Tuesday, May 21, 2024

ਵਾਹਿਗੁਰੂ

spot_img
spot_img

ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਪਾਰਟੀ ਦਫ਼ਤਰ ‘ਚ ‘ਆਪ’ ਆਗੂਆਂ ਨੇ ਮਨਾਇਆ ਜਸ਼ਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 10 ਮਈ, 2024

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਅੰਤ੍ਰਿਮ ਜ਼ਮਾਨਤ ਮਿਲਣ ‘ਤੇ ‘ਆਪ’ ਆਗੂਆਂ ਨੇ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਜਸ਼ਨ ਮਨਾਇਆ ਅਤੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। ‘ਆਪ’ ਨੇ ਕਿਹਾ ਕਿ ਇਹ ਲੋਕਤੰਤਰ ਦੀ ਜਿੱਤ ਹੈ ਅਤੇ ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਵੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਅਕਾਊਂਟ ਤੇ ਲਿਖਿਆ ਸੁਪਰੀਮ ਕੋਰਟ ਦਾ ਧੰਨਵਾਦ, ਹੁਣ ਅਸੀਂ ਲੋਕਤੰਤਰ ਨੂੰ ਬਚਾਉਣ ਲਈ ਹੋਰ ਸ਼ਿੱਦਤ ਨਾਲ ਲੜਾਈ ਲੜਾਂਗੇ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਇੱਕ ਵਿਅਕਤੀ ਨਹੀਂ ਸਗੋਂ ਇੱਕ ਸੋਚ (ਵਿਚਾਰ) ਹਨ ਅਤੇ ਹੁਣ ਅਸੀਂ ਉਨ੍ਹਾਂ ਦੀ ਸੋਚ (ਵਿਚਾਰ) ਨੂੰ ਹੋਰ ਤੇਜ਼ੀ ਨਾਲ ਅੱਗੇ ਲੈ ਕੇ ਜਾਵਾਂਗੇ।

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਅੱਜ ਸੁਪਰੀਮ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਇੱਕ ਗੱਲ ਸਾਬਤ ਹੋ ਗਈ ਹੈ ਕਿ ਸੱਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਵਿੱਚ ਆਸ ਦੀ ਕਿਰਨ ਜਾਗ ਪਈ ਹੈ। ਅਰਵਿੰਦ ਕੇਜਰੀਵਾਲ ਜੀ ਦੇ ਬਾਹਰ ਆਉਣ ਨਾਲ ਲੋਕਤੰਤਰ ਹੋਰ ਮਜ਼ਬੂਤ ਹੋਵੇਗਾ। ਹੁਣ ਪੂਰਾ ਦੇਸ਼ ਇਸ ਲੜਾਈ ਨੂੰ ਇਕੱਠੇ ਲੜੇਗਾ ਅਤੇ ਲੋਕਤੰਤਰ ਮਜ਼ਬੂਤ ਹੋਵੇਗਾ।

ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿੱਚ ਤਾਨਾਸ਼ਾਹੀ ਸਰਕਾਰ ਹੈ ਜੋ ਵਿਰੋਧੀ ਧਿਰ, ਲੋਕਤੰਤਰ ਅਤੇ ਸੰਵਿਧਾਨ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਹੁਣ ਇਹ ਤਾਨਾਸ਼ਾਹੀ ਖ਼ਤਮ ਹੋ ਜਾਵੇਗੀ।

ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਕਿਹਾ ਕਿ ਭਾਜਪਾ ਨੇ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਰੱਖਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਕੇ ਲੋਕਾਂ ਦਾ ਦੇਸ਼ ਦੀ ਨਿਆਂ ਪ੍ਰਣਾਲੀ ਵਿੱਚ ਭਰੋਸਾ ਬਹਾਲ ਕੀਤਾ ਹੈ।

ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ‘ਤੇ ਅਸੀਂ ਸਾਰੇ ‘ਆਪ’ ਵਰਕਰ ਬਹੁਤ ਖੁਸ਼ ਹਾਂ। ਹੁਣ ਅਸੀਂ ਹੋਰ ਵੀ ਉਤਸ਼ਾਹ ਨਾਲ ਚੋਣਾਂ ਲੜਾਂਗੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਮਿਸ਼ਨ 13-0 ਨੂੰ ਪੂਰਾ ਕਰਾਂਗੇ।

‘ਆਪ’ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਇਹ ਸਿਰਫ਼ ਅੰਤਰਿਮ ਜ਼ਮਾਨਤ ਹੀ ਨਹੀਂ ਹੈ, ਇਹ ਲੋਕਤੰਤਰ ਦੀ ਵੱਡੀ ਜਿੱਤ ਹੈ, ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ। ਲੋਕਤੰਤਰ ਦਾ ਘਾਣ ਕਰਨ ਵਾਲਿਆਂ ਨੂੰ ਮਾਣਯੋਗ ਸੁਪਰੀਮ ਕੋਰਟ ਨੇ ਕਰਾਰਾ ਝਟਕਾ ਦਿੱਤਾ ਹੈ।

ਭਾਜਪਾ ਵਾਲੇ ਕ੍ਰਾਂਤੀਕਾਰੀ ਨੇਤਾ ਅਰਵਿੰਦ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਤੋਂ ਰੋਕਣਾ ਚਾਹੁੰਦੇ ਸੀ, ਅੱਜ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਚੋਣ ਪ੍ਰਚਾਰ ਕਰਨ ਲਈ ਜ਼ਮਾਨਤ ਦੇ ਦਿੱਤੀ ਹੈ। ਇਹ ਸਾਡੇ ਲੋਕਤੰਤਰ ਦੀ ਵੱਡੀ ਜਿੱਤ ਹੈ, ਅਸੀਂ ਆਪਣੇ ਲੋਕਤੰਤਰ ਦੀ ਰਾਖੀ ਲਈ ਮਾਣਯੋਗ ਅਦਾਲਤ ਦੇ ਧੰਨਵਾਦੀ ਹਾਂ।

‘ਆਪ’ ਆਗੂ ਨੇ ਕਿਹਾ ਕਿ ਇਹ ਕੋਈ ਛੁਪਿਆ ਹੋਇਆ ਭੇਤ ਨਹੀਂ ਹੈ ਕਿ ਭਾਜਪਾ ਅਤੇ ਨਰਿੰਦਰ ਮੋਦੀ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਤੋਂ ਡਰਦੇ ਹਨ, ਇਸ ਲਈ ਉਨ੍ਹਾਂ ਨੇ ਸਾਨੂੰ ਰੋਕਣ ਲਈ ਸਾਡੀ ਪਾਰਟੀ ਅਤੇ ਇਸ ਦੇ ਆਗੂਆਂ ਵਿਰੁੱਧ ਸਾਜ਼ਿਸ਼ ਰਚੀ ਹੈ। ਜਦੋਂ ਉਹ ਸਾਨੂੰ ਕਿਸੇ ਹੋਰ ਤਰੀਕੇ ਨਾਲ ਡਰਾਉਣ ਵਿੱਚ ਅਸਫਲ ਰਹੇ, ਤਾਂ ਉਨ੍ਹਾਂ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਅਤੇ ਆਮ ਚੋਣਾਂ ਤੋਂ ਠੀਕ ਪਹਿਲਾਂ ਇੱਕ ਮੌਜੂਦਾ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਫੈਸਲਾ ਸਾਡੇ ਲੋਕਤੰਤਰ ਲਈ ਬਹੁਤ ਹੀ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਉਨ੍ਹਾਂ ਸਾਰੇ ਲੋਕਾਂ ਨੂੰ ਸਕਾਰਾਤਮਿਕ ਮਜ਼ਬੂਤੀ ਮਿਲੇਗੀ ਜੋ ਸਾਡੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਲੜ ਰਹੇ ਹਨ। ਉੱਥੇ ਹੀ ‘ਆਪ’ ਆਗੂ ਅਤੇ ਵਰਕਰ ਮੁੜ ਤੋਂ ਹੋਰ ਵੀ ਜੋਸ਼ ਨਾਲ ਕੰਮ ਕਰਨਗੇ।

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,115FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...