Thursday, March 20, 2025
spot_img
spot_img
spot_img
spot_img

Abohar ਵਿੱਚ ਕਿਨੂੰ ਅਧਾਰਤ ਇੰਡਸਟਰੀ ਨੂੰ ਕੀਤਾ ਜਾਵੇਗਾ ਉਤਸਾਹਿਤ: Aman Arora

ਯੈੱਸ ਪੰਜਾਬ
ਅਬੋਹਰ (ਫਾਜ਼ਿਲਕਾ) 18 ਫਰਵਰੀ, 2025

Punjab ਦੇ ਕੈਬਨਿਟ ਮੰਤਰੀ ਸ਼੍ਰੀ Aman Arora ਨੇ ਆਖਿਆ ਹੈ ਕਿ ਅਬੋਹਰ ਇਲਾਕੇ ਵਿੱਚ ਕਿੰਨੂ ਅਧਾਰਿਤ ਇੰਡਸਟਰੀ ਨੂੰ ਉਤਸਾਹਿਤ ਕੀਤਾ ਜਾਵੇਗਾ। ਉਹ ਅੱਜ ਅਬੋਹਰ ਦੌਰੇ ਦੌਰਾਨ ਸਾਬਕਾ ਵਿਧਾਇਕ ਸ੍ਰੀ ਅਰੁਣ ਨਾਰੰਗ ਦੇ ਘਰ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ।

ਸ੍ਰੀ Aman Arora ਨੇ ਇਸ ਮੌਕੇ ਆਖਿਆ ਕਿ ਕਿੰਨੂ ਫਾਜ਼ਿਲਕਾ ਜ਼ਿਲ੍ਹੇ ਦਾ ਪ੍ਰਮੁੱਖ ਫਲ ਹੈ ਅਤੇ ਸੂਬਾ ਸਰਕਾਰ ਵੱਲੋਂ ਇੱਥੇ ਕਿਨੂੰ ਅਧਾਰਤ ਇੰਡਸਟਰੀ ਨੂੰ ਪ੍ਰਫੁੱਲਤ ਕਰਨ ਲਈ ਉਪਰਾਲੇ ਆਰੰਭੇ ਗਏ ਹਨ। ਉਹਨਾਂ ਨੇ ਕਿਹਾ ਕਿ ਇੱਥੇ ਕਿੰਨੂੰ ਅਧਾਰਤ ਜੋ ਕੋਈ ਵੀ ਇੰਡਸਟਰੀ ਲਗਾਉਣਾ ਚਾਹੇਗਾ ਤਾਂ ਉਸ ਨੂੰ ਸਰਕਾਰ ਵੱਲੋਂ ਸਾਰੀਆਂ ਪ੍ਰਵਾਨਗੀਆਂ ਪਹਿਲ ਦੇ ਅਧਾਰ ਤੇ ਦਿੱਤੀਆਂ ਜਾਣਗੀਆਂ।

ਇਸ ਮੌਕੇ ਉਹਨਾਂ ਨੇ ਇਲਾਕੇ ਵਿੱਚ ਸੇਮ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਇਸ ਦੇ ਨਿਪਟਾਰੇ ਲਈ ਪ੍ਰਤੀਬੱਧ ਹੈ ਅਤੇ 100 ਕਰੋੜ ਰੁਪਏ ਦਾ ਪ੍ਰੋਜੈਕਟ ਤਿਆਰ ਕੀਤਾ ਜਾ ਰਿਹਾ ਹੈ।

ਉਹਨਾਂ ਨੇ ਇਸ ਮੌਕੇ ਆਖਿਆ ਕਿ ਅੰਡਰਗਰਾਊਂਡ ਪਾਈਪਲਾਈਨ ਪਾਉਣ ਦੇ ਪ੍ਰੋਜੈਕਟ ਵੀ ਚਲਾਏ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਪੂਰਾ ਨਹਿਰੀ ਪਾਣੀ ਟੇਲਾਂ ਤੱਕ ਪੁੱਜਦਾ ਹੋ ਸਕੇ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਪੂਰਾ ਨਹਿਰੀ ਪਾਣੀ ਦੇਣ ਲਈ ਵਚਨਬੱਧ ਹੈ ਤਾਂ ਜੋ ਸਾਡੇ ਕਿਸਾਨਾਂ ਦੀ ਆਮਦਨ ਵੱਧ ਸਕੇ। ਇਸ ਮੌਕੇ ਉਨਾਂ ਨੇ ਸਥਾਨਕ ਹਸਪਤਾਲ ਵਿੱਚ ਡਾਕਟਰਾਂ ਦੀ ਤਾਇਨਾਤੀ ਕਰਨ ਦਾ ਵੀ ਭਰੋਸਾ ਦਿੱਤਾ।

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲ ਰਹੀ ਹੈ ਤਾਂ ਜੋ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ। ਉਹਨਾਂ ਨੇ ਐਲਾਨ ਕੀਤਾ ਕਿ ਅਬੋਹਰ ਦੇ ਬਕਾਇਆ ਪਏ ਵਿਕਾਸ ਕੰਮ ਪਹਿਲ ਦੇ ਅਧਾਰ ਤੇ ਹੋਣਗੇ ਅਤੇ ਇੱਥੇ ਬਣਨ ਵਾਲੇ ਰੇਲਵੇ ਅੰਡਰ ਬ੍ਰਿਜ ਦਾ ਪ੍ਰੋਜੈਕਟ ਤਿਆਰ ਕਰਨ ਦੇ ਨਿਰਦੇਸ਼ ਵੀ ਉਹਨਾਂ ਨੇ ਅਧਿਕਾਰੀਆਂ ਨੂੰ ਦਿੱਤੇ।

ਇਸ ਤੋਂ ਪਹਿਲਾਂ ਇੱਥੇ ਪਹੁੰਚਣ ਤੇ ਸਾਬਕਾ ਵਿਧਾਇਕ ਸ਼੍ਰੀ ਅਰੁਣ ਨਾਰੰਗ ਨੇ ਉਹਨਾਂ ਦਾ ਸਵਾਗਤ ਕੀਤਾ ਅਤੇ ਹਲਕੇ ਦੀਆਂ ਮੰਗਾਂ ਉਹਨਾਂ ਦੇ ਸਨਮੁੱਖ ਰੱਖੀਆਂ।

ਇਸ ਮੌਕੇ ਜਿਲ੍ਹਾ ਪ੍ਰਧਾਨ ਸੁਨੀਲ ਸਚਦੇਵਾ, ਐਡਵੋਕੇਟ ਹਰਪ੍ਰੀਤ ਸਿੰਘ, ਐਡਵੋਕੇਟ ਇੰਦਰਜੀਤ ਸਿੰਘ ਬਜਾਜ, ਸ ਉਪਕਾਰ ਸਿੰਘ ਜਾਖੜ ਸਮੇਤ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ