ਯੈੱਸ ਪੰਜਾਬ
ਲੁਧਿਆਣਾ, 10 ਅਕਤੂਬਰ, 2024
ਆਮ ਆਦਮੀ ਪਾਰਟੀ ਦੇ ਹਲਕਾ ਆਤਮ ਨਗਰ ਦੇ ਬਲਾਕ – 1 ਦੇ ਜਰਨਲ ਸਕੱਤਰ ਅਤੇ ਵਾਰਡ ਨੰਬਰ 42 ਤੋਂ ਸੰਭਾਵੀ ਉਮੀਦਵਾਰ ਬਲਵਿੰਦਰ ਸਿੰਘ ਸਿਆਣ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਐਕਸਾਇਜ ਐਂਡ ਟੈਕਸੇਸ਼ਨ, ਜੀਐਸਟੀ ਵਿਭਾਗ ਦੇ ਮੈਂਬਰ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਇਹ ਨਿਯੁਕਤੀ ਅਨਿਲ ਠਾਕੁਰ, ਚੇਅਰਮੈਨ ਪੰਜਾਬ ਰਾਜ ਟਰੇਡਜ਼ ਕਮਿਸ਼ਨ ਐਕਸਾਇਜ ਐਂਡ ਟੈਕਸੇਸ਼ਨ ਵਿਭਾਗ ਨੇ ਕੀਤੀ ਹੈ। ਉਹਨਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਹੁਕਮਾਂ ‘ਤੇ ਇਹ ਨਿਯੁਕਤੀ ਕੀਤੀ ਗਈ ਹੈ। ਇਹਨ੍ਹਾਂ ਤੋਂ ਇਲਾਵਾ 24 ਹੋਰ ਵਰਕਰਾਂ ਨੂੰ ਵੀ ਇਹ ਮਾਣ ਸਨਮਾਨ ਦਿੱਤਾ ਗਿਆ।
ਬਲਵਿੰਦਰ ਸਿੰਘ ਸਿਆਣ ਨੇ ਮਿਲੇ ਇਸ ਮਾਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਭਾਗ ਦੇ ਚੇਅਰਮੈਨ ਅਨਿਲ ਠਾਕੁਰ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਕਿਹਾ ਕਿ ਜਿਹੜੀ ਜ਼ਿੰਮੇਵਾਰੀ ਉਹਨ੍ਹਾਂ ਨੂੰ ਸੌਪੀ ਗਈ ਹੈ, ਉਹ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਨੂੰ ਇਸ ਮਾਨ ਮਿਲਣ ਰਾਮਗੜ੍ਹੀਆ ਭਾਈਚਾਰੇ ਲਈ ਬਹੁਤ ਮਾਣ ਵਾਲੀ ਗੱਲ ਹੈ। ਦਸ ਦੇਈਏ ਕਿ ਉਹ ਰਾਮਗੜ੍ਹੀਆ ਬੋਰਡ ਦਿੱਲੀ ਦੇ ਜ਼ਿਲ੍ਹਾ ਪ੍ਰਧਾਨ ਵੀ ਹਨ ਤੇ ਵਾਰਡ ਨੰਬਰ 42 ਤੋਂ ਆਮ ਆਦਮੀ ਪਾਰਟੀ ਦੇ ਵਰਕਰ ਹਨ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਸਮੁੱਚੇ ਭਾਈਚਾਰੇ ਵਲੋਂ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।