spot_img
Saturday, June 15, 2024

ਵਾਹਿਗੁਰੂ

spot_img
spot_img

ਪੰਜਾਬ ਦੇ ਵਧੀਕ ਮੁੱਖ ਚੋਣ ਅਫਸਰ ਵੱਲੋਂ ਫਾਜ਼ਿਲਕਾ ਦਾ ਦੌਰਾ, ਗਿਣਤੀ ਕੇਂਦਰਾਂ ਦਾ ਲਿਆ ਜਾਇਜ਼ਾ

- Advertisement -

ਯੈੱਸ ਪੰਜਾਬ
ਫਾਜ਼ਿਲਕਾ, ਮਈ 28, 2024

ਪੰਜਾਬ ਦੇ ਵਧੀਕ ਮੁੱਖ ਚੋਣ ਅਫਸਰ ਸ੍ਰੀ ਹਰੀਸ਼ ਨਾਇਰ ਆਈਏਐਸ ਨੇ ਅੱਜ ਫਾਜ਼ਿਲਕਾ ਦਾ ਦੌਰਾ ਕਰਕੇ ਇੱਥੇ ਗਿਣਤੀ ਕੇਂਦਰਾਂ ਦਾ ਜਾਇਜ਼ਾ ਲਿਆ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਦੀ ਸਮੀਖਿਆ ਕੀਤੀ ।

ਇਸ ਮੌਕੇ ਸ਼੍ਰੀ ਹਰੀਸ਼ ਨਾਇਰ ਨੇ ਆਖਿਆ ਕਿ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇਨ ਬਿਨ ਪਾਲਣਾ ਕਰਦਿਆਂ ਕੀਤੀ ਜਾਵੇ ਅਤੇ ਸਟਰਾਂਗ ਰੂਮ ਤਿੰਨ ਪਰਤੀ ਸੁਰੱਖਿਆ ਘੇਰੇ ਵਿੱਚ ਹੋਣ ਅਤੇ ਸਾਰੀ ਪ੍ਰਕਿਰਿਆ ਦੀ ਸੀਸੀਟੀਵੀ ਨਾਲ ਮੋਨੀਟਰਿੰਗ ਕੀਤੀ ਜਾਵੇ।

ਉਹਨਾਂ ਨੇ ਕਿਹਾ ਕਿ ਸਟਰੋਂਗ ਰੂਮ ਤੋਂ ਗਿਣਤੀ ਕੇਂਦਰ ਤੱਕ ਈਵੀਐਮ ਮਸ਼ੀਨਾਂ ਨੂੰ ਸੁਰੱਖਿਆ ਘੇਰੇ ਵਿੱਚ ਹੀ ਲਜਾਇਆ ਜਾਵੇਗਾ ਅਤੇ ਗਿਣਤੀ ਸਬੰਧੀ ਸਾਰੀਆਂ ਤਿਆਰੀਆਂ 30 ਮਈ ਤੱਕ ਪੂਰੀਆਂ ਕਰ ਲਈਆਂ ਜਾਣ ।

ਇਸ ਮੌਕੇ ਇੱਥੇ ਪੁੱਜਣ ਤੇ ਡਿਪਟੀ ਕਮਿਸ਼ਨਰ ਡਾ ਸੇਨੂੰ ਦੁਗਲ ਨੇ ਉਹਨਾਂ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਅਬੋਹਰ ਅਤੇ ਬੱਲੂਆਣਾ ਦੀ ਗਿਣਤੀ ਅਬੋਹਰ ਵਿਖੇ ਹੋਵੇਗੀ ਜਦਕਿ ਫਾਜ਼ਿਲਕਾ ਤੇ ਜਲਾਲਾਬਾਦ ਦੀ ਗਿਣਤੀ ਫਾਜ਼ਿਲਕਾ ਦੇ ਸੀਨੀਅਰ ਸੈਕੈਂਡਰੀ ਸਕੂਲ ਲੜਕੇ ਵਿਖੇ ਹੋਵੇਗੀ।

ਉਹਨਾਂ ਨੇ ਦੱਸਿਆ ਕਿ ਗਿਣਤੀ ਕੇਂਦਰ ਦੇ 100 ਮੀਟਰ ਦੇ ਘੇਰੇ ਵਿੱਚ ਪਰਿੰਦਾ ਦੀ ਪਰ ਨਹੀਂ ਮਾਰ ਸਕੇਗਾ ਅਤੇ ਵੋਟਾਂ ਵਾਲੇ ਦਿਨ ਤੋਂ ਗਿਣਤੀ ਵਾਲੇ ਦਿਨ ਤੱਕ ਸਟਰਾਂਗ ਰੂਮ ਦੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੀਡ ਉਮੀਦਵਾਰਾਂ ਦੇ ਨੁਮਾਇੰਦੇ ਵੀ ਵੇਖ ਸਕਣਗੇ । ਇਸ ਲਈ ਇੱਕ ਵਿਸ਼ੇਸ਼ ਥਾਂ ਨਿਰਧਾਰਿਤ ਕੀਤਾ ਜਾਵੇਗਾ।

ਵਧੀਕ ਜ਼ਿਲ੍ਹਾ ਚੋਣ ਅਫਸਰ ਸ੍ਰੀ ਰਕੇਸ਼ ਕੁਮਾਰ ਪੋਪਲੀ ਨੇ ਦੱਸਿਆ ਕਿ ਗਿਣਤੀ ਦੌਰਾਨ ਨਾਲੋ ਨਾਲ ਨਤੀਜਿਆਂ ਨੂੰ ਮੀਡੀਆ ਨਾਲ ਸਾਂਝੇ ਕਰਨ ਲਈ ਮੀਡੀਆ ਸੈਂਟਰ ਵੀ ਸਥਾਪਿਤ ਕੀਤਾ ਜਾ ਰਿਹਾ ਹੈ ਅਤੇ ਮੀਡੀਆ ਕਰਮੀਆਂ ਨੂੰ ਨਾਲੋਂ ਨਾਲ ਨਤੀਜੇ ਸਾਂਝੇ ਕੀਤੇ ਜਾਣਗੇ।

ਇਸ ਮੌਕੇ ਫਾਜ਼ਿਲਕਾ ਦੇ ਐਸਡੀਐਮ ਸ਼੍ਰੀ ਵਿਪਨ ਭੰਡਾਰੀ, ਪੀਡਬਲਯੂਡੀ ਦੇ ਕਾਰਜਕਾਰੀ ਇੰਜੀਨੀਅਰ ਵਿਸ਼ਵ ਜੀਤ, ਐਸਡੀਓ ਅੰਜੁਮ ਸੇਠੀ ਵੀ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,028FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...