Friday, October 4, 2024
spot_img
spot_img
spot_img
spot_img
spot_img

“ਵਾਕ ਵਿਦ ਕਮਿਸ਼ਨਰ” – ਸਵੇਰ ਦੀ ਸੈਰ ਦੌਰਾਨ ਹੀ ਕਮਿਸ਼ਨਰ ਨਗਰ ਨਿਗਮ ਅਬੋਹਰ ਡਾ. ਸੇਨੂ ਦੁੱਗਲ ਨੇ ਸੁਣੀਆ ਲੋਕਾਂ ਦੀਆਂ ਸਮੱਸਿਆਵਾਂ

ਯੈੱਸ ਪੰਜਾਬ
ਅਬੋਹਰ/ਫਾਜ਼ਿਲਕਾ, 8 ਅਗਸਤ, 2024

ਕਮਿਸ਼ਨਰ ਨਗਰ ਨਿਗਮ ਅਬੋਹਰ ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਸ਼ੁਰੂ ਕੀਤੇ ਗਏ ਥੀਮ “ਵਾਕ ਵਿਦ ਕਮਿਸ਼ਨਰ” ਨੂੰ ਅਬੋਹਰ ਸ਼ਹਿਰ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਕਮਿਸ਼ਨਰ ਨਗਰ ਨਿਗਮ ਡਾ. ਸੇਨੂ ਦੁੱਗਲ ਨੇ ਨਹਿਰੂ ਪਾਰਕ ਅਬੋਹਰ ਵਿਖੇ ਪਹੁੰਚ ਕੇ ਸਵੇਰ ਦੀ ਸੈਰ ਕਰਨ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।

ਇਸ ਮੌਕੇ ਕਮਿਸ਼ਨਰ ਨਗਰ ਨਿਗਮ ਡਾ. ਸੇਨੂ ਦੁੱਗਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਲੋਕਾਂ ਦੀਆਂ ਬਰੂਹਾਂ ਤੱਕ ਪ੍ਰਸ਼ਾਸਨ ਖੁਦ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਲਾਹਾ ਦੇ ਰਿਹਾ ਹੈ ਤੇ ਇਸੇ ਤਹਿਤ ਹੀ ਅੱਜ ਉਹ ਖੁਦ ਨਹਿਰੂ ਪਾਰਕ ਅਬੋਹਰ ਵਿਖੇ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਆਏ ਹਨ।

ਉਨ੍ਹਾਂ ਕਿਹਾ ਕਿ ਅੱਜ ਉਹਨਾਂ ਇੱਥੇ ਅਬੋਹਰ ਸ਼ਹਿਰ ਵਾਸੀਆਂ ਦੀ ਪਾਣੀ ਦੀ ਸਮੱਸਿਆ, ਬਿਜਲੀ ਮੀਟਰ, ਸੀਵਰੇਜ ਦੀ ਸਮੱਸਿਆ, ਇੰਤਕਾਲ, ਸਗਨ ਸਕੀਮ, ਗਲੀਆਂ ਤੇ ਨਾਲੀਆਂ, ਪਾਰਕ ਵਿਖੇ ਸੈਡ ਬਣਾਉਣ ਤੇ ਲਾਈਟ ਸਿਸਟਮ, ਪਾਰਕ ਦੀ ਸਾਫ ਸਫਾਈ, ਅਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਨਿਜਾਤ ਦਵਾਉਣ, ਸੜਕਾਂ ਤੇ ਪਏ ਖੱਡਿਆਂ ਦੀ ਮੁਰੰਮਤ, ਕੱਚੀਆਂ ਸੜਕਾਂ ਨੂੰ ਪੱਕੀਆਂ ਕਰਨਾ ਆਦਿ ਸਮੱਸਿਆਵਾਂ ਸੁਣੀਆਂ ਤੇ ਸਮੱਸਿਆਵਾਂ ਦੇ ਹੱਲ ਲਈ ਮੌਕੇ ਤੇ ਹੀ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ।

ਉਨਾਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਨਹਿਰੂ ਪਾਰਕ ਦੀ ਸਾਫ ਸਫਾਈ ਅਤੇ ਸ਼ਹਿਰ ਦੀ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਸ਼ਹਿਰ ਤੇ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀ ਸਾਫ ਸਫਾਈ ਦਾ ਧਿਆਨ ਰੱਖਿਆ ਜਾਵੇ ਤੇ ਪਾਰਕਾਂ ਵਿੱਚ ਡਸਟਬਿਨ ਤੇ ਵੱਧ ਤੋਂ ਵੱਧ ਬੂਟੇ ਲਗਾ ਕੇ ਬੂਟਿਆਂ ਦੀ ਸੰਭਾਲ ਕੀਤੀ ਜਾਵੇ੍ਟ ਉਨਾ ਸ਼ਹਿਰ ਵਾਸੀਆਂ ਨੂੰ ਕਿਹਾ ਕਿ ਸਰਕਾਰ ਵੱਲੋਂ ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ ਤਾਂ ਜੋ ਸੀਵਰੇਜ ਸਿਸਟਮ ਨੂੰ ਨਿਰਵਿਘਨ ਚਲਾਇਆ ਜਾ ਸਕੇ ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਨੂੰ ਮੱਦੇ ਨਜ਼ਰ ਰੱਖਦਿਆਂ ਸ਼ਹਿਰ ਵਿੱਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ ਕਿਉਂਕਿ ਖੜੇ ਪਾਣੀ ਵਿੱਚ ਡੇਂਗੂ ਤੇ ਮਲੇਰੀਆ ਮੱਛਰਾਂ ਦੇ ਪੈਦਾ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਉਹਨਾਂ ਸ਼ਹਿਰ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਕੂੜਾ ਇਕੱਠਾ ਕਰਨ ਵਾਲਿਆਂ ਨੂੰ ਗਿੱਲਾ ਅਤੇ ਸੁੱਕਾ ਕੂੜਾ ਅਲੱਗ ਅਲੱਗ ਕਰਕੇ ਹੀ ਦਿੱਤਾ ਜਾਵੇ। ਉਹਨਾਂ ਲੋਕਾਂ ਤੋਂ ਡੋਰ ਟੂ ਡੋਰ ਕੂੜੇ ਦੀ ਕਲੈਕਸ਼ਨ ਵਿੱਚ ਸਹਿਯੋਗ ਦੀ ਮੰਗ ਵੀ ਕੀਤੀ।

ਇਸ ਮੌਕੇ ਐਸਡੀਐਮ ਅਬੋਹਰ ਸ੍ਰੀ ਪੰਕਜ ਬਾਂਸਲ, ਨਿਗਰਾਨ ਇੰਜੀਨੀਅਰ ਸੰਦੀਪ ਗੁਪਤਾ, ਸੁਪਰਡੈਂਟ ਵਿਕਰਮ ਧੂੜੀਆ ਤੋਂ ਇਲਾਵਾ ਨਗਰ ਨਿਗਮ ਦੇ ਅਧਿਕਾਰੀ ਕਰਮਚਾਰੀ ਵੀ ਹਾਜ਼ਰ ਸਨ ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ