Sunday, May 19, 2024

ਵਾਹਿਗੁਰੂ

spot_img
spot_img

ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 6 ਮਈ, 2024

ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਤਾਕਤ ਲਗਾਤਾਰ ਵਧਦੀ ਜਾ ਰਹੀ ਹੈ, ਪਿਛਲੇ ਦੋ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਏ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵਿਰੋਧੀ ਪਾਰਟੀਆਂ ਦਾ ਇੱਕ ਵੱਡਾ ਧੜਾ ਨਿੱਤ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਿਹਾ ਹੈ।

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਲੀਡਰਸ਼ਿਪ ਅਤੇ ਪਿਛਲੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਤੋਂ ਪ੍ਰੇਰਿਤ ਹੋ ਕੇ ਉਨ੍ਹਾਂ ਨੇ ‘ਆਪ’ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।

ਮਾਨਸਾ ਤੋਂ ਯੂਥ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਚੁਸਪਿੰਦਰਬੀਰ ਚਾਹਲ ਆਪਣੇ ਸੈਂਕੜੇ ਸਮਰਥਕਾਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ। ਚੁਸਪਿੰਦਰਬੀਰ ਚਾਹਲ ਨੂੰ ਮਾਲਵਾ ਖੇਤਰ ਵਿੱਚ ਯੂਥ ਕਾਂਗਰਸ ਦਾ ਵੱਡਾ ਆਗੂ ਮੰਨਿਆ ਜਾਂਦਾ ਹੈ। ਮਾਲਵੇ ਦੇ ਵੱਖ-ਵੱਖ ਖੇਤਰਾਂ ਦੇ ਲੋਕਾਂ ਵਿੱਚ ਉਨ੍ਹਾਂ ਦੀ ਚੰਗੀ ਪਕੜ ਅਤੇ ਪ੍ਰਸਿੱਧੀ ਹੈ। ਉਨ੍ਹਾਂ ਦਾ ਪਾਰਟੀ ਛੱਡਣਾ ਯਕੀਨੀ ਤੌਰ ‘ਤੇ ਪੰਜਾਬ ਕਾਂਗਰਸ ਲਈ ਵੱਡਾ ਝਟਕਾ ਹੈ।

ਚੁਸਪਿੰਦਰਬੀਰ ਚਾਹਲ ਆਪਣੇ ਸਾਥੀ ਦੀਪ ਵਰਮਾ ਸਟੇਟ ਕੋਆਰਡੀਨੇਟਰ ਸੋਸ਼ਲ ਮੀਡੀਆ, ਪੰਜਾਬ ਯੂਥ ਕਾਂਗਰਸ ਅਤੇ ਇੰਚਾਰਜ ਲੋਕ ਸਭਾ ਸੋਸ਼ਲ ਮੀਡੀਆ ਯੂਥ ਕਾਂਗਰਸ, ਲਖਵਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਯੂਥ ਕਾਂਗਰਸ, ਗੁਰਮੇਜ ਸਿੰਘ ਸਮਾਓ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ, ਸ਼ਿੰਦਰਪਾਲ ਕੌਰ ਚੇਅਰਪਰਸਨ ਬਲਾਕ ਸਮਿਤੀ ਭੀਖੀ,

ਬਲਰਾਜ ਬਾਂਸਲ ਕੋਆਰਡੀਨੇਟਰ ਸੋਸ਼ਲ ਮੀਡੀਆ ਯੂਥ ਕਾਂਗਰਸ ਜ਼ਿਲ੍ਹਾ ਮਾਨਸਾ, ਮਲਕੀਤ ਸਿੰਘ ਮੀਤ ਪ੍ਰਧਾਨ ਯੂਥ ਕਾਂਗਰਸ ਮਾਨਸਾ, ਗੁਰਪ੍ਰੀਤ ਸਿੰਘ ਕੋਆਰਡੀਨੇਟਰ ਸੋਸ਼ਲ ਮੀਡੀਆ ਯੂਥ ਕਾਂਗਰਸ ਮਾਨਸਾ, ਜਗਤਾਰ ਸਿੰਘ ਹਲਕਾ ਪ੍ਰਧਾਨ ਬੁਢਲਾਡਾ ਯੂਥ ਕਾਂਗਰਸ, ਰਾਜ ਕੁਮਾਰ ਸ਼ਰਮਾ ਪ੍ਰਧਾਨ ਬ੍ਰਾਹਮਣ ਸਭਾ ਸਤੀ ਮਾਤਾ ਮੰਦਰ ਅਤੇ ਪੰਚਾਇਤ ਮੈਂਬਰ,

ਅਮਰੀਕ ਸਿੰਘ ਮੈਂਬਰ ਅਤਲਾ ਖੁਰਦ, ਗੁਰਤੇਜ ਸਿੰਘ ਬੱਪੀਆਣਾ ਸਾਬਕਾ ਮੈਂਬਰ, ਰਿੰਪਲ ਸਿੰਘ ਹਲਕਾ ਪ੍ਰਧਾਨ ਅਕਾਲ ਦਲ (ਬਾਦਲ), ਬੂਟਾ ਸਿੰਘ ਬਲਾਕ ਪ੍ਰਧਾਨ ਯੂਥ ਕਾਂਗਰਸ ਮਾਨਸਾ, ਡਾ ਕੁਲਵਿੰਦਰ ਸਿੰਘ ਸਰਪੰਚ,

ਹਰਮੇਲ ਸਿੰਘ ਕੋਟੜਾ ਬਲਾਕ ਸਮਿਤੀ ਭੀਖੀ, ਕੁਲਦੀਪ ਸਿੰਘ ਸਰਪੰਚ ਮਾਨ ਬੀਬੜੀਆ, ਮਨਦੀਪ ਸਿੰਘ ਬੱਬੂ ਬਲਾਕ ਕਮੇਟੀ ਮੈਂਬਰ, ਕੁਲਦੀਪ ਸਿੰਘ ਪੰਚਾਇਤ ਮੈਂਬਰ, ਟੋਨੀ ਕੋਟੜਾ ਪ੍ਰਧਾਨ ਕਲੱਬ ਐਸੋਸੀਏਸ਼ਨ, ਲੱਖਾ ਸਿੰਘ ਸਮਾਓ ਪੰਚਾਇਤ ਮੈਂਬਰ, ਅਮਰੀਕ ਸਿੰਘ ਭੂਪਾਲ ਸਰਪੰਚ, ਮਨਦੀਪ ਮਾਨ ਯੂਥ ਆਗੂ ਪਾਰਟੀ ਵਿੱਚ ਸ਼ਾਮਿਲ ਹੋਏ।

ਅੰਮ੍ਰਿਤਸਰ ਤੋਂ ਸੀਨੀਅਰ ਕਾਂਗਰਸੀ ਆਗੂ ਤਰਸੇਮ ਸਿੰਘ ਸਿਆਲਕਾ ਵੀ ‘ਆਪ’ ਵਿੱਚ ਸ਼ਾਮਲ ਹੋ ਗਏ। ਉਹ ਕਾਂਗਰਸ ਦੇ ਬਹੁਤ ਸੀਨੀਅਰ ਅਤੇ ਤਜਰਬੇਕਾਰ ਆਗੂ ਹਨ। ਉਹ ਅਟਾਰੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਹਨ। ਉਨ੍ਹਾਂ ਨੇ ਅਟਾਰੀ ਤੋਂ 2022 ਦੀ ਵਿਧਾਨ ਸਭਾ ਚੋਣ ਵੀ ਕਾਂਗਰਸ ਦੀ ਟਿਕਟ ‘ਤੇ ਲੜੀ ਸੀ। ਉਹ ਕਾਂਗਰਸ ਦੇ ਐਸਸੀ ਫ਼ਰੰਟ ਦੇ ਪ੍ਰਧਾਨ ਅਤੇ ਐਸਸੀ ਕਮਿਸ਼ਨ ਪੰਜਾਬ ਦੇ ਮੈਂਬਰ ਰਹਿ ਚੁੱਕੇ ਹਨ।

ਜਲੰਧਰ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ। ਜਲੰਧਰ ਭਾਜਪਾ ਜ਼ਿਲ੍ਹਾ ਮੀਤ ਪ੍ਰਧਾਨ ਪ੍ਰਦੀਪ ਖੁੱਲਰ ਆਪਣੇ ਸਾਥੀਆਂ ਸਮੇਤ ਵਿੰਕਲ ਕੁਮਾਰ ਮੀਤ ਪ੍ਰਧਾਨ ਐਸ.ਸੀ ਮੋਰਚਾ ਭਾਜਪਾ, ਦੀਪਕ ਮਹਿਤਾ ਮੰਡਲ ਜਨਰਲ ਸਕੱਤਰ ਭਾਜਪਾ, ਕਮਲਜੀਤ ਸਿੰਘ, ਸੁਰਜੀਤ ਸਿੰਘ ਭੁੱਲਰ ਸਰਕਲ ਜਥੇਦਾਰ ਅਕਾਲੀ ਦਲ ਬਾਦਲ ਆਪ ਵਿੱਚ ਸ਼ਾਮਲ ਹੋਏ। ਉਨ੍ਹਾਂ ਦੀ ਅਗਵਾਈ ਵਿੱਚ ਅਕਾਲੀ ਦਲ ਦੇ ਕਈ ਜ਼ਿਲ੍ਹਾ ਪੱਧਰੀ ਆਗੂ ਵੀ ਪਾਰਟੀ ਵਿੱਚ ਸ਼ਾਮਲ ਹੋਏ।

ਗੁਰਦਾਸਪੁਰ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਭਾਰੀ ਮਜ਼ਬੂਤੀ ਮਿਲੀ ਹੈ। ਅਕਾਲੀ ਦਲ ਅਤੇ ਕਾਂਗਰਸ ਦੇ ਕਈ ਅਹੁਦੇਦਾਰ ਅਤੇ ਮੌਜੂਦਾ ਕੌਂਸਲਰ ਆਪ ਵਿੱਚ ਸ਼ਾਮਲ ਹੋਏ। ਕਾਦੀਆਂ ਦੇ ਕਈ ਮੌਜੂਦਾ ਕੌਂਸਲਰ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ‘ਆਪ’ ਪੰਜਾਬ ਦੇ ਜਨਰਲ ਸਕੱਤਰ ਜਗਰੂਪ ਸੇਖਵਾਂ ਦੀ ਮੌਜੂਦਗੀ ‘ਚ ਸਾਰਿਆਂ ਨੂੰ ਪਾਰਟੀ ‘ਚ ਸ਼ਾਮਲ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ।

ਨੋਨੀ ਖੋਸਲਾ ਮੌਜੂਦਾ ਕੌਂਸਲਰ ਕਾਂਗਰਸ ਮੀਤ ਪ੍ਰਧਾਨ ਕਮੇਟੀ ਧਾਰੀਵਾਲ ਕਾਦੀਆਂ, ਦੀਪਕ ਰਿੰਟੂ ਮੌਜੂਦਾ ਕੌਂਸਲਰ ਕਾਂਗਰਸ ਕਾਦੀਆਂ, ਨਰਾਇਣ ਮਲਹੋਤਰਾ ਮੌਜੂਦਾ ਕੌਂਸਲਰ ਕਾਂਗਰਸ ਕਾਦੀਆਂ, ਕਰਨੈਲ ਸਿੰਘ ਮੌਜੂਦਾ ਕੌਂਸਲਰ ਅਕਾਲੀ ਦਲ ਕਾਦੀਆਂ, ਵਿਜੇ ਕੁਮਾਰ ਵਰਮਾ ਮੀਤ ਪ੍ਰਧਾਨ ਨਾਰਕੋਟਿਕਸ ਸੈੱਲ ਧਾਰੀਵਾਲ, ਬਲਬੀਰ ਸਿੰਘ ਬਿੱਟੂ ਸਾਬਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਗੁਰਦਾਸਪੁਰ, ਬਲਜਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ,

ਬਲਦੇਵ ਸਿੰਘ ਖੁਜਾਲਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਅਮਿਤ ਸੋਢੀ ਸਿਟੀ ਪ੍ਰਧਾਨ ਬਟਾਲਾ, ਗੁਰਨਾਮ ਸਿੰਘ ਹੰਸਪਾਲ ਸੀਨੀਅਰ ਮੀਤ ਪ੍ਰਧਾਨ, ਕੁਨਾਲ ਮਹਿਰਾ ਸਾਬਕਾ ਕੌਂਸਲ ਪ੍ਰਧਾਨ, ਪੰਕਜ ਭੱਟੀ ਸਾਬਕਾ ਕੌਂਸਲਰ ਅਤੇ ਐਸ.ਸੀ ਵਿੰਗ ਪ੍ਰਧਾਨ, ਸ਼ੁਭਮ ਸਰੀਨ ਸਿਟੀ ਯੂਥ ਪ੍ਰਧਾਨ, ਗੁਰਸ਼ਰਨ ਸਿੰਘ ਸਾਬਕਾ ਕੌਂਸਲਰ ਤੇ ਜ਼ਿਲ੍ਹਾ ਜਨਰਲ ਸਕੱਤਰ, ਸੁਰਿੰਦਰਪਾਲ ਸਿੰਘ ਸੰਧੂ ਮੈਂਬਰ ਵਰਕਿੰਗ ਕਮੇਟੀ ਸ਼੍ਰੋਮਣੀ ਅਕਾਲੀ ਦਲ, ਸਰਬਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਸਿੱਖ ਸਟੂਡੈਂਟਸ ਫੈਡਰੇਸ਼ਨ,

ਚਰਨਜੀਤ ਸਿੰਘ ਬੱਬੂ ਜ਼ਿਲ੍ਹਾ ਜਨਰਲ ਪ੍ਰਧਾਨ, ਅਮਨਦੀਪ ਸਿੰਘ ਟਿੰਕੂ ਜ਼ਿਲ੍ਹਾ ਯੂਥ ਪ੍ਰਧਾਨ ਸੀਨੀਅਰ ਜਨਰਲ ਸਕੱਤਰ, ਬਿਕਰਮਜੀਤ ਸਿੰਘ ਪੱਪੂ ਜ਼ਿਲ੍ਹਾ ਮੀਤ ਪ੍ਰਧਾਨ, ਸਰਬਜੀਤ ਸਿੰਘ ਵਾਲੀਆ ਜ਼ਿਲ੍ਹਾ ਮੀਤ ਪ੍ਰਧਾਨ ਯੂਥ ਵਿੰਗ, ਕਿਰਨਦੀਪ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਸੁਖਬੀਰ ਸਿੰਘ ਮੱਲੀ ਜ਼ਿਲ੍ਹਾ ਮੀਡੀਆ ਇੰਚਾਰਜ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਕਾਂਗਰਸ ਪਾਰਟੀ ਹੁਣ ਪੰਜਾਬ ਦੇ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ। ਕਾਂਗਰਸੀ ਆਗੂ ਪੰਜਾਬ ਦੇ ਲੋਕਾਂ ਲਈ ਕੰਮ ਕਰਨ ਦੀ ਬਜਾਏ ਕੁਰਸੀ ਲਈ ਆਪਸ ਵਿੱਚ ਲੜਦੇ ਰਹਿੰਦੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਹੂਲਤ ਲਈ ਲਗਾਤਾਰ ਕੰਮ ਕਰ ਰਹੀ ਹੈ।

ਪਿਛਲੇ ਦੋ ਸਾਲਾਂ ਵਿੱਚ ਅਸੀਂ ਪੰਜਾਬ ਦੇ ਲੋਕਾਂ ਲਈ ਇਤਿਹਾਸਕ ਕੰਮ ਕੀਤੇ ਹਨ। ਜਿੰਨਾ ਕੰਮ ਸਾਡੀ ਸਰਕਾਰ ਨੇ ਦੋ ਸਾਲਾਂ ਵਿੱਚ ਕੀਤਾ ਹੈ, ਐਨੇ ਕੰਮ ਪਿਛਲੀਆਂ ਸਰਕਾਰਾਂ ਨੇ 70 ਸਾਲਾਂ ਵਿੱਚ ਨਹੀਂ ਕੀਤਾ। ਇਸ ਲਈ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ ਹੈ। ਅਸੀਂ ਇਹ ਚੋਣ 13-0 ਨਾਲ ਜਿੱਤਾਂਗੇ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,120FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...