Friday, March 29, 2024

ਵਾਹਿਗੁਰੂ

spot_img
spot_img

ਪਿਛਲੇ ਸਿਸਟਮ ਨੂੰ ਸੁਧਾਰ ਕੇ ਲੋਕਾਂ ਨੂੰ ਬੇਹਤਰ ਤਰੀਕੇ ਨਾਲ ਦਿੱਤੀਆਂ ਜਾਣਗੀਆਂ ਪ੍ਰਸ਼ਾਸ਼ਨਿਕ ਸੇਵਾਵਾਂ: ਅਮਨ ਅਰੋੜਾ

- Advertisement -

ਯੈੱਸ ਪੰਜਾਬ  
ਬਠਿੰਡਾ, 6 ਅਗਸਤ, 2022 –
ਪੰਜਾਬ ਦੇ ਆਮ ਲੋਕਾਂ ਦੁਆਰਾ ਚੁਣੀ ਹੋਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਿਛਲੇ ਸਿਸਟਮ ਨੂੰ ਸੁਧਾਰ ਕੇ ਲੋਕਾਂ ਨੂੰ ਬੇਹਤਰ ਤਰੀਕੇ ਨਾਲ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਇੱਥੇ ਪੁੱਡਾ ਦਫ਼ਤਰ ਵਿਖੇ ਵੱਖ-ਵੱਖ ਐਸੋਸ਼ੀਏਸ਼ਨਾਂ, ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਕੀਤਾ ।

ਇਸ ਮੌਕੇ ਉਨ੍ਹਾਂ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ਜਾਇਜ਼ ਸਮੱਸਿਆਵਾਂ ਦੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਹੱਲ ਕਰਨ ਦੇ ਆਦੇਸ਼ ਦਿੱਤੇ ਗਏ। ਇਸ ਮੌਕੇ ਬਠਿੰਡਾ ਸ਼ਹਿਰੀ ਤੋਂ ਵਿਧਾਇਕ ਸ. ਜਗਰੂਪ ਸਿੰਘ ਗਿੱਲ, ਬਠਿੰਡਾ ਦਿਹਾਤੀ ਤੋਂ ਵਿਧਾਇਕ ਸ੍ਰੀ ਅਮਿਤ ਰਤਨ ਅਤੇ ਰਾਮਪੁਰਾ ਹਲਕੇ ਦੇ ਵਿਧਾਇਕ ਸ੍ਰੀ ਬਲਕਾਰ ਸਿੰਘ ਸਿੱਧੂ ਤੇ ਪ੍ਰਿੰਸੀਪਲ ਸਕੱਤਰ ਸ੍ਰੀ ਏ.ਕੇ. ਸਿਨਹਾ ਤੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਸ੍ਰੀ ਨੀਲ ਗਰਗ ਅਤੇ ਅਨਿੱਲ ਠਾਕਰ ਵੀ ਉਨ੍ਹਾਂ ਨਾਲ ਮੌਜੂਦ ਰਹੇ।

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਜਿਸ ਤਰ੍ਹਾਂ ਲੋਕਾਂ ਨੇ ਭਾਰੀ ਸਹਿਯੋਗ ਦਿੰਦਿਆਂ ਪੂਰੇ ਉਤਸ਼ਾਹ ਨਾਲ ਚੁਣਿਆ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਆਸਾਂ ਉਮੰਗਾਂ ਤੇ ਖਰਾ ਉਤਰਨ ਲਈ ਹਰ ਸੰਭਵ ਯਤਨ ਤੇ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਜੋ ਕੰਮ ਪਿਛਲੇ ਸਮੇਂ ਦੀਆਂ ਸਰਕਾਰਾਂ ਵੱਲੋਂ ਨਹੀਂ ਕੀਤੇ ਗਏ, ਉਹ ਕੰਮ ਹੁਣ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਸ਼ਹਿਰ ਦੀਆਂ ਵੱਖ-ਵੱਖ ਐਸੋਸੀਏਸ਼ਨਾਂ, ਕਲੋਨਾਈਜ਼ਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਵੱਲੋਂ ਸ਼ਹਿਰ ਦੇ ਵਿਕਾਸ ਲਈ ਦਿੱਤੇ ਗਏ ਲੋੜੀਂਦੇ ਸੁਝਾਵਾਂ ਤੇ ਅਮਲ ਕਰਨ ਦਾ ਵੀ ਯਕੀਨ ਦਿਵਾਇਆ।

ਇਸ ਦੌਰਾਨ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਉਚ ਅਧਿਕਾਰੀਆਂ ਨੂੰ ਨਾਲ ਲੈਕੇ ਬਠਿੰਡਾ ਥਰਮਲ ਪਲਾਂਟ ਦੀ ਕਰੀਬ 800 ਏਕੜ ਰਾਖ ਦੇ ਡੰਪ ਵਾਲੀ ਜ਼ਮੀਨ ਦਾ ਵੀ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਇੱਥੇ ਉਦਯੋਗਿਕ ਡਿਵੈਲਪਮੈਂਟ ਤਹਿਤ ਅਜਿਹੀਆਂ ਸੰਭਾਵਨਾਵਾਂ ਤਲਾਸ਼ਣ ਦੇ ਆਦੇਸ਼ ਦਿੱਤੇ, ਜਿਨ੍ਹਾਂ ਨਾਲ ਬਠਿੰਡਾ ਦਾ ਹੋਰ ਵਿਕਾਸ ਅਤੇ ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।

ਦੌਰੇ ਮੌਕੇ ਕੈਬਨਿਟ ਮੰਤਰੀ ਨੇ ਪੁੱਡਾ ਵੱਲੋਂ ਮਾਨਸਾ ਰੋਡ ਤੇ ਪੁੱਡਾ ਅਰਬਨ ਅਸਟੇਟ ਫੇਸ 6 ਅਤੇ 7 ਬਣਾਉਣ ਲਈ ਤਲਾਸ਼ ਕੀਤੀ ਗਈ ਢੁਕਵੀਂ ਜ਼ਮੀਨ ਦਾ ਵੀ ਦੌਰਾ ਕਰਕੇ ਜਾਇਜ਼ਾ ਲਿਆ ਗਿਆ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਕਰਵਾਏ ਗਏ ਸਮਾਗਮ ਵਿੱਚ ਵੀ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੜ੍ਹਾਈ ਤੋਂ ਵੱਡਾ ਤੇ ਪਵਿੱਤਰ ਹੋਰ ਕੋਈ ਕਾਰਜ ਨਹੀਂ ਹੋ ਸਕਦਾ।

ਉਨ੍ਹਾਂ ਸੂਬਾ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਸਿਸਟਮ ਸਬੰਧੀ ਕੀਤੇ ਜਾ ਰਹੇ ਸੁਧਾਰਾਂ ਸਬੰਧੀ ਗੱਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਿੱਥੇ 16 ਨਵੇਂ ਮੈਡੀਕਲ ਕਾਲਜ ਅਤੇ ਆਮ ਆਦਮੀ ਕਲੀਨਿਕ ਬਣਾਏ ਜਾ ਰਹੇ ਹਨ, ਉਥੇ ਹੀ ਸੂਬੇ ਨੂੰ ਵਿਦਿਅਕ ਖੇਤਰ ਚ ਹੋਰ ਬੁਲੰਦੀਆਂ ਤੇ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਮੌਕੇ ਉਨ੍ਹਾਂ ਹਰ ਖੇਤਰ ਵਿੱਚ ਅੱਗੇ ਵਧ ਰਹੀਆਂ ਲੜਕੀਆਂ ਦੀ ਜਿੱਥੇ ਸ਼ਲਾਘਾ ਕੀਤੀ, ਉਥੇ ਹੀ ਉਨ੍ਹਾਂ ਪੜਾਈ ਦੇ ਖੇਤਰ ਵਿੱਚ ਪਛੜ ਰਹੇ ਲੜਕਿਆਂ ਨੂੰ ਵੀ ਅੱਗੇ ਵਧਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪੁੱਡਾ ਦੇ ਚੀਫ਼ ਇੰਜੀਨੀਅਰ ਸ੍ਰੀ ਰਾਜੀਵ ਮੋਦਗਿੱਲ, ਚੀਫ਼ ਪਲੇਨਿੰਗ ਸ੍ਰੀ ਪੰਕਜ਼ ਬਾਵਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਆਰ.ਪੀ.ਸਿੰਘ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼੍ਰੀ ਅਮ੍ਰਿਤਲਾਲ ਅਗਰਵਾਲ, ਦਿਹਾਤੀ ਪ੍ਰਧਾਨ ਸ਼੍ਰੀ ਗੁਰਜੰਟ ਸਿਵੀਆ, ਲੀਗਲ ਸੈਲ ਦੇ ਸੂਬਾ ਵਾਈਸ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਜੀਦਾ, ਬੀਸੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮੈਡਮ ਮਨਦੀਪ ਕੌਰ ਰਾਮਗੜੀਆ, ਜ਼ਿਲ੍ਹਾ ਯੂਥ ਪ੍ਰਧਾਨ ਅਮਰਦੀਪ ਰਾਜਨ, ਲੋਕ ਸਭਾ ਇੰਚਾਰਜ ਸ਼੍ਰੀ ਰਾਕੇਸ਼ ਪੁਰੀ ਆਦਿ ਸਖ਼ਸ਼ੀਅਤਾਂ ਤੇ ਉਚ ਅਧਿਕਾਰੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...