Saturday, April 27, 2024

ਵਾਹਿਗੁਰੂ

spot_img
spot_img

ਖੰਨਾ ਪੁਲਿਸ ਦੀ ਹਿਰਾਸਤ ਵਿਚੋਂ ਫ਼ਰਾਰ ਦੋਸ਼ੀ ਪਟਿਆਲਾ ਪੁਲਿਸ ਵੱਲੋਂ ਕਾਬੂ: ਐਸ.ਐਸ.ਪੀ.ਮਨਦੀਪ ਸਿੰਘ ਸਿੱਧੂ

- Advertisement -

ਪਟਿਆਲਾ, 21 ਜਨਵਰੀ, 2020 –
ਖੰਨਾ ਪੁਲਿਸ ਦੀ ਹਿਰਾਸਤ ਵਿੱਚੋਂ ਫ਼ਰਾਰ ਹੋਏ ਰਜਿੰਦਰ ਕੁਮਾਰ ਵਾਲੀਆ ਉਰਫ਼ ਨਰਿੰਦਰ ਉਰਫ਼ ਜਤਿੰਦਰ ਕੁਮਾਰ ਨੂੰ ਪਟਿਆਲਾ ਪੁਲਿਸ ਨੇ ਸਨੌਰੀ ਅੱਡੇ ਤੋਂ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਇਸ ਸਬੰਧੀ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਪ੍ਰੈਸ ਨੋਟ ਜਾਰੀ ਕਰਕੇ ਦੱਸਿਆ ਕਿ ਡੀ.ਐਸ.ਪੀ. ਸਿਟੀ-1 ਸ੍ਰੀ ਯੋਗੇਸ਼ ਸ਼ਰਮਾ ਦੀ ਨਿਗਰਾਨੀ ਹੇਠ ਮੁੱਖ ਥਾਣਾ ਅਫ਼ਸਰ ਕੋਤਵਾਲੀ ਇੰਸਪੈਕਟਰ ਸੁਖਦੇਵ ਸਿੰਘ ਵੱਲੋਂ ਖੰਨਾ ਪੁਲਿਸ ਦੀ ਹਿਰਾਸਤ ਵਿੱਚੋਂ 7 ਜਨਵਰੀ 2020 ਨੂੰ ਫ਼ਰਾਰ ਹੋਏ ਦੋਸ਼ੀ ਰਜਿੰਦਰ ਕੁਮਾਰ ਵਾਲੀਆ ਉਰਫ਼ ਨਰਿੰਦਰ ਉਰਫ਼ ਜਤਿੰਦਰ ਕੁਮਾਰ ਪੁੱਤਰ ਸਤਪਾਲ ਸਿੰਘ ਵਾਸੀ ਸਨੌਰ ਜ਼ਿਲ੍ਹਾ ਪਟਿਆਲਾ ਨੂੰ ਮਿਤੀ 20 ਜਨਵਰੀ 2020 ਨੂੰ ਸਨੌਰੀ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਖਿਲਾਫ਼ ਮੁਕੱਦਮਾ ਨੰਬਰ 3 ਮਿਤੀ 4 ਜਨਵਰੀ 2020 ਅ/ਧ 420 ਹਿੰ: ਦੰ: ਥਾਣਾ ਸਿਟੀ ਖੰਨਾ ਦਰਜ ਹੋਇਆ ਸੀ ਅਤੇ ਇਹ 7 ਜਨਵਰੀ ਨੂੰ ਖੰਨਾ ਪੁਲਿਸ ਦੀ ਹਿਰਾਸਤ ਵਿੱਚ ਫ਼ਰਾਰ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਖਿਲਾਫ਼ ਪਟਿਆਲਾ ਅਤੇ ਚੰਡੀਗੜ੍ਹ ਵਿਖੇ ਧੋਖਾਧੜੀ ਅਤੇ ਠੱਗੀ ਦੇ ਚਾਰ ਮੁਕੱਦਮੇ ਦਰਜ ਹਨ ਜਿਨ੍ਹਾਂ ਵਿਚ ਇਹ ਭਗੌੜਾ ਚਲਿਆ ਆ ਰਿਹਾ ਸੀ।

ਐਸ.ਐਸ.ਪੀ. ਨੇ ਅੱਗੇ ਜਾਣਕਾਰੀ ਦਿੰਦਿਆ ਦੱਸਿਆ ਕਿ ਰਜਿੰਦਰ ਕੁਮਾਰ ਵਾਲੀਆ ਉਰਫ਼ ਨਰਿੰਦਰ ਉਰਫ਼ ਜਤਿੰਦਰ ਕੁਮਾਰ ਇਕ ਸ਼ਾਤਰ ਕਿਸਮ ਦਾ ਵਿਅਕਤੀ ਹੈ, ਜਿਸ ਵੱਲੋਂ ਬੈਂਕਾਂ ਵਿਚ ਆਮ ਤੌਰ ‘ਤੇ ਨਗਦੀ ਜਮ੍ਹਾਂ ਕਰਵਾਉਣ ਲਈ ਲਾਈਨ ਵਿਚ ਖੜੇ ਵਿਅਕਤੀਆਂ ਨਾਲ ਠੱਗੀਆਂ ਮਾਰੀਆਂ ਜਾਂਦੀਆਂ ਸਨ। ਉਨ੍ਹਾਂ ਦੱਸਿਆ ਕਿ ਇਸ ਸ਼ਾਤਰ ਠੱਗ ਵੱਲੋਂ ਖਾਸ ਤੌਰ ‘ਤੇ ਬਜ਼ੁਰਗ ਲੋਕਾਂ, ਔਰਤਾਂ ਅਤੇ ਅਪਾਹਜ ਵਿਅਕਤੀਆਂ ਨੂੰ ਹੀ ਨਿਸ਼ਾਨਾ ਬਣਾਇਆ ਜਾਂਦਾ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।

ਐਸ.ਐਸ.ਪੀ. ਨੇ ਨਰਿੰਦਰ ਉਰਫ਼ ਜਤਿੰਦਰ ਕੁਮਾਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਦੀ ਉਮਰ 48 ਸਾਲ ਹੈ ਅਤੇ ਇਹ ਸਨੌਰ ਜ਼ਿਲ੍ਹਾ ਪਟਿਆਲਾ ਦਾ ਵਸਨੀਕ ਹੈ। ਉਨ੍ਹਾਂ ਦੱਸਿਆ ਕਿ ਇਸ ਖਿਲਾਫ਼ ਮੁਕੱਦਮਾ ਨੰਬਰ 291/2009 ਅ/ਧ 420, 467, 468 ਹਿੰ: ਦੰ: ਥਾਣਾ ਸੈਕਟਰ 17 ਚੰਡੀਗੜ (ਪੀ.ਓ), ਮੁਕੱਦਮਾ ਨੰਬਰ 15/2010 ਅ/ਧ 420, 406 ਹਿੰ: ਦੰ: ਥਾਣਾ ਕੋਤਵਾਲੀ ਪਟਿਆਲਾ (ਪੀ.ਓ), ਮੁਕੱਦਮਾ ਨੰਬਰ 49/2010 ਅ/ਧ 420, 406 ਹਿੰ: ਦੰ: ਥਾਣਾ ਬਨੂੜ (ਪੀ.ਓ) ਅਤੇ ਮੁਕੱਦਮਾ ਨੰਬਰ 84/2010 ਅ/ਧ 420, 406 ਹਿੰ: ਦੰ: ਥਾਣਾ ਸਿਵਲ ਲਾਈਨ, ਪਟਿਆਲਾ (ਪੀ.ਓ) ਦਰਜ ਹਨ।

ਐਸ.ਐਸ.ਪੀ. ਨੇ ਦੱਸਿਆ ਕਿ ਉਕਤ ਭਗੌੜੇ ਨੂੰ ਗ੍ਰਿਫਤਾਰ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਸੀ.ਸੀ-1 ਸਰਟੀਫਿਕੇਟ ਦੇਣ ਦੀ ਸਿਫਾਰਸ਼ ਕੀਤੀ ਗਈ ਹੈ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...