ਯੈੱਸ ਪੰਜਾਬ
ਚੰਡੀਗੜ੍ਹ/ਫਤਹਿਗੜ੍ਹ ਸਾਹਿਬ, 26 ਦਸੰਬਰ, 2024
ਸਿੱਖ ਧਰਮ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਆਮ ਆਦਮੀ ਪਾਰਟੀ (AAP) Punjab ਦੇ ਪ੍ਰਧਾਨ Aman Arora ਸ਼ੁੱਕਰਵਾਰ ਨੂੰ ਪਾਰਟੀ ਦੇ ਆਗੂਆਂ, ਮੰਤਰੀਆਂ ਅਤੇ ਵਿਧਾਇਕਾਂ ਦੇ ਨਾਲ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣਗੇ।
ਇਹ ਜਾਣਕਾਰੀ ਪਾਰਟੀ ਦਫ਼ਤਰ Chandigarh ਤੋਂ ਜਾਰੀ ਇੱਕ ਬਿਆਨ ਵਿੱਚ ਮੀਡੀਆ ਨੂੰ ਦਿੱਤੀ ਗਈ। ਅਮਨ ਅਰੋੜਾ ਦੇ ਨਾਲ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕੁਲਦੀਪ ਸਿੰਘ ਧਾਲੀਵਾਲ, ਡਾ. ਬਲਜੀਤ ਕੌਰ, ਬਰਿੰਦਰ ਗੋਇਲ, ਗੁਰਮੀਤ ਸਿੰਘ ਖੁੱਡੀਆਂ, ਡਾ. ਰਵਜੋਤ, ਮੋਹਿੰਦਰ ਭਗਤ, ਤਰੁਨਪ੍ਰੀਤ ਸਿੰਘ ਸੌਂਧ ਅਤੇ ਹਰਦੀਪ ਸਿੰਘ ਮੁੰਡੀਆਂ ਹਾਜ਼ਰ ਰਹਿਣਗੇ। ਪਾਰਟੀ ਪ੍ਰਧਾਨ ਦੇ ਨਾਲ ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੀ ਮੌਜੂਦ ਰਹਿਣਗੇ।
ਇਸ ਮੌਕੇ ਪਾਰਟੀ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਕੁਲਵੰਤ ਸਿੰਘ, ਜਸਵੀਰ ਸਿੰਘ ਰਾਜਾ ਗਿੱਲ, ਕਰਮਵੀਰ ਸਿੰਘ ਘੁੰਮਣ, ਬ੍ਰਹਮ ਸ਼ੰਕਰ ਜਿੰਪਾ, ਜੈ ਕਿਸ਼ਨ ਸਿੰਘ ਰੋਡੀ, ਸੰਤੋਸ਼ ਕਟਾਰੀਆ, ਰਮਨ ਅਰੋੜਾ, ਇੰਦਰਜੀਤ ਕੌਰ ਮਾਨ, ਬਲਕਾਰ ਸਿੰਘ, ਲਖਬੀਰ ਸਿੰਘ ਰਾਏ, ਗੁਰਿੰਦਰ ਸਿੰਘ ਗੈਰੀ ਵੜਿੰਗ, ਰੁਪਿੰਦਰ ਸਿੰਘ ਹੈਪੀ, ਜਗਤਾਰ ਸਿੰਘ, ਰਜਿੰਦਰ ਪਾਲ ਕੌਰ ਛੀਨਾ, ਸਰਬਜੀਤ ਕੌਰ ਮਾਣੂੰਕੇ, ਅਮਨਦੀਪ ਕੌਰ ਅਰੋੜਾ, ਗੁਰਦਿੱਤ ਸਿੰਘ ਸੇਖੋਂ ਅਤੇ ਸੀਨੀਅਰ ਆਗੂ ਦੀਪਕ ਬਾਲੀ ਵੀ ਸ਼ਾਮਲ ਹੋਣਗੇ।
ਇਸ ਮੌਕੇ ਮੰਤਰੀਆਂ ਤੇ ਵਿਧਾਇਕਾਂ ਤੋਂ ਇਲਾਵਾ ਪੰਜਾਬ ਭਰ ਤੋਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਅਹੁਦੇਦਾਰ ਵੀ ਹਾਜ਼ਰ ਹੋਣਗੇ। ਅਮਨ ਅਰੋੜਾ ਸਵੇਰੇ 8:00 ਵਜੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਪਹੁੰਚ ਕੇ ਨਤਮਸਤਕ ਹੋਣਗੇ।