ਯੈੱਸ ਪੰਜਾਬ
ਜਲੰਧਰ, 14 ਦਸੰਬਰ, 2024
Aam Aadmi Party Punjab ਦੇ ਪ੍ਰਧਾਨ Aman Arora ਨੇ ਪਾਰਟੀ ਆਗੂਆਂ ਦੇ ਨਾਲ ਡੇਰਾ ਬਿਆਸ ਦੇ ਮੁਖੀ Baba Gurinder Singh Dhillon ਅਤੇ ਜਸਦੀਪ ਸਿੰਘ ਗਿੱਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਅਸ਼ੀਰਵਾਦ ਲਿਆ।
ਇਸ ਦੌਰਾਨ Aman Arora ਨੇ Baba Gurinder Singh Dhillon ਦਾ ਧੰਨਵਾਦ ਪ੍ਰਗਟ ਕੀਤਾ ਅਤੇ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਤਨਦੇਹੀ ਨਾਲ ਕੰਮ ਕਰਨ ਲਈ ਉਨ੍ਹਾਂ ਦਾ ਆਸ਼ੀਰਵਾਦ ਮੰਗਿਆ।
Arora ਦੇ ਨਾਲ ਆਏ ‘ਆਪ’ ਵਫ਼ਦ ਵਿੱਚ ਮੰਤਰੀ ਹਰਦੀਪ ਸਿੰਘ ਮੁੰਡੀਆਂ, ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਸੀਨੀਅਰ ਆਗੂ ਦੀਪਕ ਬਾਲੀ ਅਤੇ ਡਾ. ਸੰਨੀ ਆਹਲੂਵਾਲੀਆ ਸ਼ਾਮਲ ਸਨ। ਸਾਰੇ ਆਗੂਆਂ ਨੇ ਬਾਬਾ ਦੀ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦੇ ਹੋਏ, ਵਿਕਾਸ ਅਤੇ ਪੰਜਾਬ ਦੀ ਭਲਾਈ ਪ੍ਰਤੀ ਵਚਨਬੱਧਤਾ ਦੇ ਆਪਣੇ ਦ੍ਰਿਸ਼ਟੀਕੋਣ ਨੂੰ ਵੀ ਸਾਂਝਾ ਕੀਤਾ।