨਾ ਰੱਖਦੇ ਹਨ ਜੋ ਅਜ਼ਾਦੀ ਦੇ 76 ਸਾਲ ਬੀਤ ਜਾਣ ਦੇ ਬਾਵਜੂਦ ਕਿਸੇ ਵੀ ਸੰਸਦ ਮੈਂਬਰ ਵੱਲੋਂ ਨਾ ਦਿੱਤੀਆਂ ਜਾ ਸਕੀਆਂ।

ਉਨਾਂ ਕਿਹਾ ਇਸ ਹਲਕੇ ਤੋਂ ਜਿੱਤ ਪ੍ਰਾਪਤ ਕਰਨ ਵਾਲੇ ਹਰ ਸੰਸਦ ਮੈਂਬਰ ਨੇ ਇਸ ਹਲਕੇ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕੀਤਾ ਤੇ ਲੋਕਾਂ ਨੂੰ ਬਣਦੇ ਹੱਕ ਵੀ ਨਾ ਦਿੱਤੇ ਜਾ ਸਕੇ।

ਉਨਾਂ ਹਲਕੇ ਦੇ ਸੂਝਵਾਨ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਹਾਨੂੰ ਵਾਰ ਵਾਰ ਲਾਰੇ ਲੱਪੇ ਲਾਉਣ ਵਾਲੇ 76 ਸਾਲ ਲੋਕਾਂ ਨੂੰ ਦੋਵਾਂ ਹੱਥਾਂ ਨਾਲ ਲੁੱਟਣ ਤੇ ਕੁੱਟਣ ਵਾਲੇ ਇਨਾਂ ਮਤਲਬੀ ਆਗੂਆਂ ਤੇ ਬਿਲਕੁਲ ਵੀ ਭਰੋਸਾ ਨਾ ਕੀਤਾ ਜਾਵੇ ਤੇ ਆਪ ਉਮੀਦਵਾਰ ਪਾਰਟੀ ਤੇ ਲੋਕਾਂ ਪ੍ਰਤੀ ਸਮਰਪਿਤ ਆਗੂ ਸ੍ਰ:ਮਾਲਵਿੰਦਰ ਸਿੰਘ ਕੰਗ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਬਣਾਇਆ ਜਾਵੇ ਤਾਂ ਕਿ ਹਲਕੇ ਦੇ ਲੋਕਾਂ ਨੂੰ ਉਨਾਂ ਦੇ ਬਣਦੇ ਹੱਕ ਤੇ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕੀਆਂ।

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,155FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...