ਯੈੱਸ ਪੰਜਾਬ
ਚੰਡੀਗੜ੍ਹ, 21 ਅਪ੍ਰੈਲ, 2025
ਮੁੱਖ ਮੰਤਰੀ ਸ Bhagwant Singh Mann ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬਾ ਵਾਸੀਆਂ ਨੂੰ ਪਾਰਦਰਸ਼ੀ ਤੇ ਬਿਹਤਰ ਸੇਵਾਵਾਂ ਦੇਣ ਲਈ ਵਚਨਬੱਧ ਹੈ। ਮਾਲ ਵਿਭਾਗ ਵਿੱਚ ਚੱਲ ਰਹੇ ਸੁਧਾਰਾਂ ਦੇ ਚੱਲਦਿਆਂ ਅੱਜ 56 ਤਹਿਸੀਲਦਾਰ ਅਤੇ 166 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ।
ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਮਾਲ ਤੇ ਮੁੜ ਵਸੇਬਾ ਮੰਤਰੀ Hardeep Singh Mundian ਨੇ ਕਿਹਾ ਕਿ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਹੈ।ਇਸ ਤੋਂ ਇਲਾਵਾ ਸਰਕਾਰੀ ਦਫਤਰਾਂ ਵਿੱਚ ਲੋਕਾਂ ਦੀ ਖੱਜਲ ਖੁਆਰੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਨਾਲ ਸਬੰਧਤ ਦਫਤਰਾਂ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ।
ਸ ਮੁੰਡੀਆਂ ਨੇ ਕਿਹਾ ਕਿ ਸਰਕਾਰ ਲੋਕ ਪੱਖੀ ਪ੍ਰਸ਼ਾਸਨ ਦੇਣ ਲਈ ਨਿਰੰਤਰ ਯਤਨ ਕਰ ਰਹੀ ਹੈ ਜਿਸ ਦੇ ਚੱਲਦਿਆਂ ਇਹ ਤਬਾਦਲੇ ਕੀਤੇ ਗਏ ਹਨ।ਉਨ੍ਹਾਂ ਅੱਗੇ ਕਿਹਾ ਕਿ ਭਵਿੱਖ ਵਿੱਚ ਵੀ ਕਿਸੇ ਕਿਸਮ ਦੀ ਕੋਈ ਸ਼ਿਕਾਇਤ ਮਿਲਣ ਉੱਤੇ ਅਜਿਹੀ ਕਾਰਵਾਈ ਤੁਰੰਤ ਕੀਤੀ ਜਾਵੇਗੀ।