Thursday, May 16, 2024

ਵਾਹਿਗੁਰੂ

spot_img
spot_img

‘ਆਪ’ ਪਟਿਆਲਾ ਵਿੱਚ ਹੋਈ ਹੋਰ ਮਜ਼ਬੂਤ, ਅਬਲੋਵਾਲ ਸਣੇ ਕਈ ਅਕਾਲੀ ਆਗੂ ਮੁੱਖ ਮੰਤਰੀ ਮਾਨ ਦੀ ਹਾਜ਼ਰੀ ਵਿੱਚ ਪਾਰਟੀ ’ਚ ਸ਼ਾਮਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 2 ਮਈ, 2024

ਲੋਕ ਸਭਾ ਚੋਣਾਂ ਤੋਂ ਪਹਿਲਾਂ ਪਟਿਆਲਾ ਵਿੱਚ ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਵੱਡਾ ਹੁਲਾਰਾ ਮਿਲਿਆ ਹੈ। ‘ਆਪ’ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ ਜਦੋਂ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਮੁੱਖ ਮੰਤਰੀ ਭਗਵੰਤ ਮਾਨ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਆਪ’ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਸਿੰਘ ਅਬਲੋਵਾਲ ਦਾ ‘ਆਪ’ ਪਰਿਵਾਰ ‘ਚ ਸਵਾਗਤ ਕੀਤਾ। ਸੁਰਜੀਤ ਅਬਲੋਵਾਲ ਨੇ ਸਿਆਸਤ ਦੀ ਸ਼ੁਰੂਆਤ ਵਿਦਿਆਰਥੀ ਰਾਜਨੀਤੀ ਤੋਂ ਕੀਤੀ ਸੀ। ਉਹ 1980 ਵਿੱਚ ਪੰਜਾਬ ਸਟੂਡੈਂਟ ਯੂਨੀਅਨ ਦੇ ਮੀਤ ਪ੍ਰਧਾਨ ਬਣੇ ਸਨ।

1986 ਵਿੱਚ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਬਣੇ, 1997 ਵਿੱਚ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ, ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਕੌਮੀ ਸੀਨੀਅਰ ਮੀਤ ਪ੍ਰਧਾਨ ਬਣੇ। ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਦੋ ਵਾਰ ਵਰਕਿੰਗ ਕਮੇਟੀ ਦੇ ਮੈਂਬਰ ਤੋਂ ਇਲਾਵਾ ਕੌਮੀ ਜਥੇਬੰਦਕ ਸਕੱਤਰ ਵੀ ਰਹਿ ਚੁੱਕੇ ਹਨ।

ਸ਼੍ਰੋਮਣੀ ਅਕਾਲੀ ਦਲ ਸਰਕਾਰ ਦੇ ਕਾਰਜਕਾਲ (2007-2012) ਦੌਰਾਨ ਪੰਜਾਬ ਰਾਜ ਬੀਜ ਨਿਗਮ ਦੇ ਚੇਅਰਮੈਨ ਅਤੇ 2012 ਤੋਂ 2017 ਤਕ ਪੰਜਾਬ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਦੇ ਅਹੁਦੇ ਉੱਤੇ ਵੀ ਰਹਿ ਚੁੱਕੇ ਹਨ। ਅਬਲੋਵਾਲ ਦਾ ਅਕਾਲੀ ਦਲ ਬਾਦਲ ਛੱਡਣਾ ਯਕੀਨੀ ਤੌਰ ‘ਤੇ ਪਾਰਟੀ ਲਈ ਵੱਡਾ ਨੁਕਸਾਨ ਹੈ ਅਤੇ ਉਨ੍ਹਾਂ ਦੇ ‘ਆਪ’ ‘ਚ ਆਉਣ ਨਾਲ ਪਟਿਆਲਾ ‘ਚ ਡਾ. ਬਲਬੀਰ ਦੀ ਸਥਿਤੀ ਹੋਰ ਵੀ ਮਜ਼ਬੂਤ ਹੋਵੇਗੀ।

ਉਨ੍ਹਾਂ ਦੇ ਨਾਲ ਜਸਪਾਲ ਸਿੰਘ ਕਲਿਆਣ (ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦਿਹਾਤੀ, ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਪਟਿਆਲਾ ਦੇ ਦੋ ਸਾਬਕਾ ਕੌਂਸਲਰ ਕਮਲਜੀਤ ਸਿੰਘ (ਸ਼੍ਰੋਮਣੀ ਅਕਾਲੀ ਦਲ) ਅਤੇ ਰਵਿੰਦਰਪਾਲ ਸਿੰਘ ਉਰਫ਼ ਜੌਨੀ ਕੋਹਲੀ (ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ) ਵੀ ‘ਆਪ’ ਵਿੱਚ ਸ਼ਾਮਲ ਹੋਏ।

ਉਨ੍ਹਾਂ ਤੋਂ ਇਲਾਵਾ ਬਲਦੇਵ ਸਿੰਘ ਬਠੋਈ (ਚੇਅਰਮੈਨ ਬਲਾਕ ਸੰਮਤੀ ਸਨੌਰ), ਐਡਵੋਕੇਟ ਮਨਬੀਰ ਸਿੰਘ ਵਿਰਕ ਅਤੇ ਸ਼ਿਵਰਾਜ ਸਿੰਘ ਵਿਰਕ (ਕੌਮੀ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ) ਵੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ।

ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ‘ਆਪ’ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਹਰ ਵਰਗ ਦੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ।

ਅਕਾਲੀ ਦਲ ਬਾਰੇ ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਵਿੱਚ ਉੱਪਰ ਤੋਂ ਹੇਠਾਂ ਤੱਕ ਬੇਭਰੋਸਗੀ ਅਤੇ ਅਸੁਰੱਖਿਆ ਦਾ ਮਾਹੌਲ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਅਕਾਲੀ ਦਲ ਦੇ ਵਰਕਰਾਂ ਨੂੰ ਅਕਾਲੀ-ਬਾਦਲ ‘ਤੇ ਕੋਈ ਭਰੋਸਾ ਨਹੀਂ ਹੈ। ਜਦੋਂ ਕਿਸੇ ਵੀ ਪਾਰਟੀ ਦੇ ਲੋਕਾਂ ਵਿੱਚ ਅਵਿਸ਼ਵਾਸ ਪੈਦਾ ਹੋ ਜਾਵੇ ਤਾਂ ਉਹ ਜਿੱਤ ਨਹੀਂ ਸਕਦੇ।

ਹੁਣ ਪੰਜਾਬ ਦੇ ਲੋਕਾਂ ਦਾ ਅਕਾਲੀ ਦਲ ‘ਤੇ ਭਰੋਸਾ ਨਹੀਂ ਰਿਹਾ, ਪਾਰਟੀ ਖ਼ਤਮ ਹੋ ਗਈ ਹੈ। ਪਰ ਹੁਣ ਲੋਕ ਸਿਰਫ਼ ‘ਆਪ’ ਵੱਲ ਦੇਖਦੇ ਹਨ। ਇਸ ਵਾਰ ਆਮ ਆਦਮੀ ਪਾਰਟੀ ਪੰਜਾਬ ‘ਚ ਲੋਕ ਸਭਾ ਚੋਣਾਂ 13-0 ਨਾਲ ਜਿੱਤ ਕੇ ਇਤਿਹਾਸ ਰਚੇਗੀ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,124FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...