spot_img
Saturday, June 15, 2024

ਵਾਹਿਗੁਰੂ

spot_img
spot_img

ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ’ਤੇ ਯਾਤਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਜਲਦ ਹੱਲ ਕੀਤਾ ਜਾਵੇ: ਫ਼ਲਾਈ ਅੰਮ੍ਰਿਤਸਰ ਇਨੀਸ਼ੀਏਟਿਵ

- Advertisement -

ਯੈੱਸ ਪੰਜਾਬ
ਮਈ 22, 2024

ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ਤੋਂ ਵਧੇਰੇ ਹਵਾਈ ਸੰਪਰਕ ਅਤੇ ਸੁਵਿਧਾਵਾਂ ਲਈ ਯਤਨਸ਼ੀਲ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਅਤੇ ਅੰਮ੍ਰਿਤਸਰ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਨੇ ਭਾਰਤ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਸ੍ਰੀ ਜਿਓਤਿਰਾਦਿੱਤਿਆ ਸਿੰਧੀਆ, ਅਤੇ ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਚੇਅਰਮੈਨ ਸੰਜੀਵ ਕੁਮਾਰ ਨੂੰ ਪੱਤਰ ਲਿਖ ਕੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਯਾਤਰੀਆਂ ਨੂੰ ਦਰਪੇਸ਼ ਮੁ਼ਸ਼ਕਲਾਂ ਨੂੰ ਉਜਾਗਰ ਕੀਤਾ ਹੈ।

ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਅਤੇ ਭਾਰਤ ਦੇ ਕਨਵੀਨਰ ਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਸਕੱਤਰ ਯੋਗੇਸ਼ ਕਾਮਰਾ ਨੇ ਹਵਾਈ ਅੱਡੇ ‘ਤੇ ਯਾਤਰੀਆਂ ਨੂੰ ਦਰਪੇਸ਼ ਮੁਸ਼ਕਲਾਂ ‘ਤੇ ਤੁਰੰਤ ਕਾਰਵਾਈ ਕਰਕੇ ਜਲਦ ਹੱਲ ਕਰਨ ਅਤੇ ਹਵਾਈ ਅੱਡੇ ‘ਤੇ ਵਧੇਰੇ ਸਹੂਲਤਾਂ ਦੇਣ ਦੀ ਅਪੀਲ ਕੀਤੀ ਹੈ।

ਇਹਨਾਂ ਆਗੂਆਂ ਨੇ ਲਿਖਿਆ ਹੈ ਕਿ ਹਵਾਈ ਅੱਡੇ ‘ਤੇ ਯਾਤਰੀਆਂ ਦੀ ਰੋਜ਼ਾਨਾ ਆਵਾਜਾਈ 10,000 ਅਤੇ ਸਲਾਨਾ 30 ਲੱਖ ਤੋਂ ਵੱਧ ਹੋਣ ਦੇ ਨਾਲ, ਮੌਜੂਦਾ ਟਰਮੀਨਲ ਦੀ ਸੰਭਾਲ ਅਤੇ ਵਿਸਤਾਰ ਲਈ ਲੋੜੀਂਦੀ ਤੁਰੰਤ ਪ੍ਰਵਾਨਗੀ ਦਿੱਤੀ ਜਾਵੇ।

ਯਾਤਰੀਆਂ ਦੀ ਆਵਾਜਾਈ ਵਧਣ ਨਾਲ ਟਰਮੀਨਲ ਦੀ ਐਂਟਰੀ, ਐਕਸ-ਰੇ, ਚੈੱਕ-ਇਨ ਕਾਉੰਟਰਾਂ, ਇਮੀਗਰੇਸ਼ਨ, ਸੁਰੱਖਿਆ ਜਾਂਚ, ਪਿੱਕ-ਅੱਪ ਡ੍ਰੋਪ ਖੇਤਰ ‘ਚ ਲੰਮੀਆਂ ਲਾਈਨਾਂ ਅਤੇ ਜ਼ਿਆਦਾ ਭੀੜ ਹੋਣ ਨਾਲ ਯਾਤਰੀਆਂ ਨੂੰ ਖੱਜਲ-ਖੁਆਰੀ ਹੋ ਰਹੀ ਹੈ ਅਤੇ ਉਡਾਣ ਲੈਣ ਵਿੱਚ ਵੀ ਦੇਰੀ ਹੋ ਜਾਂਦੀ ਹੈ। ਵੱਡੀ ਗਿਣਤੀ ‘ਚ ਯਾਤਰੀ ਸਮਾਨ ਵਾਲੀਆਂ ਟਰਾਲੀਆਂ ਅਤੇ ਲੋੜੀਂਦੀ ਗਿਣਤੀ ‘ਚ ਵ੍ਹੀਲਚੇਅਰਾਂ ਦੇ ਉਪਲੱਬਧ ਨਾ ਹੋਣ ਕਾਰਨ ਵੀ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।

ਕਾਮਰਾ ਨੇ ਕਿਹਾ, ਮੰਗ ਪੱਤਰ ‘ਚ ਹਵਾਈ ਅੱਡੇ ਦੇ ਰਵਾਨਗੀ ਵਾਲੇ ਟਰਮੀਨਲ ਦੇ ਅੰਦਰ ਜਾਣ ਵਾਲੇ ਗੇਟ ਤੇ ਲੰਗੀਆਂ ਲੰਮੀਆਂ ਕਤਾਰਾਂ ਨੂੰ ਦੂਰ ਕਰਨ ਲਈ ਦੂਜਾ ਗੇਟ ਖੋਲਣ ਦੀ ਬੇਨਤੀ ਕੀਤੀ ਗਈ ਹੈ।

ਵੱਡੀ ਗਿਣਤੀ ਵਿੱਚ ਯਾਤਰੀ ਫਲਾਈ ਅੰਮ੍ਰਿਤਸਰ ਦੇ ਸੋਸ਼ਲ ਮੀਡੀਆ ਰਾਹੀਂ ਟਰਮੀਨਲ ਦੇ ਆਗਮਨ ਵਾਲੇ ਪਾਸੇ ਦੇ ਬਾਥਰੂਮ ਸਾਫ ਨਾ ਹੋਣ, ਏਅਰਪੋਰਟ ਦੇ ਸਟਾਫ ਦੁਆਰਾ ਆਗਮਨ ਅਤੇ ਰਵਾਨਗੀ ਵਾਲੇ ਪਾਸੇ ਯਾਤਰੀਆਂ ਦਾ ਸਮਾਨ ਟਰਾਲੀਆਂ ਤੇ ਰੱਖਣ ਲਈ ਜ਼ਬਰਦਸਤੀ ਮਦਦ ਕਰਕੇ ਵੱਧ ਪੈਸੇ ਮੰਗਣ ਅਤੇ ਜਿੰਨਾਂ ਨੂੰ ਮਦਦ ਦੀ ਲੋੜ ਹੈ, ਉਹਨਾਂ ਕੋਲ਼ੋਂ ਵੀ ਬਹੁਤ ਜ਼ਿਆਦਾ ਪੈਸੇ ਮੰਗਣ ਦੀ ਸ਼ਕਾਇਤ ਕਰ ਰਹੇ ਹਨ।

ਇਹਨਾਂ ਆਗੂਆਂ ਨੇ ਅਥਾਰਟੀ ਨੂੰ ਪਾਰਕਿੰਗ ਦੇ ਠੇਕੇਦਾਰ ਵੱਲੋਂ ਵੱਧ ਕਿਰਾਇਆ ਵਸੂਲਣ ਸੰਬੰਧੀ ਗਈਆਂ ਸ਼ਕਾਇਤਾਂ ਅਤੇ ਪ੍ਰਬੰਧਕਾਂ ਵੱਲੋਂ ਕਈ ਵਾਰ ਜੁਰਮਾਨੇ ਕੀਤੇ ਜਾਣ ਦਾ ਹਵਾਲਾ ਦਿੰਦੇ ਹੋਏ ਇਸ ਦੇ ਪੱਕੇ ਹੱਲ ਲਈ ਫਾਸਟ-ਟੈਗ ਪ੍ਰਣਾਲੀ ਨੂੰ ਜਲਦ ਚਾਲ ਕਰਨੂ, ਨਵੀਂ ਬਹੁ-ਮੰਜ਼ਲਾ ਪਾਰਕਿੰਗ, ਪਿੱਕਅੱਪ ਅਤੇ ਡਰਾਪ ਖੇਤਰ ਨੂੰ ਆਧੁਨਿਕ ਤਰੀਕੇ ਨਾਲ ਵਿਕਾਸ ਅਤੇ ਸੁੰਦਰੀਕਰਨ ਕਰਨ ਦੀ ਬੇਨਤੀ ਕੀਤੀ ਹੈ।

ਇਸ ਦੇ ਨਾਲ ਉਹਨਾਂ ਏਅਰਪੋਰਟ ਦੀ ਪਹਿਲੀ ਮੰਜ਼ਿਲ ‘ਤੇ ਅਯੋਗ ਘੋਸ਼ਣਾ ਪ੍ਰਣਾਲੀ, ਪੰਛੀ, ਚੂਹਿਆਂ ਅਤੇ ਮੱਛਰਾਂ ਦੀ ਮੌਜੂਦਗੀ, ਮੀਂਹ ਪੈਣ ਨਾਲ ਪਾਣੀ ਦੇ ਨਿਕਾਸ ਵਰਗੀਆਂ ਸਮੱਸਿਆਵਾਂ ਵੱਲ ਵੀ ਧਿਆਨ ਦੇਣ ਦੀ ਬੇਨਤੀ ਕੀਤੀ ਹੈ।

ਗੁਮਟਾਲਾ ਨੇ ਹਵਾਬਾਜ਼ੀ ਮੰਤਰੀ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਲਈ ਬੱਸ ਸੇਵਾ ਸ਼ੁਰੂ ਕਰਨ ਦੀ ਲੰਮੇਂ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਪੂਰਾ ਕਰਾਉਣ ਲਈ ਸੂਬਾ ਸਰਕਾਰ ਨਾਲ ਸੰਪਰਕ ਕਰਨ ਦੀ ਵੀ ਅਪੀਲ ਕੀਤੀ ਹੈ।

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,026FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...