ਯੈੱਸ ਪੰਜਾਬ
ਬਟਾਲਾ, ਅਗਸਤ 25, 2024:
ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਆਮ ਆਦਮੀ ਪਾਰਟੀ ਵੱਲੋਂ ਸਟੇਟ ਦੇ ਸਪੋਕਸਪਰਸਨ ਦੀ ਨਵੀਂ ਜ਼ਿੰਮੇਵਾਰੀ ਸੌਂਪਣ ‘ਤੇ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਨਵੀਂ ਮਿਲੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਤੇ ਪਾਰਟੀ ਅਤੇ ਲੋਕਹਿੱਤ ਲਈ ਹੋਰ ਮਿਹਨਤ ਨਾਲ ਕੰਮ ਕਰਨਗੇ।
ਵਿਧਾਇਕ ਸ਼ੈਰੀ ਕਲਸੀ ਨੇ ਗੱਲ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕੰਨਵੀਨਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਨਵੀਂ ਜਿੰਮੇਵਾਰੀ ਨੂੰ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ ਤੇ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਦਿਨ ਰਾਤ ਇੱਕ ਕਰ ਦੇਣਗੇ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਉਨ੍ਹਾਂ ਨੂੰ ਪਾਰਟੀ ਵਲੋਂ ਪਹਿਲਾਂ ਵੀ ਅਹਿਮ ਜਿੰਮੇਵਾਰੀਆਂ ਸੌਂਪੀਆਂ ਗਈਆਂ ਹਨ, ਜਿਸ ਨੂੰ ਉਨ੍ਹਾਂ ਨੇ ਪੂਰੀ ਮਿਹਨਤ ਨਾਲ ਨਿਭਾਇਆ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਮੱਧ ਪ੍ਰਦੇਸ਼ ਵਿੱਚ ਹੋਣ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਸਹਿ ਇੰਚਾਰਜ ਵਜੋਂ ਨਿਯੁਕਤੀ ਕੀਤੀ ਸੀ।
ਪੰਜਾਬ ਦਾ ਉੁੱਪ ਪਰਧਾਨ ਲਾ ਕੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਡੇਰਾ ਬਾਬਾ ਨਾਨਕ ਜਿਮਨੀ ਚੋਣ ਲਈ ਸਹਿ ਇੰਚਾਰਜ ਦੀ ਜਿੰਮੇਵਾਰੀ ਦਿੱਤੀ ਗਈ ਹੈ, ਗੁਜਰਾਤ ਵਿਧਾਨ ਸਭਾ ਚੋਣਾਂ ਅਤੇ ਜਲੰਧਰ ਲੋਕ ਸਭਾ ਦੀ ਜਿਮਨੀ ਚੋਣ ਵਿੱਚ ਵੀ ਡਿਊਟੀ ਲਗਾਈ ਗਈ ਸੀ ਅਤੇ ਉਨਾ ਨੇ ਹਮੇਸ਼ਾ ਪੂਰੀ ਮਿਹਨਤ ਤੇ ਲਗਨ ਨਾਲ ਆਪਣੀ ਜਿੰਮੇਵਾਰੀ ਨਿਭਾਈ ਹੈ।
ਇਸ ਮੌਕੇ ਚੇਅਰਮੈਨ ਨਰੇਸ਼ ਗੋਇਲ, ਚੇਅਰਮੈਨ ਸੁਖਜਿੰਦਰ ਸਿੰਘ ਰਜਿੰਦਰਾ ਫਾਊਂਡਰੀ, ਬਲਬੀਰ ਸਿੰਘ ਬਿੱਟੂ, ਯਸ਼ਪਾਲ ਚੌਹਾਨ ਪੰਜਾਬ ਪਰਧਾਨ ਸਵਰਨਕਾਰ ਸੰਘ, ਡਾਇਰੈਕਟਰ ਮਨਜੀਤ ਸਿੰਘ ਭੁੱਲਰ ਅੰਮਿ੍ਤ ਕਲਸੀ, ਪਿਰੰਸ ਰੰਧਾਵਾ, ਐਮਸੀ ਬਲਵਿੰਦਰ ਸਿੰਘ ਮਿੰਟਾ, ਆਸ਼ੂ ਗੋਇਲ, ਬੰਟੀ ਟਰੇਂਡਜ, ਗੁਰਪ੍ਰੀਤ ਸਿੰਘ ਰਾਜੂ, ਮਨਜੀਤ ਸਿੰਘ ਬੁਮਰਾਹ, ਗੁਰਜੀਤ ਸਿੰਘ ਸੁੰਦਰ ਨਗਰ, ਮਨਜੀਤ ਸਿੰਘ, ਰਾਜਵੀਰ ਸਿੰਘ, ਰਜਿੰਦਰ ਜੰਬਾ, ਵਿੱਕੀ ਚੌਹਾਨ ਸਮੇਤ ਹਲਕੇ ਦੇ ਵੱਖ ਵੱਖ ਸਖਸੀਅਤਾਂ ਵਲੋਂ ਵਿਧਾਇਕ ਸ਼ੈਰੀ ਕਲਸੀ ਨੂੰ ਦਿੱਤੀ ਗਈ ਨਵੀਂ ਜਿੰਮੇਵਾਰੀ ਦੀ ਮੁਬਾਰਕਬਾਦ ਦਿੰਦਿਆਂ ਪਾਰਟੀ ਦਾ ਧੰਨਵਾਦ ਕੀਤਾ ਗਿਆ।